ਹਰਿਆਣਾ

ਕੁਲਦੀਪ ਬਿਸ਼ਨੋਈ ਭਾਜਪਾ ’ਚ ਸ਼ਾਮਲ

August 05, 2022 11:03 AM

ਏਜੰਸੀਆਂ/ਦਸਬ
ਨਵੀਂ ਦਿੱਲੀ/ਚੰਡੀਗੜ੍ਹ/4 ਅਗਸਤ : ਹਰਿਆਣਾ ਦੀ ਸਿਆਸਤ ’ਚ ਗੈਰ-ਜਾਟ ਚਿਹਰਾ ਮੰਨੇ ਜਾਣ ਵਾਲੇ ਕੁਲਦੀਪ ਬਿਸ਼ਨੋਈ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਬੀਤੇ ਦਿਨ ਹੀ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ ਸੀ। ਦਿੱਲੀ ਸਥਿਤ ਭਾਜਪਾ ਹੈੱਡਕੁਆਰਟ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਮੌਜੂਦਗੀ ’ਚ ਕੁਲਦੀਪ ਬਿਸ਼ਨੋਈ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਮਨੋਹਰ ਲਾਲ ਖੱਟੜ ਨੇ ਭਾਜਪਾ ’ਚ ਸ਼ਾਮਲ ਹੋਣ ’ਤੇ ਬਿਸ਼ਨੋਈ ਦਾ ਸਵਾਗਤ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਕਾਂਗਰਸ ਨੇ ਇਸ ਸਾਲ ਜੂਨ ’ਚ ਹੋਈਆਂ ਰਾਜ ਸਭਾ ਚੋਣਾਂ ’ਚ ਬਿਸ਼ਨੋਈ ਦੇ ‘ਕਰਾਸ ਵੋਟਿੰਗ’ ਕਰਨ ਮਗਰੋਂ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। 4 ਵਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਬਿਸ਼ਨੋਈ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਇਸ ਸਾਲ ਦੀ ਸ਼ੁਰੂਆਤ ’ਚ ਹਰਿਆਣਾ ਇਕਾਈ ਦੇ ਪ੍ਰਮੁੱਖ ਅਹੁਦੇ ’ਤੇ ਨਿਯੁਕਤ ਨਾ ਕੀਤੇ ਜਾਣ ਮਗਰੋਂ ਉਨ੍ਹਾਂ ਨੇ ਬਗਾਵਤੀ ਤੇਵਰ ਅਪਣਾ ਲਏ ਸਨ। ਇਸ ਤੋਂ ਬਾਅਦ ਬਿਸ਼ਨੋਈ ਨੇ ਭਾਜਪਾ ਨੇਤਾਵਾਂ ਨਾਲ ਖੁੱਲ੍ਹ ਕੇ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਖੱਟੜ ਤੋਂ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਕਈ ਦੌਰ ਦੀਆਂ ਮੀਟਿੰਗਾਂ ਮਗਰੋਂ ਉਨ੍ਹਾਂ ਨੇ ਆਦਮਪੁਰ ’ਚ ਇਕ ਵੱਡੀ ਜਨ ਸਭਾ ’ਚ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਕੁਲਦੀਪ ਬਿਸ਼ਨੋਈ ਆਦਮਪੁਰ ਤੋਂ ਵਿਧਾਇਕ ਰਹੇ ਹਨ। ਅਸਤੀਫਾ ਦੇਣ ਮਗਰੋਂ ਬਿਸ਼ਨੋਈ ਨੇ ਕਿਹਾ ਕਿ ਕਾਂਗਰਸ ਆਪਣੀ ਵਿਚਾਰਧਾਰਾ ਤੋਂ ਭਟਕ ਗਈ ਹੈ, ਹੁਣ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਸਮੇਂ ਵਾਲੀ ਪਾਰਟੀ ਨਹੀਂ ਰਹੀ। ਭਾਵੇਂ ਹੀ ਕੁਲਦੀਪ ਬਿਸ਼ਨੋਈ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ ਪਰ ਪਾਰਟੀ ’ਚ ਉਨ੍ਹਾਂ ਦੀ ਸਿਆਸੀ ਰਾਹ ਆਸਾਨ ਨਹੀਂ ਹੈ। ਭਾਜਪਾ ਦੇ ਅੰਦਰ ਖੁਦ ਨੂੰ ਸਥਾਪਤ ਕਰਨ ਲਈ ਉਨ੍ਹਾਂ ਨੂੰ ਵੱਡੀ ਲੜਾਈ ਲੜਨੀ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦਾ ਉਦਘਾਟਨ

ਲੋਕਾਂ ਨੂੰ ਮੁੰਡੇ ਵੰਡਦੀਆਂ ਦੋ ਮਹਿਲਾਵਾਂ ਸਿਰਸਾ ਪੁਲਿਸ ਵੱਲੋਂ ਕਾਬੂ

ਮੋਰਨੀ ’ਚ 10 ਰੋਜ਼ਾ ਰੋਜ਼ਗਾਰ ਕੈਂਪ ਲੱਗੇਗਾ

ਵਾਤਾਵਰਣ ਜਾਗਰੂਕਤਾ ਨਾਲ ਬਦਲੇਗੀ ਪਿੰਡਾਂ ਦੀ ਨੁਹਾਰ : ਡਾ. ਸਿੰਕਦਰ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ