BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ

July 04, 2022 11:16 AM

- ਲਟਕਦੀਆਂ ਮੰਗਾਂ ਮਨਵਾਉਣ ਲਈ 500 ਜ਼ਿਲ੍ਹਿਆਂ ’ਚ ‘ਵਾਅਦਾ ਵਿਰੋਧੀ ਸਭਾ’ ਕੀਤੀ ਜਾਵੇਗੀ
- 7 ਤੋਂ 14 ਅਗਸਤ ਤੱਕ ਦੇਸ਼ ਭਰ ’ਚ ‘ਜੈ ਜਵਾਨ, ਜੈ ਕਿਸਾਨ’ ਕਾਨਫਰੰਸ
- 18, 19 ਤੇ 20 ਅਗਸਤ ਨੂੰ ਲਖੀਮਪੁਰ ਖੀਰੀ ’ਚ 75 ਘੰਟੇ ਦਾ ਮੋਰਚਾ ਲਗਾਉਣ ਦਾ ਐਲਾਨ

ਦਸਬ
ਚੰਡੀਗੜ੍ਹ/3 ਜੁਲਾਈ : ਅੱਜ ਗਾਜ਼ੀਆਬਾਦ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਦੇ ਚੋਣਵੇਂ ਨੁਮਾਇੰਦਿਆਂ ਦੀ ਹੋਈ ਕੌਮੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਤਿੰਨ ਅਹਿਮ ਫੈਸਲੇ ਲਏ ਗਏ। ਸੰਯੁਕਤ ਕਿਸਾਨ ਮੋਰਚੇ ਨੇ ਇਸ ਗੱਲ ’ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ 9 ਦਸੰਬਰ 2021 ਨੂੰ ਮੋਰਚਾ ਉਠਾਉਣ ਵੇਲੇ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਗਈ ਹੈ। ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕਮੇਟੀ ਬਣਾਈ ਗਈ ਹੈ ਅਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਲਏ ਗਏ ਹਨ। ਸਰਕਾਰ ਬਿਜਲੀ ਬਿੱਲ ਸੰਸਦ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਮੰਨਣ ਲਈ ਵੀ ਤਿਆਰ ਨਹੀਂ ਹੈ। ਸਰਕਾਰ ਦੀ ਇਸ ਅਣਗਹਿਲੀ ਦੇ ਵਿਰੋਧ ਵਿੱਚ 18 ਜੁਲਾਈ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੀ ਸੁਰੂਆਤ ਤੋਂ ਲੈ ਕੇ 31 ਜੁਲਾਈ ਤੱਕ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੱਕ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ “ਵਾਅਦਾ ਵਿਰੋਧੀ ਸਭਾਵਾਂ” ਕੀਤੀਆਂ ਜਾਣਗੀਆਂ।
ਇਸ ਮੁਹਿੰਮ ਦੇ ਅੰਤ ’ਚ 31 ਜੁਲਾਈ ਨੂੰ ਸਰਦਾਰ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਦੇਸ਼ ਭਰ ਦੇ ਮੁੱਖ ਮਾਰਗਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਕਿ ਇਸ ਦੌਰਾਨ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਜਥੇਬੰਦੀਆਂ ਅਗਨੀਪਥ ਸਕੀਮ ਵਿਰੁੱਧ ਬੇਰੁਜ਼ਗਾਰ ਨੌਜਵਾਨਾਂ ਅਤੇ ਸਾਬਕਾ ਸੈਨਿਕਾਂ ਨੂੰ ਲਾਮਬੰਦ ਕਰਨਗੀਆਂ, ਕਿਉਂਕਿ ਇਹ ਸਕੀਮ ਦੇਸ਼-ਵਿਰੋਧੀ ਅਤੇ ਨੌਜਵਾਨ ਵਿਰੋਧੀ ਹੋਣ ਦੇ ਨਾਲ-ਨਾਲ ਕਿਸਾਨ ਵਿਰੋਧੀ ਵੀ ਹੈ। ਅਗਨੀਪਥ ਸਕੀਮ ਦੇ ਚਰਿੱਤਰ ਨੂੰ ਉਜਾਗਰ ਕਰਨ ਲਈ 7 ਅਗਸਤ ਤੋਂ 14 ਅਗਸਤ ਤੱਕ ਦੇਸ਼ ਭਰ ਵਿੱਚ “ਜੈ-ਜਵਾਨ ਜੈ-ਕਿਸਾਨ” ਕਾਨਫਰੰਸਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਤਲੇਆਮ ਦੇ 10 ਮਹੀਨੇ ਬਾਅਦ ਵੀ ਅਜੇ ਮਿਸ਼ਰਾ ਟੈਣੀ ਦਾ ਕੇਂਦਰੀ ਮੰਤਰੀ ਮੰਡਲ ਵਿੱਚ ਬਣੇ ਰਹਿਣਾ ਦੇਸ਼ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਕੋਝਾ ਮਜ਼ਾਕ ਹੈ। ਸੰਯੁਕਤ ਕਿਸਾਨ ਮੋਰਚਾ ਸ਼ੁਰੂ ਤੋਂ ਹੀ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਅਤੇ ਪੀੜਤ ਪਰਿਵਾਰਾਂ ਨੂੰ ਕਾਨੂੰਨੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਦਾ ਆ ਰਿਹਾ ਹੈ। ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 18-19 ਤੇ 20 ਅਗਸਤ ਨੂੰ ਲਖੀਮਪੁਰ ਖੀਰੀ ਵਿਖੇ 75 ਘੰਟੇ ਦਾ ਪੱਕਾ ਮੋਰਚਾ ਲਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ।
ਇਸ ਮੀਟਿੰਗ ਵਿੱਚ ਕਿਸਾਨੀ ਅਤੇ ਮਨੁੱਖੀ ਅਧਿਕਾਰਾਂ ਦੀਆਂ ਲਹਿਰਾਂ ’ਤੇ ਵੱਧ ਰਹੇ ਜ਼ਬਰ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਵਿੱਚ ਕਿਸਾਨ ਆਗੂ ਆਸ਼ੀਸ਼ ਮਿੱਤਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ, ਬੰਗਾਲ ਦੇ ਫਰੱਕਾ ਵਿੱਚ ਅਡਾਨੀ ਦੀਆਂ ਹਾਈ ਵੋਲਟੇਜ਼ ਤਾਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਅਤੇ ਛੱਤੀਸਗੜ੍ਹ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਜ਼ਬਰ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਤੀਸਤਾ ਸੀਤਲਵਾੜ, ਆਰ.ਬੀ ਸ੍ਰੀਕੁਮਾਰ ਅਤੇ ਮੁਹੰਮਦ ਜ਼ੁਬੈਰ ਵਰਗੇ ਸਮਾਜਿਕ ਕਾਰਕੁਨਾਂ ਅਤੇ ਪੱਤਰਕਾਰਾਂ ਦੀਆਂ ਗਿ੍ਰਫ਼ਤਾਰੀਆਂ ਦੇਸ਼ ਭਰ ਵਿੱਚ ਜਮਹੂਰੀ ਅਧਿਕਾਰਾਂ ’ਤੇ ਵਧ ਰਹੇ ਜ਼ਬਰ ਨੂੰ ਦਰਸਾਉਂਦੀਆਂ ਹਨ। ਸੰਯੁਕਤ ਕਿਸਾਨ ਮੋਰਚਾ ਇਸ ਜਮਹੂਰੀ ਸੰਘਰਸ਼ ਵਿੱਚ ਇਨ੍ਹਾਂ ਸਾਰੇ ਕਾਰਕੁਨਾਂ ਅਤੇ ਜਥੇਬੰਦੀਆਂ ਦੇ ਨਾਲ ਖੜ੍ਹਾ ਹੈ।
ਅੱਜ ਦੀ ਮੀਟਿੰਗ ਵਿੱਚ ਦੇਸ਼ ਦੇ 10 ਰਾਜਾਂ ਦੇ ਕਰੀਬ 200 ਡੈਲੀਗੇਟਾਂ ਨੇ ਹਿੱਸਾ ਲਿਆ। ਪੰਜਾਬ ਚੋਣਾਂ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋਈਆਂ 16 ਜਥੇਬੰਦੀਆਂ ਅੱਜ ਮੁੜ ਮੋਰਚੇ ਵਿੱਚ ਸ਼ਾਮਲ ਹੋ ਗਈਆਂ। ਸੰਯੁਕਤ ਕਿਸਾਨ ਮੋਰਚੇ ਨੇ ਭਰੋਸਾ ਪ੍ਰਗਟਾਇਆ ਹੈ ਕਿ ਦੇਸ਼ ਦੇ ਸਾਰੇ ਸੰਘਰਸ਼ਸ਼ੀਲ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ ਅਤੇ ਆਸ ਪ੍ਰਗਟਾਈ ਕਿ ਇਸ ਦਮਨਕਾਰੀ ਸਰਕਾਰ ਵਿਰੁੱਧ ਕਿਸਾਨਾਂ ਦਾ ਸੰਘਰਸ਼ ਹੋਰ ਤੇਜ਼ ਅਤੇ ਪ੍ਰਭਾਵਸਾਲੀ ਹੋਵੇਗਾ।
ਮੀਟਿੰਗ ਦੀ ਇਹ ਸਾਰੀ ਜਾਣਕਾਰੀ ਹਨਾਨ ਮੋਲਾ, ਡਾ. ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱਧਵੀਰ ਸਿੰਘ ਤੇ ਯੋਗਿੰਦਰ ਯਾਦਵ ਨੇ ਜਾਰੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ