BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

July 06, 2022 01:53 PM

ਬਲਵਿੰਦਰ ਭੱਲਾ
ਬਟਾਲਾ, 5 ਜੁਲਾਈ : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਦੀ ਸਹੂਲਤ ਲਈ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਟਸਐਪ ਦਾ ਇੱਕ ਹੈਲਪਲਾਈਨ ਨੰਬਰ 79863-50036 ਜਾਰੀ ਕੀਤਾ ਹੈ, ਜਿਸ ਰਾਹੀਂ ਹਲਕਾ ਵਾਸੀ ਆਪਣੀ ਕੋਈ ਵੀ ਮੁਸ਼ਕਲ, ਸ਼ਿਕਾਇਤ ਜਾਂ ਮੰਗ ਵਿਧਾਇਕ ਤੱਕ ਸਿੱਧੀ ਪਹੁੰਚਾ ਸਕਦੇ ਹਨ। ਇਸ ਹੈਲਪ ਲਾਈਨ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਹਲਕਾ ਵਾਸੀਆਂ ਨੂੰ ਆਪਣੀਆਂ ਮੁਸ਼ਕਲਾਂ ਜਾਂ ਸ਼ਿਕਾਇਤਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਇਸ ਲਈ ਉਨ੍ਹਾਂ ਨੇ ਇਹ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ਉੱਪਰ ਹਲਕੇ ਦਾ ਕੋਈ ਵੀ ਵਸਨੀਕ ਆਪਣੀ ਸ਼ਿਕਾਇਤ, ਮੁਸ਼ਕਲ ਜਾਂ ਮੰਗ ਲਿਖ ਕੇ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੰਬਰ ਹਰ ਸਮੇਂ ਚੱਲਦਾ ਰਹੇਗਾ ਅਤੇ ਇਸ ਉੱਪਰ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਉਹ ਤੇ ਉਨ੍ਹਾਂ ਦੀ ਟੀਮ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਸ਼ਿਕਾਇਤ ਦੇ ਜਲਦ ਨਿਪਟਾਰੇ ਲਈ ਸਬੰਧਤ ਵਿਭਾਗ ਕੋਲ ਭੇਜਣ ਤੋਂ ਇਲਾਵਾ ਉਸਦੀ ਪੈਰਵੀ ਵੀ ਕੀਤੀ ਜਾਵੇਗੀ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਕੋਈ ਮੁਸ਼ਕਲ, ਸ਼ਿਕਾਇਤ ਜਾਂ ਮੰਗ ਹੈ ਤਾਂ ਉਹ ਵੱਟਸਐਪ ਨੰਬਰ 79863-50036 ਉੱਪਰ ਭੇਜਣ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵੱਲੋਂ ਉਸ ਉੱਪਰ ਯੋਗ ਕਾਰਵਾਈ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

10 ਅਗਸਤ ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਡੇਅ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ