ਪੰਜਾਬ

ਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ

July 06, 2022 11:37 AM

- ਲੜਕੀਆਂ ਨੇ ਮੱਲੇ ਪਹਿਲੇ ਸਥਾਨ, ਫਿਰੋਜ਼ਪੁਰ ਦੀ ਨੈਨਸੀ ਅੱਵਲ
- ਪਾਸ ਪ੍ਰਤੀਸ਼ਤਤਾ 99.06 ਫੀਸਦੀ ਰਹੀ

ਹਰਬੰਸ ਸਿੰਘ ਬਾਗੜੀ
ਮੋਹਾਲੀ/5 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ 10ਵੀਂ ਸ੍ਰੇਣੀ 2022 ਦਾ ਨਤੀਜਾ ਵਰਚੂਅਲ ਮੀਟਿੰਗ ਦੌਰਾਨ ਐਲਾਨ ਦਿੱਤਾ ਗਿਆ । ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਨਤੀਜਾ ਐਲਾਨਣ ਵੇਲੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਦਾ ਨਤੀਜਾ ਐਲਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ ਵੀ ਪਹਿਲੀਆਂ ਤਿੰਨੇ ਸਥਾਨ ਲੜਕੀਆਂ ਨੇ ਪ੍ਰਾਪਤ ਕੀਤੇ ਹਨ। ਡਾ. ਯੋਗਰਾਜ ਨੇ ਕਿਹਾ ਕਿ ਇਸ ਵਾਰ ਦਸਵੀਂ ਸ਼੍ਰੇਣੀ ਵਿੱਚ ਰੈਗੂਲਰ ਤੌਰ ’ਤੇ 311545 ਬੱਚੇ ਅਪੀਅਰ ਹੋਏ ਸਨ, ਜਿਨ੍ਹਾਂ ’ਚੋਂ 308627 ਬੱਚੇ ਪਾਸ ਹੋਏ ਹਨ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.06 ਰਹੀ ਹੈ। ਓਪਨ ਸਕੂਲ ਦੀ ਪ੍ਰੀਖਿਆ ਵਿੱਚ 11816 ਬੱਚੇ ਅਪੀਅਰ ਹੋਏ, ਜਿਨ੍ਹਾਂ ਵਿਚੋ ਂ8072 ਬੱਚੇ ਪਾਸ ਹੋਏ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 68.31 ਫੀਸਦੀ ਰਹੀ। ਦੱਸਣਾ ਬਣਦਾ ਹੈ ਕਿ ਓਪਨ ਸਕੂਲ ਦੇ ਬੱਚਿਆਂ ਨੂੰ ਫੇਲ੍ਹ ਨਹੀਂ ਐਲਾਨਿਆ ਜਾਂਦਾ, ਇ੍ਹਨਾਂ ਨੂੰ ਪ੍ਰੀਖਿਆ ਪਾਸ ਕਰਨ ਲਈ ਪੰਜ ਮੌਕੇ ਦਿੱਤੇ ਜਾਂਦੇ ਹਨ, ਇਨ੍ਹਾਂ ਦਾ ਨਤੀਜਾ ਰੀ-ਅਪੀਅਰ ਐਲਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਇਸ ਵਾਰ ਦਸਵੀਂ ਸ੍ਰੇਣੀ ਵਿੱਚ 12 ਟਰਾਜੈਂਡਰ ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ 11 ਬੱਚੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਵਿਦਿਆਰਥੀਆਂ ਦੇ ਪਹਿਲੇ ਟਰਮ ਅਤੇ ਦੂਜੀ ਟਰਮ ਦੀ ਪ੍ਰੀਖਿਆ ਦੇ ਅਧਾਰਤ ਤਿਆਰ ਕੀਤਾ ਗਿਆ ਜਿਸ ਦਾ ਅਨੂਪਾਤ 40-40-20 ਅਨੂਸਾਰ ਤਿਆਰ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਵਰਿੰਦਰ ਭਾਟੀਆ, ਕੰਟਰੋਲਰ ਪ੍ਰੀਖਿਆ ਜਨਕ ਰਾਜ ਮਹਿਰੋਕ ਆਦਿ ਹਾਜਰਰ ਸਨ।
ਬੋਰਡ ਚੇਅਰਮੈਨ ਡਾ.ਯੋਗਰਾਜ ਨੇ ਦੱਸਿਆ ਕਿ ਇਸ ਵਾਰ ਪਹਿਲੇ ਸਥਾਨ ‘ਤੇ ਸਰਕਾਰੀ ਹਾਈ ਸਕੂਲ, ਸਤੀਏ ਵਾਲਾ (ਫਿਰੋਜਪੁਰ) ਦੀ ਵਿਦਿਆਰਥਣ ਨੈਨਸੀ ਰਾਣੀ ਪਿਤਾ ਦਾ ਨਾਂ ਰਾਮ ਕ੍ਰਿਸ਼ਨ ਜਨਮ ਮਿਤੀ 29/06/2007 ਰੋਲ ਨੰਬਰ 1022229240 ਨੇ 650 ਅੰਕਾਂ ਵਿਚੋਂ 644 ਅੰਕ (99.08) ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਾਂਝਲਾ, (ਸੰਗਰੂਰ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪਿਤਾ ਦਾ ਨਾਂ ਰੱਬੀ ਸਿੰਘ ਜਨਮ ਮਿਤੀ 24/11/2006 ਰੋਲ ਨੰਬਰ 1022586313 ਨੇ ਕੁੱਲ 650 ਅੰਕਾਂ ਵਿਚੋਂ 644 (99.08 ਫੀਸਦੀ) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭੁਟਾਲ ਪਬਲਿਕ. ਸੀ. ਸੈ. ਸਕੂਲ ਭੁਟਾਲ ਕਲਾਂ (ਸੰਗਰੂਰ) ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪਿਤਾ ਦਾ ਨਾਂ ਤਰਸੇਮ ਸਿੰਘ ਜਨਮ ਮਿਤੀ 1/11/2006 ਰੋਲ ਨੰਬਰ 1022597979 ਨੇ ਕੁੱਲ 650 ਵਿਚੋਂ 642 (98.77) ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਜਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਪਹਿਲਾ ਸਥਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਇਕ ਲੱਖ ਰੁਪਏ ਨਕਦ ਦੀ ਰਾਸੀ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 75 ਹਜਾਰ ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 50 ਹਜ਼ਾਰ ਰੁਪਏ ਪੁਰਸਕਾਰ ਦੇ ਰੂਪ ਵਿੱਚ ਦਿਤੇ ਜਾਂਦੀ ਹਨ। ਮੈਰਿਟ ਘੋਸ਼ਿਤ ਕਰਨ ਵੇਲੇ ਜਨਮ ਮਿਤੀ ਅਨੂਸਾਰ ਮੈਰਿਟ ਪਹਿਲਾ ਦੂਜਾ ਤੇ ਤੀਜਾ ਸਥਾਨ ਦੇ ਦਿਤਾ ਜਾਂਦਾ ਹੈ। ਪਰ ਬਰਾਬਰ ਅੰਕ ਬਰਾਬਰ ਪੁਰਸਕਾਰ ਰਾਸ਼ੀ ਸਬੰਧੀ ਪੁਛੇ ਗਏ ਇਕ ਸਵਾਲ ਦ। ਜਵਾਬ ਵਿੱਚ ਡਾ ਯੋਗਰਾਜ ਨੇ ਕਿਹਾ ਕਿ ਵਿਨਿਯਮ ਭਾਵੇਂ ਇਹੀ ਹੈ ਪਰ ਬਰਾਬਰ ਅੰਕ ਬਰਬਾਰ ਪੁਰਸਕਾਰ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ।
ਬੋਰਡ ਚੇਅਰਮੈਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 10ਵੀਂ ਸ਼੍ਰੇਣੀ ਦੀ ਮਾਰਚ-2022 ਦੀ ਸਾਲਾਨਾ ਪ੍ਰੀਖਿਆ ‘ਚ 3,11,545 ਰੈਗੂਲਰ ਪ੍ਰੀਖਿਆਰਥੀ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 3,08,627 ਪ੍ਰੀਖਿਆਰਥੀ ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.06 ਫ਼ੀਸਦੀ ਰਹੀ ਹੈ। ਇਸੇ ਤਰ੍ਹਾਂ ਓਪਨ ਸਕੂਲ ਦੇ 11,816 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 8,072 ਪ੍ਰੀਖਿਆਰਥੀ ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 68.31 ਫ਼ੀਸਦੀ ਰਹੀ ਹੈ। ਉਨ੍ਹਾ ਦੱਸਿਆ ਕਿ ਇਸ ਵਾਰ ਰੈਗੂਲਰ ਤੇ ਓਪਨ ਸਕੂਲ ਦੀ ਕੁਲ ਪਾਸ ਪ੍ਰਤੀਸ਼ਤਤਾ 97.94 ਫ਼ੀਸਦੀ ਰਹੀ ਹੈ। ਬੋਰਡ ਚੇਅਰਮੈਨ ਨੇ ਦੱਸਿਆ ਕਿ ਇਸ ਸਾਲ 126 ਪ੍ਰੀਖਿਆਰਥੀ ਫੇਲ ਹੋਏ ਹਨ ਇਸੇ ਤਰ੍ਹਾਂ ਰੀਪੇਅਰ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 2,475 ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਲੇਟ ਨਤੀਜਾ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 317 ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਪੂਰੇ ਵੇਰਵੇ ਅੱਜ 6 ਜੁਲਾਈ ਨੂੰ ਬਾਅਦ ਦੁਪਿਹਰ ਸਿੱਖਿਆ ਬੋਰਡ ਦੀ ਵੈਬਸਾਇਟ www.pseb.ac.in ਅਤੇ www.indiaresults.com ’ਤੇ ਉਪਲੱਭਧ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ