ਪੰਜਾਬ

ਮਾਂ ਦਾ ਦੁੱਧ ਬੱਚੇ ਲਈ ਕੁਦਰਤੀ ਤੇ ਸੰਪੂਰਨ ਖੁਰਾਕ : ਡਾ ਕਮਲ ਕਿਸੋਰ

August 05, 2022 11:48 AM

ਪ੍ਰਮਜੀਤ ਸੂੰਢੂ
ਫਗਵਾੜਾ/4 ਅਗਸਤ : ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਗਵਾੜਾ ਡਾ. ਕਮਲ ਕਿਸੋਰ ਦੀ ਯੋਗ ਅਗਵਾਈ ਅਤੇ ਔਰਤ ਰੋਗਾ ਦੇ ਮਾਹਿਰ ਡਾ. ਸਿਮਰਦੀਪ ਕੋਰ ਦੀ ਸੁੱਚਜੀ ਦੇਖ-ਰੇਖ ਹੇਠ ਸਮੂਚੀਆ ਸਰਕਾਰੀ ਸਿਹਤ ਸੰਸਥਾਵਾਂ ਵਲੋਂ 1 ਅਗਸਤ ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਹਸਪਤਾਲ ਫਗਵਾੜਾ ਦੇ ਨਿਊ ਨੈਂਟਲ ਵਾਰਡ ਵਿਖੇ ਇਸ ਹਫਤੇ ਨੂੰ ਮਨਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਐਸਐਮਓ ਡਾ. ਕਮਲ ਕਿਸੋਰ ਨੇ ਦਸਿਆ ਕਿ ਇਸ ਹਫਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜਾਂ ਖਾਸਕਰ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਉਚੇਚੇ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹ ਹਫਤਾ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਸ ਦਾ ਵਿਸ਼ਾ ‘ਸਤਨਪਾਨ ਲਈ ਕਦਮ ਵਧਾਓ’ ਹੈ ।
ਮਾਂ ਦਾ ਦੁੱਧ ਬੱਚੇ ਦੀ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਕਈ ਬੀਮਾਰੀਆਂ ਤੋਂ ਬਚਾਅ ਕਰਦਾ ਹੈ । ਇਸ ਲਈ ਹਰ ਮਾਂ ਨੂੰ ਬੱਚੇ ਦੇ ਜਨਮ ਤੋਂ ਬਾਅਦ ਛੇ ਮਹੀਨੇ ਤਕ ਉਸ ਨੂੰ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਨਾਲ ਨਵਜਨਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫੀਸਦੀ ਤਕ ਘਟਾਇਆ ਜਾ ਸਕਦਾ ਹੈ। ਮਾਂ ਦਾ ਦੁੱਧ ਬੱਚੇ ਲਈ ਕੁਦਰਤੀ ਅਤੇ ਸੰਪੂਰਨ ਖੁਰਾਕ ਹੈ , ਇਸ ਲਈ ਬੱਚੇ ਨੂੰ ਹੋਰ ਕਿਸੇ ਤਰ੍ਹਾਂ ਦੇ ਦੁੱਧ, ਪਾਣੀ ਜਾਂ ਹੋਰ ਕਿਸੇ ਖੁਰਾਕ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਪਣੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਯਾਨੀ ਇੱਕ ਘੰਟੇ ਦੇ ਅੰਦਰ-ਅੰਦਰ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਪਹਿਲੀ, ਗੁੜ੍ਹਤੀ ਹੁੰਦਾ ਹੈ। ਇਸ ਮੌਕੇ ਔਰਤ ਰੋਗਾ ਦੇ ਮਾਹਿਰ ਡਾ. ਸਿਮਰਦੀਪ ਕੋਰ ਨੇ ਦੱਸਿਆ ਕਿ ਮਾਂ ਅਪਣੇ ਬੱਚੇ ਦੇ ਜਨਮ ਦੇ ਪਹਿਲੇ ਦੋ ਤਿੰਨ ਦਿਨਾਂ ਦੌਰਾਨ ਅਪਣਾ ਪਹਿਲਾ ਗਾੜ੍ਹਾ ਜਾਂ ਪੀਲੇ ਰੰਗ ਦਾ ਦੁੱਧ ਜ਼ਰੂਰ ਪਿਲਾਵੇ। ਜਨਮ ਤੋਂ ਬਾਅਦ ਬੱਚੇ ਨੂੰ ਦੁੱਧ ਤੋਂ ਇਲਾਵਾ ਹੋਰ ਕੋਈ ਚੀਜ਼ ਨਹੀਂ ਦੇਣੀ ਚਾਹੀਦੀ। ਜੋ ਔਰਤਾਂ ਬੀਮਾਰ ਹਨ ਤਾਂ ਵੀ ਆਪਣੇ ਬੱਚੇ ਨੂੰ ਬਿਨਾਂ ਕਿਸੇ ਡਰ-ਭੈਅ ਦੁੱਧ ਪਿਲਾਉਣਾ ਜਾਰੀ ਰੱਖ ਸਕਦੀਆਂ ਹਨ। ਮਾਂ ਵਰ੍ਹਿਆਂ ਤਕ ਜਾਂ ਉਸ ਤੋਂ ਬਾਅਦ ਵੀ ਬੱਚੇ ਨੂੰ ਦੁੱਧ ਪਿਲਾ ਸਕਦੀ ਹੈ। ਬੱਚੇ ਨੂੰ ਕਦੇ ਵੀ ਬੋਤਲ ਨਾਲ ਦੁੱਧ ਨਾ ਪਿਲਾਉ ਕਿਉਂਕਿ ਇਹ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਬੱਚੇ ਨੂੰ ਦਸਤ ਲੱਗ ਸਕਦੇ ਹਨ । ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਹੀ ਠੋਸ ਖੁਰਾਕ ਦੇਣੀ ਸ਼ੁਰੂ ਕੀਤੀ ਜਾਵੇ। ਘਰ ਵਿਚ ਬਣੀ ਖੁਰਾਕ ਬਾਜ਼ਾਰ ਵਿਚ ਬਣੀ ਖੁਰਾਕ ਨਾਲੋਂ ਬਿਹਤਰ ਹੁੰਦੀ ਹੈ । ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਓਪਰੇ ਜਾਂ ਦੂਸਰੇ ਦੁੱਧ ਨਾਲੋਂ ਹਮੇਸਾ ਲਾਭਦਾਇਕ ਹੁੰਦਾ ਹੈ। ਮਾਂ ਦਾ ਦੁੱਧ ਪੀਣ ਨਾਲ ਜਿੱਥੇ ਬੱਚੇ ਨੂੰ ਬੀਮਾਰੀਆਂ ਲੱਗਣ ਦਾ ਖਤਰਾ ਘੱਟ ਜਾਂਦਾ ਹੈ, ਉਥੇ ਬੱਚੇ ਨੂੰ ਅਪਣਾ ਦੁੱਧ ਪਿਲਾਉਣ ਨਾਲ ਮਾਵਾਂ ਵਿਚ ਛਾਤੀ ਦੇ ਕੈਂਸਰ, ਅੰਡੇਦਾਨੀਆਂ ਦਾ ਕੈਂਸਰ ਅਤੇ ਸੂਗਰ ਦੀ ਬੀਮਾਰੀ ਦਾ ਖਤਰਾ ਘੱਟ ਹੁੰਦਾ ਹੈ।
ਜਿਨ੍ਹਾਂ ਬੱਚਿਆਂ ਨੂੰ ਮਾਂ ਦਾ ਦੁੱਧ ਨਹੀਂ ਮਿਲਦਾ, ਉਨ੍ਹਾਂ ਦੀ ਨਿਮੋਨੀਆ ਅਤੇ ਦਸਤ ਦੀ ਬੀਮਾਰੀ ਕਾਰਨ ਮੌਤ ਹੋਣ ਦਾ ਖਤਰਾ ਵੱਧ ਜਾਂਦਾ ਹੈ , ਜੋ ਪੰਜ ਸਾਲ ਤਕ ਦੇ ਬੱਚਿਆਂ ਦੀਆਂ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਹੈ। ਇਸ ਮੌਕੇ ਹੈਡ ਨਰਸਿੰਗ ਸਿਸਟਰ ਪ੍ਰਮਜੀਤ ਕੌਰ, ਮੈਟਰਨ ਸੋਮਾ ਦੇਵੀ, ਡਾ. ਗੁਰਿੰਦਰ ਸਿੰਘ, ਪੂਨਮ ਰਾਣੀ, ਪਰਮਿੰਦਰ ਕੌਰ, ਮਨਦੀਪ ਕੌਰ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ