ਪੰਜਾਬ

ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਸਾਂਝੀ ਰਾਤਰੀ ਤਲਾਸ਼ੀ ਮੁਹਿੰਮ

August 06, 2022 10:56 AM

ਦਸਬ/ਜੋਗਿੰਦਰ ਪਾਲ ਸਿੰਘ ਕੁੰਦਰਾ
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸਾਂ ’ਤੇ ਸੂਬੇ ਦੇ ਸਰਹੱਦੀ ਜਿਲ੍ਹਿਆਂ ’ਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਨਾਈਟ ਡਾਮੀਨੇਸ਼ਨ/ਚੈਕਿੰਗ ਕੀਤੀ ਅਤੇ ਉਸ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ ਗਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ-ਦਿਹਾਤੀ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮੀ ਤਲਾਸ਼ੀ ਮੁਹਿਮ ਚਲਾਈ ਗਈ। ਇਹ ਕਾਰਵਾਈ ਅਜਿਹੇ ਸਮੇਂ ਅਮਲ ਵਿੱਚ ਲਿਆਂਦੀ ਗਈ ਹੈ, ਜਦੋਂ ਪੰਜਾਬ, ਜਿਸਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ, ਵਿੱਚ ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ (ਹੈਰੋਇਨ), ਹਥਿਆਰ/ਗੋਲੀ ਸਿੱਕਾ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੀ ਆਮਦ ਹੋ ਰਹੀ ਹੈ। ਇਥੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਏ.ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਡਾ. ਨਰੇਸ਼ ਅਰੋੜਾ ਨੇ ਆਈ.ਜੀ.ਪੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਮੁਹਿਮ ਦੀ ਅਗਵਾਈ ਕੀਤੀ, ਜਦੋਂ ਕਿ ਪੰਜਾਬ ਪੁਲਿਸ ਦੇ ਹੋਰ ਸੱਤ ਸੀਨੀਅਰ ਆਈ.ਜੀ./ਡੀ.ਆਈ.ਜੀ./ਏ.ਆਈ.ਜੀ. ਰੈਂਕ ਦੇ ਅਧਿਕਾਰੀਆਂ ਨੇ ਨਿੱਜੀ ਤੌਰ ’ਤੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਰੇਸ਼ਨ ਦੀ ਨਿਗਰਾਨੀ ਕੀਤੀ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਦੀ ਸੇਧਪੂਰਨ ਅਗਵਾਈ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਵਿੱਚ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 100 ਥਾਵਾਂ ’ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਐਸ.ਐਸ.ਪੀਜ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੁਲਾਜ਼ਮ ਲਾਮਬੰਦ ਕੀਤੇ ਸਨ ਅਤੇ ਇਸ ਆਪਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ 60 ਗਜਟਿਡ ਅਫਸਰ ਅਤੇ 2500 ਐਨ.ਜੀ.ਓ/ਈਪੀਓਜ ਸਮੇਤ 28 ਆਰਮਡ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ।
ਬੀ.ਐਸ.ਐਫ. ਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਇਸ ਨਵੇਂ ਖ਼ਤਰੇ ਨਾਲ ਟਾਕਰਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ