BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

July 06, 2022 01:57 PM

ਅਸ਼ੋਕ ਭਾਰਦਵਾਜ
ਫਿਰੋਜ਼ਪੁਰ, 5 ਜੁਲਾਈ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਨਾਕਾਬੰਦੀ ਕਰਕੇ ਫਿਰੋਜ਼ਪੁਰ ਮੋਗਾ ਰੋਡ ਨਜ਼ਦੀਕ ਰਾਜਸਥਾਨ ਫੀਡਰ ਨਹਿਰ ਤੋਂ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਿਲੋ 600 ਗ੍ਰਾਮ ਅਫੀਮ, 1300 ਦੀ ਨਕਦੀ, ਮੋਬਾਇਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਕੁੱਲਗੜ੍ਹੀ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਦੇ ਏਐੱਸਆਈ ਹਰਦੇਵ ਸਿੰਘ ਨੂੰ ਪੁਲਿਸ ਪਾਰਟੀ ਦੇ ਨਾਲ ਬੀਤੇ ਦਿਨ ਗਸ਼ਤ ਦੌਰਾਨ ਮੱਲਵਾਲ ਕਦੀਮ ਦੇ ਪਾਸ ਸੂਚਨਾ ਮਿਲੀ ਸੀ ਕਿ ਦੋਸ਼ੀ ਸੁਖਮਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਕਾਨ ਨੰਬਰ 101 ਪਿੰਡ ਸ਼ੇਰ ਪੁਰ ਖੁਰਦ ਅਫੀਮ ਵੇਚਣ ਦਾ ਆਦੀ ਹੈ, ਅਤੇ ਅੱਜ ਵੀ ਪਲਟੀਨਾ ਮੋਟਰਸਾਈਕਲ ਨੰਬਰ ਪੀਬੀ 10 ਈਐੱਲ 9720 ’ਤੇ ਸਵਾਰ ਹੋ ਕੇ ਅਫੀਮ ਵੇਚਣ ਦੇ ਲਈ ਜਾ ਰਿਹਾ ਹੈ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਸੂਚਨਾ ’ਤੇ ਪੁਲਿਸ ਨੇ ਫਿਰੋਜ਼ਪੁਰ ਮੋਗਾ ਰੋਡ ਰਾਜਸਥਾਨ ਫੀਡਰ ਨਹਿਰ ਦੇ ਨਜ਼ਦੀਕ ਨਾਕਾਬੰਦੀ ਕਰਕੇ ਦੋਸ਼ੀ ਸੁਖਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਿਲੋ 600 ਗ੍ਰਾਮ ਅਫੀਮ, 1300 ਦੀ ਨਕਦੀ, ਇਕ ਮੋਬਾਇਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

10 ਅਗਸਤ ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਡੇਅ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ