ਪੰਜਾਬ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

July 01, 2022 01:39 PM

ਰਾਜ ਖੁਰਮੀ
ਭਵਾਨੀਗੜ੍ਹ/30 ਜੂਨ : ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮੌਕੇ ਕਿਸਾਨਾਂ ਦਾ ਆਖਣਾ ਸੀ ਕਿ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਰਕਾਰ ਵੱਲੋਂ ਯੋਗ ਮੁਆਵਜਾ ਨਹੀਂ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ।
ਇਸ ਮੌਕੇ ਐਡਵੋਕੇਟ ਹਰਿੰਦਰ ਸਿੰਘ ਦੁੱਲਟ, ਪ੍ਰਦੀਪ ਸਿੰਘ ਤੇ ਧਰਮਿੰਦਰ ਸਿੰਘ ਸੰਤੋਖ਼ਪੁਰਾ ਆਦਿ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਐਕਸਪ੍ਰੈੱਸ ਵੇਅ ਦੇ ਨਿਰਮਾਣ ਦੇ ਨਾਂ ‘ਤੇ ਪੰਜਾਬ ਸਰਕਾਰ ਨਾਲ ਮਿਲ ਕੇ ਕਿਸਾਨਾਂ ਨਾਲ ਧੋਖ਼ਾ ਕੀਤਾ ਜਾ ਰਿਹਾ ਹੈ।
ਸਰਕਾਰਾਂ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਮਹਿਜ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲੈਣਾ ਚਾਹੁੰਦੀਆਂ ਹਨ ਜਦੋਂਕਿ ਉਨ੍ਹਾਂ ਦੀਆਂ ਜ਼ਮੀਨਾਂ ਤੋਂ ਕੁਝ ਹੀ ਦੂਰੀ ’ਤੇ ਸਥਿਤ ਪਿੰਡ ਫਗੂਵਾਲਾ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ 92 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਨਾਲ ਕਿਸਾਨਾਂ ਦੀਆਂ ਕਈ ਬੈਠਕਾਂ ਹੋਈਆਂ ਜਿਸ ਤੋਂ ਬਾਅਦ ਕਿਸਾਨਾਂ ਨੂੰ 74 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਹਾਮੀ ਭਰ ਗਈ ਸੀ ਪਰਤੂੰ ਹੁਣ ਸੜਕੀ ਵਿਭਾਗ ਵੱਲੋਂ ਕਿਸਾਨਾਂ ਨੂੰ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀ ਹੈ ਜੋ ਕਿਸਾਨਾਂ ਨੂੰ ਮਨਜੂਰ ਨਹੀਂ।
ਇਸ ਮੌਕੇ ਭਾਕਿਯੂ (ਉਗਰਾਹਾਂ) ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਸਰਕਾਰ ਉਪਜਾਊ ਜ਼ਮੀਨਾਂ ਨੂੰ ਸਸਤੇ ਭਾਅ ’ਤੇ ਲੈ ਕੇ ਕਿਸਾਨਾਂ ਨੂੰ ਬੇਜਮੀਨੇ ਬਣਾਉਣਾ ਚਾਹੁੰਦੀਆਂ ਹਨ ਪਰੰਤੂ ਉਨ੍ਹਾਂ ਦੀ ਜਥੇਬੰਦੀ ਸਰਕਾਰ ਦੀ ਇਸ ਨੀਤੀ ਦੇ ਖਿਲਾਫ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢੇਗੀ ਤੇ ਕਿਸਾਨਾਂ ਨੂੰ ਜਮੀਨਾਂ ਦੇ ਪੂਰੇ ਰੇਟ ਦਿਵਾ ਕੇ ਰਹੇਗੀ।
ਇਸ ਐਲਾਨ ਤੋਂ ਬਾਅਦ ਆਗੂਆਂ ਨੇ ਜਮੀਨ ‘ਤੇ ਜਥੇਬੰਦੀ ਦਾ ਝੰਡਾ ਗੱਡ ਕੇ ਐਕਸਪ੍ਰੈੱਸ ਵੇਅ ਦੇ ਨਿਰਮਾਣ ਦਾ ਕੰਮ ਬੰਦ ਕਰਵਾਉਂਦਿਆਂ ਸੰਘਰਸ਼ ਦਾ ਬਿਗੁਲ ਬਜਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗਗੜਪੁਰ, ਕੁਲਦੀਪ ਸਿੰਘ ਬਖੋਪੀਰ, ਗਿਆਨ ਸਿੰਘ, ਰਾਂਝਾ ਸਿੰਘ ਖੇੜੀਚੰਦਵਾਂ, ਜਗਵਿੰਦਰ ਸਿੰਘ ਦੁੱਲਟ, ਅਮ੍ਰਿਤਪਾਲ ਸਿੰਘ, ਆਤਮਾ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ