ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

July 06, 2022 11:13 AM

- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਚਾਰੇ ਦੋਸ਼ੀਆਂ ਨੂੰ ਬਿਠਾ ਕੇ ਹੋਵੇਗੀ ਪੁੱਛਗਿੱਛ : ਪੁਲਿਸ

ਅਨਿਲ ਵਰਮਾ
ਬਠਿੰਡਾ/5 ਜੁਲਾਈ : ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਨਸਾ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ । ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮੁੱਖ ਤੌਰ ’ਤੇ ਜ਼ਿੰਮੇਵਾਰ ਸ਼ੂਟਰ ਪ੍ਰਿਆਵਰਤ ਫ਼ੌਜੀ, ਕੇਸ਼ਵ, ਕਸ਼ਿਸ਼ ਅਤੇ ਦੀਪਕ ਮੁੰਡੀ ਜਿਸ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਮਾਨਸਾ ਪੁਲਿਸ ਵੱਲੋਂ ਇਕ ਦਿਨ ਦੇ ਟ੍ਰਾਂਜਿਟ ਰਿਮਾਂਡ ’ਤੇ ਲੈ ਕੇ ਬੀਤੀ ਰਾਤ ਮਾਨਸਾ ਵਿਖੇ ਲਿਆਂਦਾ ਗਿਆ ਅਤੇ ਮੰਗਲਵਾਰ ਸਵੇਰੇ ਤੜਕੇ ਹੀ ਚਾਰਾਂ ਦੋਸ਼ੀਆਂ ਦਾ ਮੈਡੀਕਲ ਕਰਵਾ ਕੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ।
ਅਦਾਲਤ ਵੱਲੋਂ ਮਾਨਸਾ ਪੁਲਿਸ ਨੂੰ ਚਾਰੇ ਦੋਸ਼ੀਆਂ ਦਾ 7 ਦਿਨ (13 ਜੁਲਾਈ ਤੱਕ) ਦਾ ਪੁਲਿਸ ਰਿਮਾਂਡ ਮਿਲਿਆ ਹੈ । ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛ ਗਿੱਛ ਕੀਤੀ ਜਾਵੇਗੀ, ਕਿਉਂਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਹੈ ਅਤੇ ਉਸ ਦੇ ਇਸ਼ਾਰਿਆਂ ’ਤੇ ਹੀ ਇਹ ਵਿਅਕਤੀ ਕੰਮ ਕਰਦੇ ਹਨ । ਜ਼ਿਕਰਯੋਗ ਹੈ ਕਿ ਪ੍ਰਿਆਵਰਤ ਫੌਜੀ ਉਹ ਸ਼ੂਟਰ ਹੈ, ਜਿਸ ਨੇ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰੀਆਂ ਸਨ ਅਤੇ ਕੇਸ਼ਵ, ਕਸ਼ਿਸ਼ ਤੇ ਦੀਪਕ ਮੁੰਡੀ ਨੇ ਵੀ ਇਸ ਫਾਇਰਿੰਗ ਵਿਚ ਸ਼ਮੂਲੀਅਤ ਕੀਤੀ ਸੀ । ਹੁਣ ਦੇਖਣਾ ਹੋਵੇਗਾ ਕਿ 8 ਦਿਨ ਦੇ ਪੁਲਿਸ ਰਿਮਾਂਡ ’ਤੇ ਲਏ ਸ਼ੂਟਰ ਪ੍ਰਿਆਵਰਤ ਫ਼ੌਜੀ, ਕਸ਼ਿਸ਼, ਕੇਸ਼ਵ ਅਤੇ ਦੀਪਕ ਮੁੰਡੀ ਤੋਂ ਪੁਲਿਸ ਕਿਹੜੇ ਰਾਜ ਖੁਲਵਾਉਂਦੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ