ਮਨੋਰੰਜਨ

ਮਿਸ ਯੂਨੀਵਰਸ ਹਰਨਾਜ਼ ਸੰਧੂ ਖ਼ਿਲਾਫ਼ ਫ਼ਿਲਮ ਨਿਰਮਾਤਾ ਉਪਾਸਨਾ ਸਿੰਘ ਅਦਾਲਤ ਪੁੱਜੀ

August 05, 2022 10:54 AM

ਏਜੰਸੀਆਂ
ਨਵੀਂ ਦਿੱਲੀ/4 ਅਗਸਤ : ਫ਼ਿਲਮ ਨਿਰਮਾਤਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਪੰਜਾਬੀ ਫਿਲਮ ਦੇ ਪ੍ਰਚਾਰ ਲਈ ਕੀਤੇ ਸਮਝੌਤੇ ’ਤੇ ਅਮਲ ਨਾ ਕਰਨ ਦਾ ਦੋਸ਼ ਲਾਉਂਦਿਆਂ ਵੀਰਵਾਰ ਨੂੰ ਸਥਾਨਕ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਹੈ। ਉਪਾਸਨਾ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕਰਕੇ ਸੰਧੂ ਵੱਲੋਂ ਕਥਿਤ ਤੌਰ ’ਤੇ ਇਕਰਾਰਨਾਮੇ ਦੀ ਉਲੰਘਣਾ ਲਈ ਹਰਜਾਨੇ ਦੀ ਮੰਗ ਕੀਤੀ ਹੈ। ਸੰਧੂ ਨੇ ਫਿਲਮ ‘ਬਾਈ ਜੀ ਕੁੱਟਣਗੇ’ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਫਿਲਮ ਨਿਰਮਾਤਾ ਨੇ ਅਦਾਲਤ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਹਰਨਾਜ਼ ਨੂੰ ਫਿਲਮ ‘ਬਾਈ ਜੀ ਕੁੱਟਣਗੇ’ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ। ਇੰਨਾ ਹੀ ਨਹੀਂ ਉਸ ਨੇ ਫਿਲਮ ‘ਯਾਰਾ ਦੀਆਂ ਪੌਅ ਬਾਰਾਂ’ ਵਿੱਚ ਵੀ ਉਸ ਨੂੰ ਲਿਆ ਸੀ। ਨਿਰਮਾਤਾ ਨੇ ਦਾਅਵਾ ਕੀਤਾ ਕਿ ਮਿਸ ਯੂਨੀਵਰਸ (2021) ਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓ ਐਲਐਲਪੀ ਨਾਲ ਹੋਏ ਸਮਝੌਤੇ ਤਹਿਤ ਫਿਲਮ ਦੇ ਪ੍ਰਚਾਰ ਵਿੱਚ ਸ਼ਾਮਲ ਹੋਣਾ ਸੀ, ਪਰ ਉਸ ਨੇ ਫਿਲਮ ਦੇ ਪ੍ਰਚਾਰ ਲਈ ਤਰੀਕਾਂ ਦੇਣ ਤੋਂ ਇਨਕਾਰ ਕਰ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ