BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਚੰਡੀਗੜ੍ਹ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

July 07, 2022 11:36 AM

ਦਸਬ
ਚੰਡੀਗੜ੍ਹ/6 ਜੁਲਾਈ : ਉੱਘੇ ਦੇਸ਼ ਭਗਤ ਤੇ ਕੌਮਾਂਤਰੀ ਪ੍ਰਸਿੱਧੀ ਵਾਲੇ ਮਹਾਨ ਕਮਿਊਨਿਸਟ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਸਗਤ ਨੂੰ ਭਕਨਾ ਭਵਨ, ਸੈਕਟਰ 29-ਡੀ, ਚੰਡੀਗੜ੍ਹ ਵਿਖੇ ਮਨਾਈ ਜਾਵੇਗੀ।
ਇਸ ਮੌਕੇ ਸੀਪੀਆਈ (ਐਮ) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾਰਾਮ ਯੇਚੁਰੀ ਸੰਬੋਧਨ ਕਰਨਗੇ। ਇਸ ਦਾ ਫੈਸਲਾ ਅੱਜ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਦੀ ਪ੍ਰਧਾਨਗੀ ਹੇਠ ਸੂਬਾ ਸਕੱਤਰੇਤ ਦੀ ਹੋਈ ਮੀਟਿੰਗ ਵਿੱਚ ਕੀਤਾ ਗਿਆ। ਇਸ ਦੌਰਾਨ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਕੇਂਦਰੀ ਕਮੇਟੀ ਵੱਲੋਂ ਆਏ ਪ੍ਰੋਗਰਾਮ ਅਨੁਸਾਰ ਪਾਰਟੀ ਇਕਾਈਆਂ ਨੂੰ ਸਰਗਰਮ ਕਰਨ ਅਤੇ ਦੇਸ਼ ਦੀ ਅਜੋਕੀ ਹਾਲਤ ਦੇ ਵਿਰੁੱਧ ਲਾਮਬੰਦ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਮਰੇਡ ਸੁਰਜੀਤ ਸਾਰੀ ਦੁਨੀਆ ਵਿੱਚ ਉਘੇ ਕਮਿਊਨਿਸਟ, ਦੇਸ਼ ਭਗਤ ਅਤੇ ਸਰਮਾਏਦਾਰੀ ਪ੍ਰਬੰਧ ਨੂੰ ਖ਼ਤਮ ਕਰਕੇ ਕਿਸਾਨਾਂ, ਮਜ਼ਦੂਰਾਂ ਦਾ ਰਾਜ ਪ੍ਰਬੰਧ ਕਾਇਮ ਕਰਨ ਲਈ ਜਾਣੇ ਜਾਂਦੇ ਸਨ। ਉਨ੍ਹਾਂ ਵਲੋਂ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਵੱਲੋਂ ਲਿਖੀਆਂ ਲਿਖਤਾਂ ’ਤੇ ਅੱਜ ਵੀ ਅਮਲ ਕਰਨ ਦੀ ਲੋੜ ਹੈ। 3 ਅਗਸਤ ਨੂੰ ਪਾਰਟੀ ਵਰਕਰ ਕਾਮਰੇਡ ਸੁਰਜੀਤ ਦੀ ਸੋਚ ਨੂੰ ਅੱਗੇ ਵਧਾਉਣ ਤੇ ਕਿਸਾਨਾਂ-ਮਜ਼ਦੂਰਾਂ ਦੇ ਅਧੂਰੇ ਕਾਰਜ ਨੂੰ ਨੇਪਰੇ ਚਾੜ੍ਹਨ ਦਾ ਪ੍ਰਣ ਕਰਨਗੇ। ਉਨ੍ਹਾਂ ਦੱਸਿਆ ਕਿ ਅੱਜ ਸਕੱਤਰੇਤ ਮੈਂਬਰਾਂ ਦੇ ਕੰਮ ਦੀ ਵੰਡ ਕੀਤੀ ਗਈ ਅਤੇ ਜਨਤਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਪੂਰੀ ਤਨਦੇਹੀ ਨਾਲ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਥਾਂ ਪਾਸਾ ਵੱਟ ਕੇ ਚੁੱਪ ਬੈਠੀ ਹੈ। ਇਸ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਨ ਜਿਹੇ ਮੁੱਦਿਆਂ ‘ਤੇ ਚੁੱਪ ਧਾਰੀ ਹੋਈ ਹੈ।
ਅੱਜ ਦੀ ਮੀਟਿੰਗ ਵਿੱਚ ਕੇਰਲਾ ਵਿੱਚ ਪਾਰਟੀ ਦੇ ਸੂਬਾ ਦਫ਼ਤਰ ‘ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਕਾਮਰੇਡ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫਿਰਕੂ ਪੱਤਾ ਖੇਡ ਰਹੀ ਹੈ ਤਾਂ ਜੋ ਹਿੰਦੂ ਰਾਸ਼ਟਰ ਬਣਾਇਆ ਜਾ ਸਕੇ ਪਰ ਭਾਰਤ ਦੇ ਲੋਕ ਧਰਮ-ਨਿਰਪੱਖ ਸੋਚ ਦੇ ਧਾਰਨੀ ਹੋਣ ਕਰਕੇ ਭਾਜਪਾ ਦੇ ਅਜਿਹੇ ਸੁਪਨੇ ਪੂਰੇ ਨਹੀਂ ਹੋਣ ਦੇਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ