BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

July 04, 2022 11:18 AM

ਏਜੰਸੀਆਂ
ਗੁਹਾਟੀ/3 ਜੁਲਾਈ : ਮਣੀਪੁਰ ਦੇ ਨੋਨੀ ਜ਼ਿਲ੍ਹੇ ’ਚ ਇਕ ਰੇਲਵੇ ਨਿਰਮਾਣ ਸਥਾਨ ’ਤੇ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਤਿੰਨ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਸ ਤੋਂ ਬਾਅਦ ਇਸ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ ਵੱਧ ਕੇ 37 ਹੋ ਗਈ।
ਇਕ ਅਧਿਕਾਰੀ ਨੇ ਦੱਸਿਆ ਕਿ 25 ਹੋਰ ਲੋਕਾਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਤੁਪੁਲ ਖੇਤਰ ’ਚ ਸ਼ਨੀਵਾਰ ਤੋਂ ਮੀਂਹ ਪੈ ਰਿਹਾ ਹੈ ਅਤੇ ਤਾਜ਼ਾ ਜ਼ਮੀਨ ਖਿਸਕਣ ਕਾਰਨ ਤਲਾਸ਼ੀ ਮੁਹਿੰਮ ਪ੍ਰਭਾਵਿਤ ਹੋਈ ਹੈ। ਗੁਹਾਟੀ ’ਚ ਇਕ ਰੱਖਿਆ ਬੁਲਾਰੇ ਨੇ ਕਿਹਾ ਕਿ ਹੁਣ ਤੱਕ ਮਲਬੇ ’ਚੋਂ 37 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ 24 ਪ੍ਰਾਦੇਸ਼ਿਕ ਫੌਜ ਦੇ ਕਰਮੀ ਹਨ ਅਤੇ 13 ਆਮ ਲੋਕਾਂ ਦੀਆਂ ਲਾਸ਼ਾਂ ਹਨ। ਉਨ੍ਹਾਂ ਕਿਹਾ, ‘‘ਪ੍ਰਾਦੇਸ਼ਿਕ ਫੌਜ ਦੇ 6 ਲਾਪਤਾ ਕਰਮਚਾਰੀਆਂ ਅਤੇ 19 ਹੋਰ ਲੋਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।’’ ਫੌਜ, ਆਸਾਮ ਰਾਈਫਲਜ਼, ਪ੍ਰਾਦੇਸ਼ਿਕ ਫੌਜ, ਐਸਡੀਆਰਐਫ ਅਤੇ ਰਾਸ਼ਟਰੀ ਆਫਤ ਰਿਸਪਾਂਸ ਫੋਰਸ ਤਲਾਸ਼ ਮੁਹਿੰਮ ’ਚ ਜੁਟੇ ਹਨ। ਬੁਲਾਰੇ ਨੇ ਕਿਹਾ, ‘‘ਖਰਾਬ ਮੌਸਮ ਦੇ ਬਾਵਜੂਦ ਤਲਾਸ਼ੀ ਮੁਹਿੰਮ ਜਾਰੀ ਹੈ। ਬੀਤੇ ਸ਼ਨੀਵਾਰ ਰਾਤ ਮੋਹਲੇਧਾਰ ਮੀਂਹ ਪਿਆ ਸੀ ਅਤੇ ਹੋਰ ਜ਼ਮੀਨ ਖਿਸਕੀ ਸੀ।’’ ਹੁਣ ਤੱਕ ਪ੍ਰਾਦੇਸ਼ਿਕ ਫੌਜ ਦੇ 13 ਕਰਮੀਆਂ ਅਤੇ 5 ਆਮ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਪ੍ਰਾਦੇਸ਼ਿਕ ਫੌਜ ਦੇ 7 ਕਰਮੀਆਂ ਦੀਆਂ ਮ੍ਰਿਤਕ ਦੇਹਾਂ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਨਗਰ- ਪੱਛਮੀ ਬੰਗਾਲ ’ਚ ਬਾਗਡੋਗਰਾ ਅਤੇ ਕੋਲਕਾਤਾ ਅਤੇ ਤ੍ਰਿਪੁਰਾ ’ਚ ਅਗਰਤਲਾ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੰਫਾਲ ’ਚ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੂਰਾ ਫੌਜ ਸਨਮਾਨ ਦਿੱਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ