BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

July 06, 2022 11:09 AM

- ਆਪਹੁਦਰੇ ਸਿਆਸੀ ਹੁਕਮ ਚਾੜ੍ਹਨ ਦੀ ਕੀਤੀ ਸ਼ਿਕਾਇਤ

ਏਜੰਸੀਆਂ
ਨਵੀਂ ਦਿੱਲੀ/5 ਜੁਲਾਈ : ਕੇਂਦਰ ਸਰਕਾਰ ਦੇ ਕੁਝ ਹੁਕਮਾਂ ਦੇ ਖ਼ਿਲਾਫ਼ ਟਵੀਟਰ ਕਰਨਾਟਕ ਹਾਈ ਕੋਰਟ ਪਹੁੰਚ ਗਿਆ ਹੈ। ਕੰਪਨੀ ਨੇ ਕੰਟੈਂਟ ਨੂੰ ਲੈ ਕੇ ਸਰਕਾਰ ਦੇ ਕੁਝ ਹੁਕਮਾਂ ਨੂੰ ਵਾਪਸ ਲੈਣ ਦੀ ਮੰਗ ਉਠਾਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਟਵੀਟਰ ਨੇ ਅਧਿਕਾਰੀਆਂ ਦੁਆਰਾ ਸੱਤਾ ਦੀ ਦੁਰਵਰਤੋਂ ਕਰਨ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਹੈ। ਸੂਤਰਾਂ ਅਨੁਸਾਰ ਟਵੀਟਰ ਨੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰਾਲੇ ਵੱਲੋਂ 27 ਜੂਨ ਨੂੰ ਜਾਰੀ ਅੰਤਿਮ ਨੋਟਿਸ ਦਾ ਪੂਰਾ ਪਾਲਣ ਕਰ ਲਿਆ ਹੈ। ਮੰਤਰਾਲੇ ਨੇ ਟਵੀਟਰ ਲਈ ਇਸ ਦੀ ਸਮਾਂ ਸੀਮਾ 4 ਜੁਲਾਈ ਤੈਅ ਕੀਤੀ ਸੀ। ਭਾਰਤ ਸਰਕਾਰ ਨੇ ਟਵੀਟਰ ਨੂੰ ਉਨ੍ਹਾਂ ਖ਼ਾਤਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ, ਜੋ ਖ਼ਾਲਿਸਤਾਨ ਸਮਰਥਨ ਹਨ। ਸਰਕਾਰ ਨੇ ਉਨ੍ਹਾਂ ਪੋਸਟਾਂ ’ਤੇ ਵੀ ਕਾਰਵਾਈ ਕਰਨ ਨੂੰ ਕਿਹਾ ਹੈ, ਜਿਨ੍ਹਾਂ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਦੁਨੀਆ ਗੁਮਰਾਹ ਕਰਨ ਵਾਲੀਆਂ ਝੂਠੀਆਂ ਸੂਚਨਾਵਾਂ ਫੈਲਾਈਆਂ ਸਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਦੀ ਅਲੋਚਨਾ ਕਰਨ ਵਾਲੇ ਕੁਝ ਟਵੀਟਸ ’ਤੇ ਵੀ ਕਾਰਵਾਈ ਕਰਨ ਨੂੰ ਕਿਹਾ ਗਿਆ ਸੀ। ਕੇਂਦਰ ਸਰਕਾਰ ਨੇ ਪਹਿਲਾਂ ਹੀ ਕਿਹਾ ਸੀ ਕਿ ਟਵੀਟਰ ਸਮੇਤ ਵੱਡੀਆਂ ਸੋਸ਼ਲ ਮੀਡੀਆ ਕੰਪਨੀਆਂ ਨੇ ਕੰਟੈਂਟ ਹਟਾਉਣ ਦੀ ਅਪੀਲ ’ਤੇ ਕਾਰਵਾਈ ਨਹੀਂ ਕੀਤੀ ਹੈ। ਪਿਛਲੇ ਮਹੀਨੇ ਆਈਟੀ ਮੰਤਰਾਲੇ ਨੇ ਟਵੀਟਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇ ਉਹ ਕੁਝ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਟਵੀਟਰ ਨੇ ਨਿਆਇਕ ਸਮੀਖਿਆ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਹੈ ਕਿ ਕੁਝ ਟਵੀਟਰ ਖਾਤਿਆਂ ਨੂੰ ਹਟਾਉਣ ਦੇ ਹੁਕਮ ਭਾਰਤ ਦੇ ਆਈਟੀ ਐਕਟ ਦੇ ਪ੍ਰਾਵਧਾਨਾਂ ’ਤੇ ਖ਼ਰੇ ਨਹੀਂ ਉਤਰਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ