BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਚੰਡੀਗੜ੍ਹ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

July 18, 2022 11:21 AM

ਦਸਬ
ਚੰਡੀਗੜ੍ਹ/17 ਜੁਲਾਈ : ਉਤਰੀ ਭਾਰਤ ਵਿਚ ਪੈ ਰਹੇ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ, ਉਥੇ ਹੀ ਇਸ ਮੀਂਹ ਨੇ ਲੋਕਾਂ ਲਈ ਨਵੀਆਂ ਮੁਸੀਬਤਾਂ ਵੀ ਖੜ੍ਹੀਆਂ ਕਰ ਦਿੱਤੀਆਂ।
ਚੰਡੀਗੜ੍ਹ ’ਚ ਵੀ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਵਧ ਗਿਆ। ਪਾਣੀ ਦਾ ਪੱਧਰ ਵਧਣ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਇੱਕ ਫਲੱਡ ਗੇਟ ਕੁਝ ਸਮੇਂ ਲਈ ਖੋਲ੍ਹਿਆ ਗਿਆ। ਵੇਖਦਿਆਂ ਹੀ ਵੇਖਦਿਆਂ ਇਸ ਨਾਲ ਆਲੇ-ਦੁਆਲੇ ਦੇ ਇਲਾਕੇ ’ਚ ਪਾਣੀ ਭਰ ਗਿਆ। ਇਸ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੂੰ ਅਲਰਟ ਜਾਰੀ ਕਰਨਾ ਪਿਆ।
ਟ੍ਰੈਫਿਕ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਦੱਸਿਆ ਕਿ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਤੋਂ ਬਾਅਦ ਇੰਜਨੀਅਰਿੰਗ ਵਿਭਾਗ ਵੱਲੋਂ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਗੇਟ ਨੂੰ ਖੋਲ੍ਹ ਦਿੱਤਾ ਗਿਆ ਹੈ। ਅਜਿਹੇ ’ਚ ਓਵਰਫਲੋਅ ਹੋਣ ਕਾਰਨ ਕਈ ਥਾਵਾਂ ’ਤੇ ਆਵਾਜਾਈ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ।
ਇਸ ਨਾਲ ਕਿਸ਼ਨਗੜ੍ਹ ਨੇੜੇ ਪੁਲ ’ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ। ਸੁਖਨਾ ਝੀਲ ਦੇ ਪਿੱਛੇ ਕਿਸ਼ਨਗੜ੍ਹ ਵਾਲੇ ਪਾਸੇ ਦੀ ਹਾਲਤ ਖ਼ਰਾਬ ਹੈ, ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਲੋਕਾਂ ਨੂੰ ਸਬੰਧਤ ਰਸਤੇ ਤੋਂ ਨਾ ਲੰਘਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਸਥਿਤੀ ਨੂੰ ਸੰਭਾਲ ਰਹੇ ਹਨ। ਇਸੇ ਤਰ੍ਹਾਂ ਉਦਯੋਗਿਕ ਖੇਤਰ ਫੇਜ਼-1 ਵਿੱਚ ਸੀਟੀਯੂ ਵਰਕਸ਼ਾਪ ਨੇੜੇ ਵੀ ਰੇਲਵੇ ਅੰਡਰ ਬ੍ਰਿਜ ’ਤੇ ਭਾਰੀ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ।
ਇੰਡਸਟ੍ਰੀਅਲ ਏਰੀਆ, ਫੇਜ਼ 1 ਵਿੱਚ ਸਥਿਤ ਸ਼ਮਸ਼ਾਨਘਾਟ ਨੇੜੇ ਵੀ ਸਵੇਰੇ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਸੀ। ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਛੋਟੇ ਪੁਲ (ਸੁਖਨਾ ਚੋਅ) ਮੱਖਣ ਮਾਜਰਾ ਵਿੱਚ ਪਾਣੀ ਭਰਨ ਦੀ ਸਥਿਤੀ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੂੰ ਐਡਵਾਈਜਰੀ ਜਾਰੀ ਕਰਨੀ ਪਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ