BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਚੰਡੀਗੜ੍ਹ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

July 12, 2022 11:47 AM

ਦਸਨਸ
ਚੰਡੀਗੜ੍ਹ/11 ਜੁਲਾਈ : ਮਹਾਰਿਸੀ ਦਯਾਨੰਦ ਪਬਲਿਕ ਸਕੂਲ, ਦਰੀਆ, ਚੰਡੀਗੜ੍ਹ ਵਿਖੇ ਵਿਸ਼ਵ ਆਬਾਦੀ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਵਿਸ਼ਵ ਆਬਾਦੀ ਦਿਵਸ ਸਬੰਧੀ ਸਾਰਥਕ ਪੋਸਟਰ ਬਣਾਏ। ਉਨ੍ਹਾਂ ਵਧਦੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਬਾਦੀ ਵਧਣ ਨਾਲ ਸਮੱਸਿਆਵਾਂ ਵੱਡੀਆਂ ਹੁੰਦੀਆਂ ਹਨ ਅਤੇ ਕੁਦਰਤ ਨਾਲ ਅੰਨ੍ਹੇਵਾਹ ਖੇਡਿਆ ਜਾ ਰਿਹਾ ਹੈ। ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਕਿ ਆਬਾਦੀ ਵਧਣ ਕਾਰਨ ਵਾਤਾਵਰਨ ਵਿੱਚ ਅਸੰਤੁਲਨ ਪੈਦਾ ਹੋ ਗਿਆ ਹੈ। ਵਾਤਾਵਰਨ ਨੂੰ ਸੁੱਧ ਰੱਖਣ ਲਈ ਛੋਟਾ ਪਰਿਵਾਰ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਅਬਾਦੀ ਵਧਣ ਨਾਲ ਜਿੱਥੇ ਧਰਤੀ ’ਤੇ ਖਤਰਾ ਪੈਦਾ ਹੋ ਰਿਹਾ ਹੈ, ਉਥੇ ਇਹ ਮਨੁੱਖਾਂ, ਪਸੂਆਂ ਅਤੇ ਪੰਛੀਆਂ ਲਈ ਵੀ ਘਾਤਕ ਹੈ। ਉਨ੍ਹਾਂ ਕਿਹਾ ਕਿ ਆਬਾਦੀ ਵਧਣ ਕਾਰਨ ਦਰੱਖਤਾਂ ਦੀ ਲਗਾਤਾਰ ਕਟਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਬਾਦੀ ਘੱਟ ਹੋਵੇਗੀ ਤਾਂ ਵਾਤਾਵਰਨ ਵੀ ਸੁੱਧ ਰਹਿ ਸਕਦਾ ਹੈ। ਇਸ ਲਈ, ਇੱਕ ਸੁਰੱਖਿਅਤ ਅਤੇ ਸਾਫ ਵਾਤਾਵਰਣ ਲਈ ਆਬਾਦੀ ਦਾ ਕੰਟਰੋਲ ਬਹੁਤ ਜਰੂਰੀ ਹੈ। ਵਾਤਾਵਰਨ ਨੂੰ ਸੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।ਜੂਨੀਅਰ ਵਰਗ ਵਿੱਚ ਲਕਸਮੀ ਨੂੰ ਪਹਿਲਾ, ਲਕਸਮੀ ਨੇ ਦੂਜਾ, ਹੇਮੰਤ ਨੂੰ ਤੀਜਾ ਅਤੇ ਅਨੀਸਾ ਤੇ ਖੁਸੀ ਨੂੰ ਤਸੱਲੀ ਇਨਾਮ ਦਿੱਤਾ ਗਿਆ ਜਦਕਿ ਸੀਨੀਅਰ ਵਰਗ ਵਿੱਚ ਸਾਕਸੀ, ਨਰਮਤਾ ਅਤੇ ਅੰਕਿਤਾ ਨੂੰ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਤਸੱਲੀ ਇਨਾਮ ਖੁਸੀ ਅਤੇ ਮਾਨਸੀ ਨੂੰ ਦਿੱਤੇ ਗਏ। ਸਕੂਲ ਪਿ੍ਰੰਸੀਪਲ ਡਾ: ਵਿਨੋਦ ਕੁਮਾਰ ਨੇ ਕਿਹਾ ਕਿ ਅਬਾਦੀ ਵਧਣ ਕਾਰਨ ਮਨੁੱਖ ਆਪਣੇ ਸਵਾਰਥ ਕਾਰਨ ਦਰੱਖਤਾਂ ਦੀ ਕਟਾਈ ਕਰਦਾ ਹੈ । ਇਸ ਨਾਲ ਉਹ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਿਹਾ ਹੈ। ਅਸੰਤੁਲਿਤ ਵਾਤਾਵਰਣ ਨੂੰ ਸੰਤੁਲਿਤ ਕਰਨ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਬਹੁਤ ਜਰੂਰੀ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ