ਪੰਜਾਬ

ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇ

July 01, 2022 11:26 AM

- ਸਤਬੀਰ ਸਿੰਘ ਤਲਵੰਡੀ ਰਾਏ ਖੁਰਦ ਨੇ ਮੁਹੱਈਆ ਕਰਵਾਏ ਸੀ ਸ਼ੂਟਰਾਂ ਨੂੰ ਹਥਿਆਰ

ਅਨਿਲ ਵਰਮਾ
ਬਠਿੰਡਾ/ਮਾਨਸਾ/30 ਜੂਨ : ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਪੇਸ਼ ਕਰਕੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਜੱਗੂ ਭਗਵਾਨਪੁਰੀਆਂ ਨੂੰ ਬੀਤੇ ਬੁੱਧਵਾਰ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲੈ ਕੇ ਆਈ ਸੀ। ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਦੀ ਵੀ ਪਛਾਣ ਹੋਈ ਹੈ ਤੇ ਉਸ ਦੀ ਗ੍ਰਿਫ਼ਤਾਰੀ ਵੀ ਹੋ ਗਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਤੋਂ ਹੋਈ ਪੁੱਛਗਿੱਛ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂ ਸਾਹਮਣੇ ਆਇਆ ਸੀ ਕਿ ਉਸ ਨੇ ਵੀ ਇਸ ਕਤਲ ਕਾਂਡ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲਕਾਂਡ ’ਚ ਭਗਵਾਨਪੁਰੀਆਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬੈਠਾ ਕੇ ਪੁੱਛਗਿਛ ਕੀਤੀ ਜਾਵੇਗੀ।
ਭਗਵਾਨਪੁਰੀਆਂ ’ਤੇ ਵੀ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆਂ ਨੇ ਮੂਸੇਵਾਲਾ ਕਤਲਕਾਂਡ ’ਚ ਲਾਰੈਂਸ ਬਿਸ਼ਨੋਈ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਿਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਸੀ। ਸੂਤਰਾਂ ਮੁਤਾਬਕ ਮੂਸੇਵਾਲਾ ਨੂੰ ਕਤਲ ਕਰਨ ਵਾਲਿਆਂ ਵਿਚ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਉਪਲੱਬਧ ਕਰਵਾਏ ਸਨ। ਜੱਗੂ ਵੀ ਲਾਰੈਂਸ ਵਾਲੇ ਸਿੰਡੀਕੇਟ ਦਾ ਹੀ ਮੈਂਬਰ ਹੈ। ਇਸ ਦਾ ਖੁਲਾਸਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਅਤੇ ਜੱਗੂ ਭਗਵਾਨਪੁਰੀਆ ਨੂੰ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਬੀਤੇ ਦਿਨੀਂ ਜੱਗੂ ਭਗਵਾਨਪੁਰੀਆ ਨੂੰ ਤਿਹਾੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਉੱਥੇ ਹੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇਕ ਹੋਰ ਵਿਅਕਤੀ ਅਜਨਾਲਾ ਦੇ ਨਜ਼ਦੀਕੀ ਪਿੰਡ ਤਲਵੰਡੀ ਰਾਏਦਾਦੂ ਵਾਸੀ ਸਤਬੀਰ ਸਿੰਘ ਦਾ ਨਾਮ ਸਾਹਮਣੇ ਆਇਆ ਹੈ। ਸਤਬੀਰ ਸਿੰਘ ’ਤੇ ਦੋਸ਼ ਹੈ ਕਿ ਉਸ ਨੇ ਪਾਕਿਸਤਾਨ ਤੋਂ ਪੰਜਾਬ ਆਏ ਹਥਿਆਰ ਆਪਣੀ ਫਾਰਚੂਨਰ ਗੱਡੀ ਵਿਚ ਸ਼ੂਟਰਾਂ ਨੂੰ ਮੁਹੱਈਆ ਕਰਵਾਏ । ਇਹ ਉਹੀ ਫਾਰਚੂਨਰ ਗੱਡੀ ਹੈ, ਜਿਸ ਦੀ ਸੀਸੀਟੀਵੀ ਫੁਟੇਜ਼ ਬੀਤੇ ਕੁਝ ਦਿਨ ਪਹਿਲਾਂ ਬਠਿੰਡਾ ਡੱਬਵਾਲੀ ਰੋਡ ’ਤੇ ਇਕ ਪੈਟਰੋਲ ਪੰਪ ਤੋਂ 2510 ਰੁਪਏ ਦਾ ਤੇਲ ਪਵਾਉਣ ਦੀ ਫੁਟੇਜ਼ ਸਾਹਮਣੇ ਆਈ ਸੀ ।
ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਤਬੀਰ ਸਿੰਘ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਹੋਈ ਪੁੱਛਗਿੱਛ ਤੋਂ ਇਹ ਖੁਲਾਸਾ ਹੋਇਆ ਕਿ ਉਸ ਨੇ ਹੀ ਆਪਣੀ ਫਾਰਚੂਨਰ ਗੱਡੀ ਵਿੱਚ ਹਥਿਆਰ ਮੁਹੱਈਆ ਕਰਵਾਏ ਸਨ । ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਸਾਰੇ ਦੋਸ਼ੀਆਂ ਤੋਂ ਕੜੀ ਦਰ ਕੜੀ ਰਾਜ ਖੁੱਲ੍ਹੇ ਹਨ ਅਤੇ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਕਤਲ ਕਰਨ ਵਾਲੇ ਚਾਰ ਸ਼ੂਟਰਾਂ ਦੀ ਗ੍ਰਿਫ਼ਤਾਰੀ ਅਤੇ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਰਿਮਾਂਡ ’ਤੇ ਲਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਹਥਿਆਰ ਸਪਲਾਈ ਕਰਨ ਵਾਲੇ ਸਤਬੀਰ ਸਿੰਘ ਵਾਸੀ ਤਲਵੰਡੀ ਰਾਏਦਾਦੂ ਤੋਂ ਕੀ ਰਾਜ ਸਾਹਮਣੇ ਆਉਂਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ