BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਪਿੰਡ ਬੜਾਗੁੜਾ ਦੇ ਗੁਰੂਘਰ ਵਿਖੇ ਸ਼ਰਧਾ ਤੇ ਪ੍ਰੇਮ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਪੁਰਬ ਦਿਵਸ

July 05, 2022 12:14 PM

- ਸਕੂਲੀ ਵਿਦਿਆਰਥੀਆਂ ਸਮੇਤ ਖੇਤਰ ਦੀਆਂ ਵਿਸ਼ੇਸ਼ ਹਸਤੀਆਂ ਨੂੰ ਕੀਤਾ ਸਨਮਾਨਿਤ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/4 ਜੁਲਾਈ : ਸਿਰਸਾ ਖੇਤਰ ਦੇ ਪਿੰਡ ਬੜਾਗੁੜਾ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਖੇਤਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।
ਗੁਰਦੁਆਰਾ ਭੱਠਾ ਸਾਹਿਬ ਬੜਾਗੁੜਾ ਦੇ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਸੰਤ ਮਹਾਂਪੁਰਖਾਂ ਤੋਂ ਬਿਨਾਂ ਐੱਸਜੀਪੀਸੀ ਮੈਂਬਰ ਅਤੇ ਐਚ ਐਸ ਜੀ ਪੀ ਸੀ ਮੈਂਬਰਾਂ ਸਮੇਤ ਹਲਕੇ ਦੇ ਵਿਧਾਇਕ ਸਮੇਤ ਉਚ ਕੋਟੀ ਦੇ ਰਾਗੀ ਢਾਡੀ ਜਥਿਆਂ ਨੇ ਸ਼ਮੂਲੀਅਤ ਕੀਤੀ। ਇਸ ਧਾਰਮਿਕ ਪ੍ਰੋਗਰਾਮ ਵਿਚ ਬਾਬਾ ਧਰਮਵੀਰ ਸਿੰਘ ਘਰਾਂਗਣਾ,ਬਾਬਾ ਅਵਤਾਰ ਸਿੰਘ ਮਸਤੂਆਣਾ, ਗਿਆਨੀ ਜਸਵੀਰ ਸਿੰਘ, ਗਿਆਨੀ ਮਨਦੀਪ ਸਿੰਘ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਗਿਆਨੀ ਕੁਲਦੀਪ ਸਿੰਘ ਫੱਗੂ ਹਲਕਾ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ, ਬਾਬਾ ਗੁਰਪਾਲ ਸਿੰਘ ਚੋਰਮਾਰ, ਬਾਬਾ ਪ੍ਰੀਤਮ ਸਿੰਘ ਮੱਲੜੀ, ਪ੍ਰਿੰਸੀਪਲ ਬਲਦੇਵ ਸਿੰਘ ਸਮੇਤ ਖੇਤਰ ਦੀਆਂ ਮਹਾਨ ਹਸਤੀਆਂ ਸ਼ਾਮਲ ਸਨ। ਇਸ ਪ੍ਰੋਗਰਾਮ ਦੌਰਾਨ ਸੰਤ ਬਾਬਾ ਛੋਟਾ ਸਿੰਘ ਯੂਥ ਕਲੱਬ ਵਲੋ ਹਰਿਆਲੀ ਦਾ ਸੰਦੇਸ਼ ਦਿੰਦੇ ਪੌਦਿਆਂ ਦਾ ਲੰਗਰ ਲਾਇਆ ਗਿਆ ਅਤੇ ਨਾਲ ਹੀ ਸਪੋਰਟ ਹਿਊਮੈਨਿਟੀ ਵੱਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ।
ਸਮਾਗਮ ਦੌਰਾਨ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਸਕੂਲ ਤਿਲੋਕੇਵਾਲਾ ਦੇ ਵਿਦਿਆਰਥੀਆਂ ਦੇ ਸਨਮਾਨ ਤੋਂ ਬਿਨਾਂ ਸਮੁੱਚੇ ਪੱਤਰਕਾਰ ਭਾਈਚਾਰੇ ਦਾ ਸਨਮਾਨ ਵੀ ਕੀਤਾ ਗਿਆ। ਇਸ ਧਾਰਕਿਮ ਸਮਾਗਮ ਦਾ ਮੰਚ ਸੰਚਾਲਨ ਭਾਈ ਅਵਤਾਰ ਸਿੰਘ ਰਾਗੀ ਵਲੋ ਬਾ-ਖੂਬੀ ਕੀਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ