ਪੰਜਾਬ

ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼

July 01, 2022 11:07 AM

- 9 ਹਥਿਆਰ ਤੇ 5 ਵਾਹਨ ਬਰਾਮਦ, 7 ਸੰਭਾਵਿਤ ਕਤਲਾਂ ਨੂੰ ਟਾਲਿਆ

ਦਸਬ
ਚੰਡੀਗੜ੍ਹ/ਜਲੰਧਰ/30 ਜੂਨ : ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਨੇ ਵੀਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇੱਕ ਯੋਜਨਾਬੱਧ ਅਪ੍ਰੇਸ਼ਨ ’ਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਸ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 9 ਹਥਿਆਰ ਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖਤਰ ਉਰਫ ਜੈਸੀ ਪੁਰੇਵਾਲ, ਮੋਹਾਲੀ ਦੇ ਨਵਾਂਸ਼ਹਿਰ (ਬਡਾਲਾ) ਦੇ ਸਾਗਰ ਸਿੰਘ, ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ, ਲੋਹੀਆਂ, ਜਲੰਧਰ ਦਾ ਨਵੀ, ਨਕੋਦਰ, ਜਲੰਧਰ ਦੇ ਅੰਕੁਸ ਸੱਭਰਵਾਲ ਉਰਫ ਪਾਯਾ, ਊਨਾ (ਐਚਪੀ) ਦੇ ਸੁਮਿਤ ਜਸਵਾਲ ਉਰਫ ਕਾਕੂ, ਫਿਲੌਰ, ਜਲੰਧਰ ਦਾ ਅਮਨਦੀਪ ਉਰਫ ਸੂਟਰ, ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ, ਵਿਸ਼ਾਲ ਉਰਫ ਫੌਜੀ ਵਾਸੀ ਨਕੋਦਰ, ਜਲੰਧਰ, ਊਨਾ (ਐਚਪੀ) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜੋ ਘਿਨੌਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।
ਏਡੀਜੀਪੀ ਪ੍ਰਮੋਦ ਬਾਨ ਜਿਨ੍ਹਾਂ ਨਾਲ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ’ਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ’ਚ ਸ਼ਾਮਲ ਸੀ। ਉਨ੍ਹਾਂ ਕਿਹਾ, “ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ 7 ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।” ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ’ਤੇ ਗੋਲਡੀ ਬਰਾੜ ਦਾ ਕਰੀਬੀ ਵਿਕਰਮ ਬਰਾੜ ਚਲਾ ਰਿਹਾ ਸੀ।
ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ’ਚ ਰਹਿ ਰਿਹਾ ਹੈ ਅਤੇ ਉਹ 6 ਸੂਬਿਆਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸ਼ੀਨ ਅਖਤਰ ਉਰਫ ਜੈਸੀ ਇਕ ਸਾਲ ਤੋਂ ਲਾਪਤਾ ਸੀ।
ਉਨ੍ਹਾਂ ਦੱਸਿਆ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਗੈਂਗਸਟਰ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਕ ਹੋਰ ਵਿਅਕਤੀ, ਜਿਸ ਦੀ ਪਛਾਣ ਅੰਕੁਸ਼ ਸੱਭਰਵਾਲ ਉਰਫ ਪਾਯਾ ਵਜੋਂ ਹੋਈ ਹੈ, ਦੇ ਖ਼ਿਲਾਫ਼ 6 ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ’ਚ ਨਕੋਦਰ ਦੇ ਇਕ ਆਈਲੈਟਸ ਸੈਂਟਰ ’ਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ।
ਮਹਾਕਾਲ ਦੇ ਸੂਬੇ ’ਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ’ਚ ਤਿੰਨ ਅਪਰਾਧਾਂ ਨੂੰ ਅੰਜ਼ਾਮ ਵੀ ਦਿੱਤਾ ਸੀ। ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ ਮਨੀ ਰਾਣਾ ਜੇਲ੍ਹ ’ਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ’ਚ ਇੱਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ ਕਾਕੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫ਼ਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ’ਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ’ਚ ਵੱਖ-ਵੱਖ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 38 ਹਥਿਆਰ ਬਰਾਮਦ ਕੀਤੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ