ਪੰਜਾਬ

ਸਰਕਾਰੀ ਹਸਪਤਾਲ ਬਠਿੰਡਾ ਦੀ ਕਾਰਗੁਜ਼ਾਰੀ ਰੱਬ ਭਰੋਸੇ, ਮਸ਼ੀਨਾਂ ਖ਼ਰਾਬ, ਮੱਚੀ ਹਾਹਾਕਾਰ, ਲੋਕ ਹੋ ਰਹੇ ਪ੍ਰੇਸ਼ਾਨ

August 05, 2022 11:43 AM

ਅਨਿਲ ਵਰਮਾ
ਬਠਿੰਡਾ/4 ਅਗਸਤ : ਪੰਜਾਬ ਦੀ ਮਾਨ ਸਰਕਾਰ ਪੰਜਾਬ ਵਾਸੀਆਂ ਲਈ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਕ ਖੋਲ੍ਹਣ ਜਾ ਰਹੀ ਹੈ, ਜਿਸ ਦਾ ਸ਼ੁਭ ਆਰੰਭ 15 ਅਗਸਤ ਨੂੰ ਹੋਣਾ ਹੈ ਪਰ ਸਰਕਾਰ ਦੀ ਇਹ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੋਈ ਨਜ਼ਰ ਆ ਰਹੀ ਹੈ।
ਸਰਕਾਰ ਦੀ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਗੁਜ਼ਾਰੀ ‘‘ਅੱਗਾ ਦੌੜ ਪਿੱਛਾ ਚੌੜ’’ ਦਿਖਾਈ ਦੇ ਰਹੀ ਹੈ। ਇਕ ਪਾਸੇ ਆਮ ਆਦਮੀ ਕਲੀਨਿਕਾਂ ਤੇ ਪੈਸਾ ਖਰਚ ਕੀਤਾ ਜਾ ਰਿਹਾ ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਐਕਸਰੇ ਮਸ਼ੀਨਾਂ ਖ਼ਰਾਬ ਹਨ, ਲੋਕ ਪਰੇਸ਼ਾਨ ਹੋ ਰਹੇ ਹਨ, ਹਰ ਪਾਸੇ ਹਾਹਾਕਾਰ ਮੱਚੀ ਹੋਈ ਨਜ਼ਰ ਆ ਰਹੀ ਹੈ ,ਇੱਥੋਂ ਤੱਕ ਕਿ ਐਮਰਜੈਂਸੀ ਵਾਰਡ ਵਿਚ ਮਰੀਜ਼ ਨੂੰ ਦਾਖਲ ਕਰਾਉਣ ਵਾਲੇ ਸਟਰੈਚਰਾਂ ਦੇ ਟਾਇਰ ਵੀ ਟੁੱਟੇ ਹੋਏ ਹਨ। ਇਹ ਹਾਲਾਤ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦੇਖੇ ਜਾ ਸਕਦੇ ਹਨ, ਜਿੱਥੇ ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਦੌਰਾ ਵੀ ਕੀਤਾ ਗਿਆ, ਪਰ ਹਾਲਾਤ ਜਿਉਂ ਦੇ ਤਿਉਂ ਹਨ, ਇੱਥੋਂ ਤੱਕ ਕਿ ਐਕਸਰੇ ਮਸ਼ੀਨ ਖ਼ਰਾਬ ਹੋਣ ਦੇ ਪੋਸਟਰ ਵੀ ਲਾਏ ਗਏ ਹਨ । ਮਰੀਜ਼ ਅਮਰੀਕ ਸਿੰਘ, ਲਛਮਣ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਕੌਰ, ਕੇਵਲ ਸਿੰਘ ਨੇ ਕਿਹਾ ਕਿ ਉਹ ਪਿਛਲੇ 4 ਦਿਨ ਤੋਂ ਐਕਸਰੇ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਖੱਜਲ ਖੁਆਰ ਹੋ ਰਹੇ ਹਨ ਪਰ ਮਸ਼ੀਨ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਐਕਸਰੇ ਮਸ਼ੀਨਾਂ ਖ਼ਰਾਬ ਹੋਣ ਸਬੰਧੀ ਜਦੋਂ ਐਸ ਐਮ ਓ ਡਾ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਸ਼ੀਨਾਂ ਖਰਾਬ ਹਨ ਇਨ੍ਹਾਂ ਦੀ ਮੁਰੰਮਤ ਲਈ ਉਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕੁਝ ਦਿਨ ਪਹਿਲਾਂ ਵੀ ਮਸ਼ੀਨ ਖਰਾਬ ਹੋ ਗਈ ਸੀ ਜਿਸ ਨੂੰ ਸਬੰਧਤ ਠੇਕੇਦਾਰ ਵੱਲੋਂ ਬਾਮੁਸ਼ਕਿਲ ਠੀਕ ਕਰਵਾਇਆ ਗਿਆ ਸੀ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ