ਪੰਜਾਬ

ਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰ

July 06, 2022 11:28 AM

ਦਸਨਸ
ਚੰਡੀਗੜ੍ਹ/5 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸਏਐਸ ਨਗਰ ਜ਼ਿਲੇ੍ਹ ਦੇ ਪਿੰਡ ਮਾਜਰੀ ਦੀ ਲਗਭਗ 578 ਏਕੜ (4624 ਕਨਾਲ) ਜ਼ਮੀਨ ਦੇ ਇੰਤਕਾਲ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ ਵਿੱਚ ਛੇੜਛਾੜ ਕਰਨ ਦੇ ਦੋਸ਼ਾਂ ਹੇਠ ਦੋ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਅਤੇ ਬਨਾਰਸੀ ਦਾਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਮਾਜਰੀ, ਤਹਿਸੀਲ ਖਰੜ ਦੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਸਬੰਧੀ ਐਸਏਐਸ ਨਗਰ ਵਿਖੇ ਸਾਲ 2019 ਦੀ ਸ਼ਿਕਾਇਤ ਨੰਬਰ 370 ਦੀ ਪੜਤਾਲ ਉਪਰੰਤ ਮੁਕੱਦਮਾ ਨੰਬਰ 06 ਮਿਤੀ 8 ਮਈ 2020 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471, 477 ਏ, 201, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1, ਪੰਜਾਬ ਐਸਏਐਸ ਨਗਰ ਦੇ ਪੁਲਿਸ ਥਾਣੇ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਪਰਟੀ ਡੀਲਰਾਂ ਵਜੋਂ ਕੰਮ ਕਰਨ ਵਾਲੇ ਨਿੱਜੀ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਪੜਤਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਨੇ ਪਾਇਆ ਕਿ ਨੰ. 3159 ਮਿਤੀ 21.05.2004 ਦੇ ਇੰਤਕਾਲ ਮੌਕੇ ਮਾਲ ਰਿਕਾਰਡ ਵਿੱਚ ਛੇੜਛਾੜ ਅਤੇ ਫਰਜ਼ੀ ਇੰਦਰਾਜ ਕੀਤੇ ਗਏ ਸਨ ਜੋ ਕਿ ਪਿੰਡ ਮਾਜਰੀ ਦੇ ਲੋਕਾਂ ਵੱਲੋਂ ਆਪਣੀ ਸਬੰਧਤ ਜ਼ਮੀਨ, ਜਿਸ ਦੇ ਉਹ ਮੋਹਾਲੀ ਦੇ ਤਤਕਾਲੀ ਕੰਨਸੋਲੀਡੇਸ਼ਨ ਅਫ਼ਸਰ ਵੱਲੋਂ ਕੀਤੇ ਇੰਤਕਾਲ ਨੰਬਰ. 2026, ਮਿਤੀ 7 ਮਈ 1991 ਮੁਤਾਬਕ, ਅਸਲ ਮਾਲਕ ਸਨ, ਲਈ ਦਰਜ ਕਰਵਾਈ ਗਈ ਸੀ। ਉਕਤ ਦੋਸ਼ੀ ਪ੍ਰਾਪਰਟੀ ਡੀਲਰਾਂ ਨੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਧੋਖੇ ਨਾਲ ਉਕਤ ਪਿੰਡ ਦੀ ਜ਼ਮੀਨ ਦਾ ਇੰਤਕਾਲ ਹੀ ਬਦਲ ਦਿੱਤਾ, ਜਿਸ ਵਿੱਚ 14 ਵਿਅਕਤੀਆਂ ਨੂੰ ਪਿੰਡ ਮਾਜਰੀ ਦੀ 558 ਏਕੜ (4464 ਕਨਾਲ) ਜ਼ਮੀਨ ਦੇ ਮਾਲਕ ਦਿਖਾਇਆ ਗਿਆ ।
ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਨਾਂ 14 ਵਿਅਕਤੀਆਂ ਵਿਚੋਂ 12 ਬਿਲਕੁਲ ਫਰਜ਼ੀ ਸਨ । ਉਹ ਉਕਤ ਜ਼ਮੀਨ ਦੇ ਮਾਲਕ, ਪਿੰਡ ਮਾਜਰੀ ਦੇ ਵਸਨੀਕ ਜਾਂ ਕਾਸ਼ਤਕਾਰ ਵੀ ਨਹੀਂ ਹਨ । ਬਾਕੀ 2 ਵਿਅਕਤੀ ਪਿੰਡ ਮਾਜਰੀ ਦੇ ਵਸਨੀਕ ਹਨ ਅਤੇ ਥੋੜੇ ਰਕਬੇ ਦੀ ਜ਼ਮੀਨ ਦੇ ਮਾਲਕ ਹਨ, ਪਰ ਦੋਸ਼ੀ ਮਾਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਹਿੱਸੇ ਅਸਲ ਹਿੱਸੇ ਤੋਂ ਵਧਾ ਦਿੱਤੇ ਗਏ । ਇਸ ਤੋਂ ਇਲਾਵਾ 18.06.2014 ਅਤੇ 19.06.2014 ਨੂੰ ਲਗਭਗ 578 ਏਕੜ (4624 ਕਨਾਲ) ਜ਼ਮੀਨ ਧੋਖੇ ਨਾਲ ਅਜਿਹੇ ਵਿਅਕਤੀਆਂ ਦੇ ਨਾਮ ਤਬਦੀਲ ਕੀਤੀ ਗਈ ਸੀ ਜੋ ਅਸਲ ਵਿੱਚ ਜ਼ਮੀਨ ਦੇ ਮਾਲਕ ਹੀ ਨਹੀਂ ਸਨ ।
ਬੁਲਾਰੇ ਨੇ ਅੱਗੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਦੋਸ਼ੀ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਅਤੇ ਬਨਾਰਸੀ ਦਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਦਾ ਸਬੰਧਤ ਅਦਾਲਤ ਤੋਂ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ।
ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਰੱਬੀ ਸਿੰਘ ਨੇ ਇੱਕ ਫਰਜ਼ੀ ਵਿਅਕਤੀ ਅਮਰੀਕ ਸਿੰਘ ਦੇ ਨਾਂ ’ਤੇ 69.68 ਏਕੜ (557 ਕਨਾਲ) ਜ਼ਮੀਨ ਦੀ ਜਨਰਲ ਪਾਵਰ ਆਫ ਅਟਾਰਨੀ (ਜੀਪੀਏ) ਖਰੀਦੀ ਸੀ ਅਤੇ ਬਾਅਦ ਵਿੱਚ ਇਸ ਜੀਪੀਏ ਦੇ ਆਧਾਰ ’ਤੇ ਲਗਭਗ 42 ਏਕੜ (336.5 ਕਨਾਲ) ਜ਼ਮੀਨ ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ ।
ਦੂਜੇ ਦੋਸ਼ੀ ਬਨਾਰਸੀ ਦਾਸ ਨੇ ਜ਼ਮੀਨ ਦੇ ਫਰਜ਼ੀ ਇੰਤਕਾਲ ਦੇ ਆਧਾਰ ’ਤੇ ਕਰੀਬ 53 ਏਕੜ ਜ਼ਮੀਨ (424 ਕਨਾਲ) ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ । ਮੁਲਜ਼ਮ ਬਨਾਰਸੀ ਦਾਸ ਕਦੇ ਵੀ ਵੇਚੀ ਗਈ ਜ਼ਮੀਨ, ਜਿਸ ਨੂੰ ਮਾਲ ਰਿਕਾਰਡ ਵਿੱਚ ਧਰਮਪਾਲ ਦੇ ਨਾਂ ’ਤੇ ਦਰਸਾਇਆ ਗਿਆ ਹੈ, ਦਾ ਅਸਲ ਮਾਲਕ ਨਹੀਂ ਸੀ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ