ਚੰਡੀਗੜ੍ਹ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ

July 01, 2022 11:01 AM

- ਪਹਿਲੀ ਬਾਰਿਸ਼ ਨੇ ਹੀ ਚੰਡੀਗੜ੍ਹ ਤੇ ਮੋਹਾਲੀ ’ਚ ਕੀਤਾ ਜਲ-ਥੱਲ
- ਅਗਲੇ 24 ਘੰਟਿਆਂ ’ਚ ਹੋਰ ਇਲਾਕਿਆਂ ’ਚ ਪਹੁੰਚੇਗਾ ਮਾਨਸੂਨ

ਦਸਬ
ਚੰਡੀਗੜ੍ਹ/ਮੋਹਾਲੀ/30 ਜੂਨ : ਦੱਖਣੀ-ਪੱਛਮੀ ਮਾਨਸੂਨ ਨੇ ਵੀਰਵਾਰ ਨੂੰ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਦਸਤਕ ਦੇ ਦਿੱਤੀ ਹੈ। ਮਾਨਸੂਨ ਦੀ ਵੀਰਵਾਰ ਸਵੇਰੇ ਪਈ ਪਹਿਲੀ ਬਾਰਿਸ਼ ਨੇ ਚੰਡੀਗੜ੍ਹ ਅਤੇ ਮੋਹਾਲੀ ’ਚ ਜਲ-ਥੱਲ ਕਰ ਦਿੱਤਾ। ਸੜਕਾਂ ’ਤੇ ਪਾਣੀ ਭਰਨ ਕਾਰਨ ਕਈ ਥਾਵਾਂ ’ਤੇ ਜਾਮ ਵਰਗੀ ਸਥਿਤੀ ਬਣੀ ਰਹੀ।
ਇਸ ਬਾਰਿਸ਼ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਪਰ ਅਗਾਊਂ ਪ੍ਰਬੰਧਾਂ ਦੀ ਪੋਲ ਵੀ ਖੁੱਲ੍ਹ ਗਈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਨੇ 30 ਜੂਨ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਦਸਤਕ ਦਿੱਤੀ ਹੈ। ਦੋਹਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਕੁਝ ਸੜਕਾਂ ’ਤੇ ਕੁਝ ਦੇਰ ਲਈ ਪਾਣੀ ਭਰ ਗਿਆ। ਤੇਜ਼ ਮੀਂਹ ਕਾਰਨ ਕਈ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੰਚਕੂਲਾ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਸੋਨੀਪਤ ਅਤੇ ਯਮੁਨਾਨਗਰ ਸਮੇਤ ਹਰਿਆਣਾ ਦੇ ਕੁਝ ਹਿੱਸਿਆਂ ’ਚ ਵੀ ਭਾਰੀ ਮੀਂਹ ਪਿਆ। ਪੰਜਾਬ ਦੇ ਪਟਿਆਲਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਅਤੇ ਹੁਸ਼ਿਆਰਪੁਰ ’ਚ ਵੀ ਮੀਂਹ ਪਿਆ।
ਮਾਨਸੂਨ ਦੀ ਪਹਿਲੀ ਬਾਰਿਸ਼ ਹੋਣ ਨਾਲ ਭਾਵੇਂ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ, ਪਰ ਵੀਰਵਾਰ ਸਵੇਰੇ ਲਗਾਤਾਰ ਹੋਈ ਬਾਰਿਸ਼ ਨੇ ਮੋਹਾਲੀ ਪ੍ਰਸ਼ਾਸਨ, ਨਗਰ ਨਿਗਮ, ਗਮਾਡਾ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਅਤੇ ਕਾਫੀ ਥਾਵਾਂ ’ਤੇ ਰਿਹਾਇਸ਼ੀ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਜਮਾਂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇੱਥੋਂ ਦੇ ਫੇਜ਼-2, ਫੇਜ਼-4, ਫੇਜ਼-5, ਫੇਜ਼-7, ਫੇਜ਼-3ਬੀ1, ਫੇਜ਼-3ਬੀ2, ਫੇਜ਼-7, ਫੇਜ਼-9 ਅਤੇ ਫੇਜ਼-11 ਆਦਿ ਰਿਹਾਇਸ਼ੀ ਖੇਤਰ ਪੂਰੀ ਤਰ੍ਹਾਂ ਜਲਥਲ ਹੋ ਗਿਆ ਅਤੇ ਕਈ ਲੋਕਾਂ ਦੇ ਘਰਾਂ ’ਚ ਪਾਣੀ ਵੜ ਗਿਆ।
ਹਾਲਾਂਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੁਝ ਦਿਨ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਹੜ੍ਹਾਂ ਦੇ ਸੰਭਾਵੀ ਖਤਰੇ ਦਾ ਖਦਸ਼ਾ ਪ੍ਰਗਟ ਕਰਦਿਆਂ ਅਗਾਊਂ ਪ੍ਰਬੰਧ ਕਰਨ ਅਤੇ ਸਮੂਹ ਚੋਅ, ਗੰਦੇ ਪਾਣੀ ਦੇ ਨਾਲਿਆਂ ਅਤੇ ਗਲੀਆਂ ਦੀ ਸਫ਼ਾਈ ਕਰਕੇ ਜਲ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਸਨ।
ਨਗਰ ਨਿਗਮ ਦੇ ਮੇਅਰ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਾਨਸੂਨ ਦੇ ਮੌਸਮ ਨੂੰ ਲੈ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਅੱਜ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇੱਥੋਂ ਤੱਕ ਕਿ ਕਾਬਜ਼ ਧਿਰ ਦੇ ਕਈ ਮੈਂਬਰਾਂ ਨੇ ਜਲ ਪ੍ਰਬੰਧਾਂ ’ਤੇ ਲੱਖਾਂ ਰੁਪਏ ਖਰਚ ਕਰਨ ਦੇ ਦਾਅਵਿਆਂ ’ਤੇ ਸਵਾਲ ਚੁੱਕੇ। ਪਿੰਡ ਝਿਊਰਹੇੜੀ ਵਿੱਚ ਕਾਫੀ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ। ਮੋਹਾਲੀ ਪਿੰਡ ਦੇ ਸਾਬਕਾ ਕੌਂਸਲਰ ਨੰਬਰਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਸੜਕ ’ਤੇ ਗੋਡੇ-ਗੋਡੇ ਪਾਣੀ ਖੜ੍ਹਨ ਕਾਰਨ ਪੂਰੀ ਮਾਰਕੀਟ ਬੰਦ ਪਈ ਹੈ ਅਤੇ ਕਈ ਦੁਕਾਨਾਂ ਵਿੱਚ ਪਾਣੀ ਨਾਲ ਕਾਫੀ ਨੁਕਸਾਨ ਹੋ ਗਿਆ।
ਅਜੈਬ ਸਿੰਘ ਬਾਕਰਪੁਰ ਨੇ ਦੱਸਿਆ ਕਿ ਫੇਜ਼ ਸੱਤ ਵੀ ਪਾਣੀ ਆ ਗਿਆ। ਸੁਖਦੀਪ ਸਿੰਘ ਨਿਆਂ ਸ਼ਹਿਰ ਅਤੇ ਭਾਜਪਾ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਫੇਜ ਚਾਰ ਅਤੇ ਫੇਜ ਪੰਜ ਵਿੱਚ ਵੀ ਮੀਂਹ ਦਾ ਪਾਣੀ ਜਮ੍ਹਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਦਾ ਖਮਿਆਜ਼ਾ ਸ਼ਹਿਰ ਵਾਸੀ ਭੁਗਤ ਰਹੇ ਹਨ। ਸੁਖਬੀਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਝਿਊਰਹੇੜੀ ਵਿੱਚ ਕਾਫੀ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ