ਪੰਜਾਬ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ

July 23, 2022 01:45 PM

ਐਨ ਡੀ ਤਿਵਾੜੀ
ਨਵਾਂ ਗਾਂਓ/22 ਜੁਲਾਈ : ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲਾਂ ਦੇ ਮਸਲਿਆਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਵਿਕਟੇਮਾਈਜੇਸਨਾਂ ਸਬੰਧੀ ਮੰਤਰੀ ਜੀ ਨੇ ਅਧਿਆਪਕਾਂ ਦੀ ਨਿੱਜੀ ਸੁਣਵਾਈ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਆਗੂਆਂ ਵਲੋਂ ਰਾਸਟਰੀ ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਦੇ ਸਭਿਆਚਾਰ, ਭਾਸਾ ਅਤੇ ਲੋੜਾਂ ਅਨੁਸਾਰ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪ੍ਰੋਜੈਕਟਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪਿੱਤਰੀ ਸਕੂਲਾਂ ਵਿੱਚ ਭੇਜਣ ਦੀ ਮੰਗ ਕੀਤੀ ਗਈ। ਪਿਛਲੇ ਸਮੇਂ ਵਿੱਚ ਨਿਯਮਾਂ ਵਿੱਚ ਅਧਿਆਪਕ ਵਿਰੋਧੀ ਸੋਧਾਂ ਰੱਦ ਕਰਕੇ ਪਹਿਲੀ ਸਥਿਤੀ ਬਹਾਲ ਕਰਨ, ਤਨਖਾਹ ਕਮਿਸਨ ਦੀਆਂ ਤਰੁੱਟੀਆਂ ਦੂਰ ਕਰਦਿਆਂ ਐਸ ਐਲ ਏ ਸਮੇਤ ਹਰ ਕਾਡਰ ਦੀ ਪੇਅ ਪੈਰਿਟੀ ਬਹਾਲ ਕਰਨ, ਨਵੀਂ ਪੈਨਸਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸਨ ਬਹਾਲ ਕਰਨ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ, ਇੱਕੋ ਇਸਤਿਹਾਰ ਰਾਹੀਂ ਭਰਤੀ 180 ਈ ਟੀ ਟੀ ਅਧਿਆਪਕਾਂ ‘ਤੇ ਪੰਜਾਬ ਦਾ ਸਕੇਲ ਲਾਗੂ ਕਰਨ, ਵਿਭਾਗ ਵਿੱਚੋਂ ਸਿੱਧੀ ਭਰਤੀ ਹੋਏ ਅਧਿਆਪਕਾਂ ਦਾ ਪਰਖ ਸਮਾਂ ਇੱਕ ਸਾਲ ਕਰਨ, 228 ਪੀ ਟੀ ਆਈਜ ਨੂੰ ਮਿਡਲ ਸਕੂਲਾਂ ਵਿੱਚ ਵਾਪਸ ਭੇਜਣ, ਸੈਂਟਰ ਪੱਧਰ ‘ਤੇ ਖੇਡ ਅਧਿਆਪਕ ਦੀ ਪੋਸਟ ਦੇਣ, ਹੈੱਡ ਟੀਚਰ ਦੀਆਂ 1704 ਪੋਸਟਾਂ ਸਮੇਤ ਵੱਖ-ਵੱਖ ਵਰਗਾਂ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਸੈਂਟਰ ਪੱਧਰ ‘ਤੇ ਡਾਟਾ ਐਂਟਰੀ ਓਪਰੇਟਰ ਦੇਣ, ਨਵੇਂ ਅੱਪਗਰੇਡ ਹੋਏ ਸਕੂਲਾਂ ਵਿੱਚ ਅਧਿਆਪਕ ਦੇਣ, ਵੱਖ-ਵੱਖ ਵਰਗ ਦੀਆਂ ਤਰੱਕੀਆਂ 75:25 ਅਨੁਪਾਤ ਨਾਲ ਕਰਨ, ਜਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ, ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਲੈਕਚਰਾਰ ਅਤੇ ਮਾਸਟਰ ਕਾਡਰ ਦੀਆਂ ਪ੍ਰਮੋਸਨਾਂ ਕਰਨ, ਸਕੂਲ ਮੁਖੀ ਅਤੇ ਹੋਰ ਅਧਿਕਾਰੀਆਂ ਨੂੰ ਇੱਕ ਤੋਂ ਵੱਧ ਸਟੇਸਨਾਂ ਦਾ ਚਾਰਜ ਨਾ ਦੇਣ, ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆ ਰਹੀਆਂ ਮੁਸਕਿਲਾਂ ਨੂੰ ਮੋਰਚੇ ਦੇ ਸੁਝਾਵਾਂ ਅਨੁਸਾਰ ਹੱਲ ਕਰਨ, ਬਦਲੀ ਲਈ 2 ਸਾਲ ਦੀ ਠਹਿਰ ਦੀ ਸਰਤ ਖਤਮ ਕਰਨ, ਪਦਉਨਤ ਅਧਿਆਪਕਾਂ ’ਤੇ ਠਹਿਰ ਦੀ ਸਰਤ ਖਤਮ ਕਰਨ, ਬਾਹਰਲੀਆਂ ਯੂਨੀਵਰਸਿਟੀਆਂ ਵਾਲੇ ਅਧਿਆਪਕਾਂ ਨੂੰ ਰੈਗੂਲਰ ਕਰਨ, ਫਿਜੀਕਲ ਐਜੂਕੇਸਨ ਦੇ ਲੈਕਚਰਾਰਾਂ ਨੂੰ ਆਰਡਰ ਦੇਣ, ਡੀ ਪੀ ਆਈ ਪੱਧਰ ਦੇ ਅਧਿਕਾਰੀ ਵਿਭਾਗ ਵਿੱਚੋਂ ਲਗਾਉਣ, ਨਾਨ-ਟੀਚਿੰਗ ਤੋਂ ਟੀਚਿੰਗ ਕਾਡਰ ਦੀ ਪ੍ਰਮੋਸਨ ਲਈ ਟੈੱਟ ਤੋਂ ਛੋਟ ਦੇਣ, ਬ੍ਰਿਜ ਕੋਰਸ ਦੀ ਸਰਤ ਖਤਮ ਕਰਨ, ਪੀ ਐਸ ਐਮ ਐਸ ਰਾਹੀਂ ਆ ਰਹੀਆਂ ਮੁਸਕਿਲਾਂ ਦਾ ਹੱਲ ਕਰਨ, ਗੈਰ ਵਿਦਿਅਕ ਕੰਮ ਲੈਣੇ ਬੰਦ ਕਰਨ, ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ ਅਤੇ ਗਰੇਡ ਪੇਆ 3200 ਕਰਨ, 5178 ਅਧਿਆਪਕਾਂ ਨੂੰ ਬਣਦੇ ਸਮੇਂ ਤੋਂ ਰੈਗੂਲਰ ਕਰਕੇ ਬਣਦੀ ਤਨਖਾਹ ਜਾਰੀ ਕਰਨ, 8886 ਅਧਿਆਪਕਾਂ ਦੀ ਤਨਖਾਹ ਕਟੌਤੀ ਰੱਦ ਕਰਨ, ਛੁੱਟੀਆਂ ਲਈ ਪਿਛਲੀ ਸੇਵਾ ਦਾ ਲਾਭ ਦੇਣ, ਵਿਦੇਸ ਛੁੱਟੀ ’ਤੇ ਰੋਕ ਲਗਾਉਣ ਦਾ ਪੱਤਰ ਰੱਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਬਲਜੀਤ ਸਿੰਘ ਸਲਾਣਾ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਹਰਵਿੰਦਰ ਸਿੰਘ ਬਿਲਗਾ, ਸੁਖਰਾਜ ਸਿੰਘ ਕਾਹਲੋ, ਅਮਨਬੀਰ ਸਿੰਘ ਗੁਰਾਇਆ, ਹਰਜੀਤ ਸਿੰਘ ਜੁਨੇਜਾ, ਗੁਰਬਿੰਦਰ ਸਿੰਘ ਸਸਕੌਰ, ਗੁਰਪ੍ਰੀਤ ਸਿੰਘ ਮਾੜੀਮੇਘਾ, ਪ੍ਰਸਾਂਤ ਰਈਆ, ਕੰਵਲਜੀਤ ਝਾਮਰਾ, ਦਿਲਬਾਗ ਸਿੰਘ ਕੁਹਾੜਕਾ, ਗੁਰਿੰਦਰ ਸਿੰਘ ਸਿੱਧੂ, ਤਜਿੰਦਰ ਸਿੰਘ, ਸੁਲੱਖਣ ਸਿੰਘ ਬੇਰੀ, ਐਨ ਡੀ ਤਿਵਾੜੀ, ਨਰੰਜਣਜੋਤ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ