ਚੰਡੀਗੜ੍ਹ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

August 06, 2022 10:45 AM

ਵੀ.ਪੀ. ਸਿੰਘ ਨਾਗਰਾ
ਚੰਡੀਗੜ੍ਹ/5 ਅਗਸਤ : ਕਾਂਗਰਸ ਵੱਲੋਂ ਮਹਿੰਗਾਈ, ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਪੂਰੇ ਦੇਸ਼ ’ਚ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਦੇ ਤਹਿਤ ਚੰਡੀਗੜ੍ਹ ’ਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਰਾਜ ਭਵਨ ਵੱਲ ਵੱਧ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਰੁਕੇ। ਕਾਂਗਰਸੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ।
ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ ’ਤੇ ਪਾਣੀ ਦੀਆਂ ਵਛਾੜਾਂ ਕੀਤੀਆਂ ਗਈਆਂ। ਇਸ ਤੋਂ ਗੁੱਸੇ ’ਚ ਆਏ ਕਾਂਗਰਸੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸ ਦਾ ਕਹਿਣਾ ਹੈ ਕਿ ਦੇਸ਼ ’ਚ ਮਹਿੰਗਾਈ ਆਪਣੇ ਸਿਖਰ ’ਤੇ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮਹਿੰਗਾਈ ਸਮੇਤ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਭਾਜਪਾ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਆਮ ਲੋਕਾਂ ਦਾ ਜਿਊਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ’ਤੇ ਵੀ ਜੀਐੱਸਟੀ. ਲਾਇਆ ਗਿਆ ਹੈ ਅਤੇ ਲੱਕ ਤੋੜਵੀਂ ਮਹਿੰਗਾਈ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਦੇ ਚਲਦਿਆਂ ਲੋਕਾਂ ਨੇ ਗੈਸ ਸਿਲੰਡਰ ਕਬਾੜ ’ਚ ਵੇਚਣੇ ਸ਼ੁਰੂ ਕਰ ਦਿੱਤੇ, ਕਿਉਂਕਿ ਉਨ੍ਹਾਂ ਕੋਲ ਗੈਸ ਸਿਲੰਡਰ ਭਰਾਉਣ ਦੀ ਸਮਰਥਾ ਨਹੀਂ ਹੈ। ਰਾਜਾ ਵੜਿੰਗ ਨੇ ਇਥੋਂ ਤੱਕ ਕਹਿ ਦਿੱਤਾ ਕਿ ਦੇਸ਼ ਦੇ ਹਾਕਮਾਂ ਵੱਲੋਂ ਜਿਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਉਸ ਤੋਂ ਇਸ ਗੱਲੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ, ਇਥੇ ਸ੍ਰੀਲੰਕਾ ਵਰਗਾ ਹਾਲ ਨਾ ਹੋ ਜਾਵੇ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਰਾਜਪਾਲ ਵੱਲੋਂ ਡੱਡੂਮਾਜਰਾ ’ਚ ਅਪਗ੍ਰੇਡ ਕੀਤੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ

‘ਸੋਸਾਇਟੀ ਫ਼ਾਰ ਦਿ ਕੇਅਰ ਆਫ਼ ਦਿ ਬਲਾਇੰਡ ਦੀ ਮਨਾਈ ਗੋਲਡਨ ਜੁਬਲੀ’

ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾ

ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਪੰਜਾਬ ਕਾਂਗਰਸ

ਜੀਜੀਡੀਐਸਡੀ ਕਾਲਜ ਚੰਡੀਗੜ੍ਹ ਵਿਖੇ ਕਮੋਡਿਟੀ ਡੈਰੀਵੇਟਿਵਜ਼ ਮਾਰਕਿਟ ’ਤੇ ਇਕ ਰੋਜ਼ਾ ਕੌਮੀ ਨਿਵੇਸ਼ਕ ਜਾਗਰੂਕਤਾ ਸੈਮੀਨਾਰ

ਬੰਬੀਹਾ ਗੈਂਗ ਦਾ ਸ਼ੂਟਰ ਨੀਰਜ ਚਸਕਾ ਪੰਜ ਦਿਨਾਂ ਪੁਲਿਸ ਰਿਮਾਂਡ ’ਤੇ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 553 ਬੂਟੇ ਵੰਡੇ

ਚੀਫ਼ ਜਸਟਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਕੀਤਾ "ਰਾਸ਼ਟਰੀ ਏਕਤਾ ਦਿਵਸ" ਮੌਕੇ ਭਾਸ਼ਣ ਅਤੇ ਡਿਜੀਟਲ ਪ੍ਰਦਰਸ਼ਨੀ ਦਾ ਆਯੋਜਨ

ਐਸਵਾਈਐਲ ਨਹਿਰ ਮਾਮਲਾ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ