ਪੰਜਾਬ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

July 01, 2022 01:54 PM

ਕੁਲਦੀਪ ਸ਼ਰਮਾ
ਨੂਰਪੁਰ ਬੇਦੀ/30 ਜੂਨ : ਨੂਰਪੁਰ ਬੇਦੀ ਇਲਾਕੇ ਦੇ ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਤਾ ਸੁਰਿੰਦਰ ਕੌਰ ਨੇ ਅੱਜ ਬਠਿੰਡਾ ਜੇਲ੍ਹ ਅਧਿਕਾਰੀਆਂ ਤੇ ਆਪਣੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਅੱਜ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ 27 ਜੂਨ ਨੂੰ ਮੇਰੇ ਪੁੱਤਰ ਦਿਲਪ੍ਰੀਤ ਵੱਲੋਂ ਜੇਲ੍ਹ ਅੰਦਰ ਆਮ ਮਿਲਦੀਆਂ ਸਹੂਲਤਾਂ ਨਾ ਮਿਲਣ ਕਾਰਨ ਉਹ ਅਤੇ ਉਸ ਦੇ ਸਾਥੀ ਭੁੱਖ ਹੜਤਾਲ ਤੇ ਬੈਠੇ ਹਨ ।
ਉਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕੈਦੀ ਅਤੇ ਹਵਾਲਾਤੀਆਂ ਨੂੰ ਟੈਲੀਵਿਜ਼ਨ ਦੀ ਸਹੂਲਤ ਦਿੱਤੀ ਜਾਂਦੀ ਹੈ ਪਰ ਇਹ ਸਹੂਲਤ ਵੀ ਸਾਡੇ ਬੱਚੇ ਨੂੰ ਨਹੀਂ ਦਿੱਤੀ ਜਾ ਰਹੀ । ਆਮ ਮਿਲ ਰਹੀਆਂ ਸਹੂਲਤਾਂ ਤੋ ਸਾਡੇ ਬੱਚਿਆਂ ਨੂੰ ਵਾਂਝੇ ਰੱਖ ਕੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਜੇਕਰ ਇਸ ਭੁੱਖ ਹੜਤਾਲ ਵਿੱਚ ਮੇਰੇ ਬੇਟੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਬਠਿੰਡਾ ਜੇਲ੍ਹ ਅਧਿਕਾਰੀਆਂ ਦੀ ਹੋਵੇਗੀ । ਜਦੋਂ ਕਿ ਸਰਕਾਰਾਂ ਨੂੰ ਚਾਹੀਦਾ ਕਿ ਜੇਲ੍ਹਾਂ ਵਿੱਚ ਵਧੀਆਂ ਵਾਤਾਵਰਣ ਬਣਾ ਕੇ ਆਪਣੇ ਰਸਤੇ ਤੋਂ ਭਟਕ ਚੁੱਕੇ ਨੌਜਵਾਨਾਂ ਨੂੰ ਸਹੀ ਸੇਧਾ ਦਿੱਤੀਆਂ ਜਾਣ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ