BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਚੰਡੀਗੜ੍ਹ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

July 18, 2022 11:39 AM

ਦਸਨਸ
ਚੰਡੀਗੜ੍ਹ, 17 ਜੁਲਾਈ : ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਆਰਟ ਐਂਡ ਮਿਊਜ਼ੀਅਮ ਗੈਲਰੀ ਦੇ ਆਡੀਟੋਰੀਅਮ ਸੈਕਟਰ 10, ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਕਾਵਿ-ਪੁਸਤਕ “ਜਗਤ ਤਮਾਸ਼ਾ’’ ਲੋਕ- ਅਰਪਣ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਜ਼ਿਲ੍ਹਾ ਭਾਸ਼ਾ ਅਫਸਰ ਦਵਿੰਦਰ ਬੋਹਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪ੍ਰਸਿਧ ਗਜ਼ਲ-ਗੋ ਸੁਲੱਖਣ ਸਰਹੱਦੀ, ਲੇਖਕ ਜਸਪਾਲ ਸਿੰਘ ਦੇਸੂਵੀ, ਗਿਆਨ ਸਿੰਘ ਦਰਦੀ, ਡਾ: ਅਵਤਾਰ ਸਿੰਘ ਪਤੰਗ, ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸ਼ਾਮਲ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸੁਰਜੀਤ ਸਿੰਘ ਧੀਰ ਵਲੋਂ ਗਾਏ ਸ਼ਬਦ ਨਾਲ ਹੋਈ। ਗਿਆਨ ਸਿੰਘ ਦਰਦੀ ਨੇ ਜਸਪਾਲ ਸਿੰਘ ਦੇਸੂਵੀ ਦੀ ਸ਼ਖਸੀਅਤ ਬਾਰੇ ਕਵਿਤਾ ਸੁਣਾਈ ।
ਬਲਕਾਰ ਸਿੱਧੂ ਅਤੇ ਗੁਰਦਰਸ਼ਨ ਸਿੰਘ ਮਾਵੀ ਨੇ ਪ੍ਰਧਾਨਗੀ ਮੰਡਲ ਨਾਲ ਮਿਲ ਕੇ ਕਿਤਾਬ ਦਾ ਲੋਕ ਅਰਪਣ ਕੀਤਾ। ਇਸ ਕਿਤਾਬ ਵਿਚੋਂ ਦਵਿੰਦਰ ਕੌਰ ਢਿੱਲੋਂ ਨੇ ਗੀਤ ਸੁਣਾ ਕੇ ਮਾਹੌਲ ਰੰਗੀਨ ਬਣਾ ਦਿੱਤਾ। ਸਤਬੀਰ ਕੌਰ ਨੇ ਕਿਤਾਬ ਬਾਰੇ ਪਰਚਾ ਪੜ੍ਹਿਆ। ਉਹਨਾਂ ਕਿਹਾ ਕਿ ਕਿਤਾਬ ਵਿਚ ਹਰ ਵਿਸ਼ੇ ਬਾਰੇ ਕਵਿਤਾਵਾਂ, ਗੀਤ ਅਤੇ ਗਜ਼ਲਾਂ ਮਿਲਦੀਆਂ ਹਨ। ਵਿਦੇਸ਼ ਵਿਚ ਰਹਿੰਦੇ ਹੋਏ ਵੀ ਲੇਖਕ ਪੰਜਾਬ ਦੀ ਸਥਿਤੀ ਬਾਰੇ ਫਿਕਰਮੰਦ ਹੈ। ਲੇਖਕ ਨੂੰ ਸ਼ਬਦਾਂ ਦੀ ਸਹੀ ਚੋਣ ਅਤੇ ਵਰਤੋਂ ਦਾ ਚੰਗੀ ਤਰ੍ਹਾਂ ਪਤਾ ਹੈ। ਕਿਤਾਬ ਬਾਰੇ ਸੇਵੀ ਰਾਇਤ, ਡਾ: ਅਵਤਾਰ ਸਿੰਘ ਪਤੰਗ, ਦਰਸ਼ਨ ਬੁੱਟਰ,ਬਲਕਾਰ ਸਿੱਧੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਸਿਮਰਜੀਤ ਗਰੇਵਾਲ, ਨਿਰਮਲ ਕੋਟਲਾ, ਕਰਮਜੀਤ ਬੱਗਾ ਨੇ ਵੀ ਕਿਤਾਬ ਵਿਚੋਂ ਕਵਿਤਾਵਾਂ ਸੁਣਾਈਆਂ। ਦਰਸ਼ਨ ਬੁੱਟਰ ਨੇ ਕਵਿਤਾ ਦੇ ਵੱਖ-ਵੱਖ ਰੂਪ ਅਤੇ ਉਹਨਾਂ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਥੋੜ੍ਹੇ ਲੋਕ, ਜ਼ਿਆਦਾ ਗਿਣਤੀ ਦੇ ਲੋਕਾਂ ਲਈ ਲਿਖ ਰਹੇ ਹਨ, ਜਿਸ ਕਰਕੇ ਗਿਆਨ ਦਾ ਅਸਰ ਘੱਟ ਹੁੰਦਾ ਹੈ।
ਲੇਖਕ ਦੇਸੂਵੀ ਨੇ ਬਚਪਨ ਵਿਚ ਸਰੀਰਕ ਕਸ਼ਟਾਂ ਬਾਰੇ ਦੱਸਿਆ । ਬੁੱਟਰ ਹੋਰਾਂ ਦੇ ਸੰਪਰਕ ਵਿਚ ਆਉਣ ਕਰਕੇ ਲਿਖਣ ਵੱਲ ਝੁਕਾਅ ਬਣਿਆ। ਸੁਲੱਖਣ ਸਰਹੱਦੀ ਨੇ ਸੁਝਾਅ ਦਿੱਤਾ ਕਿ ਕਿਤਾਬ ਨੂੰ ਗੀਤ, ਗਜ਼ਲ ਅਤੇ ਕਵਿਤਾਵਾਂ ਦੇ ਹਿਸਾਬ ਨਾਲ਼ ਤਿੰਨ ਹਿੱਸਿਆਂ ਵਿਚ ਵੰਡ ਕੇ ਛਾਪਿਆ ਜਾਂਦਾ ਤਾਂ ਚੰਗਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ