BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ

July 06, 2022 01:40 PM

ਬਲਵਿੰਦਰ ਸਿੰਘ ਸੇਰਗਿੱਲ
ਅਮਰਗੜ੍ਹ, 5 ਜੁਲਾਈ : ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਸ੍ਰੀ ਨਵਜੋਤ ਤਿਵਾੜੀ ਨੇ ਆਪਣਾ ਅਹੁਦਾ ਸੰਭਾਲਿਆ,ਜਿਸ ਉਪਰੰਤ ਤਹਿਸੀਲ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਸਾਹਿਬਾਨ ਵੱਲੋਂ ‘ਦੀ ਰੈਵੀਨਿਊ ਪਟਵਾਰ ਯੂਨੀਅਨ‘ ਦੇ ਸੂਬਾ ਪ੍ਰਧਾਨ ਸਰਦਾਰ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦਿਆਂ ਤਹਿਸੀਲ ਅਮਰਗੜ੍ਹ ਦਾ ਚਾਰਜ ਸੰਭਾਲਨ ਤੇ ਸਵਾਗਤ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਸ੍ਰੀ ਨਵਜੋਤ ਤਿਵਾੜੀ ਨੇ ਕਿਹਾ ਕਿ ਉਹ ਨਵੀਂ ਸਰਕਾਰ ਦੀ ਬਦਲਾਵ ਦੀ ਨੀਤੀ ਅਪਨਾਉਂਦਿਆਂ ਇਹ ਯਕੀਨੀ ਬਣਾਉਂਣਗੇ ਕਿ ਤਹਿਸੀਲ ਅਮਰਗੜ੍ਹ ਵਿੱਚ ਸਾਰਾ ਕੰਮ-ਕਾਰ ਇਮਾਨਦਾਰੀ ਨਾਲ ਹੋਵੇ। ਉਨ੍ਹਾਂ ਦਫਤਰੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰਨ ਅਤੇ ਕੋਸ਼ਿਸ਼ ਕਰਨ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਪਣਾ ਫਰਜ ਸਮਝਦੇ ਹੋਏ ਉਹ ਨਵੀਂ ਬਣੀ ਤਹਿਸੀਲ ਵਿੱਚ ਸਟਾਫ ਦੀ ਘਾਟ ਪੂਰੀ ਕਰਨ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਪਾਣੀ,ਸਾਫ-ਸਫਾਈ ਆਦਿ ਨੂੰ ਬਿਹਤਰ ਬਣਾਉਣ ਲਈ ਉੱਚ-ਅਧਿਕਾਰੀਆਂ ਨੂੰ ਲਿਖਣਗੇ। ਇਸ ਮੌਕੇ ਸੂਬਾ ਪ੍ਰਧਾਨ ਨੇ ਤਹਿਸੀਲ ਅਮਰਗੜ੍ਹ ਦੇ ਸਮੂਹ ਸਟਾਫ ਵੱਲੋਂ ਤਹਿਸੀਲਦਾਰ ਸਾਹਬ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਮਿਲ ਕੇ ਕੰਮ ਕਰਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਪਟਵਾਰੀ ਹਰਦੀਪ ਸਿੰਘ ਮੰਡੇਰ,ਪਟਵਾਰੀ ਹਰਵੀਰ ਸਿੰਘ ਸਰਵਾਰੇ, ਪਟਵਾਰੀ ਗੁਰਿੰਦਰਜੀਤ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਵਿਨਾਕਸ਼ੀ ਜੋਸ਼ੀ, ਪ ਟਵਾਰੀ ਮਨਦੀਪ ਕੌਰ, ਕਾਨੂੰਗੋ ਜਗਦੇਵ ਸਿੰਘ, ਕਾਨੂੰਗੋ ਮਨਜੀਤ ਸਿੰਘ ਝਿੰਜਰ, ਏ.ਐਸ.ਐਮ ਆਜਮ ਖਾਂ, ਕਲਰਕ ਸ਼ਰਨਵੀਰ ਸਿੰਘ, ਕਲਰਕ ਰਣਜੀਤ ਕੌਰ, ਕਲਰਕ ਦਵਿੰਦਰ ਖੋਰਾ, ਫਰਦ ਕੇਂਦਰ ਆਪਰੇਟਰ ਖੁਸ਼ਪਾਲ ਸਿੰਘ ਤੇ ਅਕਬਰ ਖਾਂ, ਸੇਵਾਦਾਰ ਜਸਵਿੰਦਰ ਸਿੰਘ ਤੇ ਪਿਰਥੀ ਸਿੰਘ, ਵਸੀਕਾ ਨਵੀਸ ਹਰਦੀਪ ਸਿੰਘ, ਵਿਨੋਦ ਕੁਮਾਰ, ਲਖਵੀਰ ਸਿੰਘ ਤੇ ਰਜਿਸਟਰੀ ਆਪਰੇਟਰ ਹਰਵਿੰਦਰ ਸਿੰਘ ਪੰਨੂ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ