ਦੇਸ਼

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

August 06, 2022 11:15 AM

- ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ਸਰਾਵਾਂ ’ਤੇ ਜੀਐੱਸਟੀ ਨਹੀਂ ਲਗਾਇਆ

ਏਜੰਸੀ
ਨਵੀਂ ਦਿੱਲੀ/5 ਅਗਸਤ : ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ 12 ਫੀਸਦੀ ਜੀਐਸਟੀ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਅਤੇ ਕਸਟਮਜ਼ (ਸੀਬੀਆਈਸੀ) ਨੇ ਇਸ ਮਾਮਲੇ ’ਚ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਸਰਾਵਾਂ ’ਤੇ ਜੀਐਸਟੀ ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਵੀ ਕੋਈ ਨੋਟਿਸ ਨਹੀਂ ਭੇਜਿਆ ਗਿਆ। ਇਹ ਸੰਭਵ ਹੈ ਕਿ ਉਨ੍ਹਾਂ ਨੇ ਖ਼ੁਦ ਹੀ ਜੀਐਸਟੀ ਜਮ੍ਹਾ ਕਰਵਾ ਦਿੱਤਾ ਹੋਵੇ। ਸੀਬੀਆਈਸੀ ਨੇ ਕਿਹਾ ਕਿ ਜੀਐਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ, ਉਸ ਦੀ ਸਿਫਾਰਿਸ਼ ਅਨੁਸਾਰ 1000 ਰੁਪਏ ਪ੍ਰਤੀਦਿਨ ਦੇ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀਐਸਟੀ ਛੋਟ ਵਾਪਸ ਲੈ ਲਈ ਗਈ। ਉਨ੍ਹਾਂ ’ਤੇ 12 ਫੀਸਦੀ ਜੀਐਸਟੀ ਲਗਾਇਆ ਗਿਆ ਹੈ।
ਹਾਲਾਂਕਿ ਇਸ ’ਚ ਇਕ ਹੋਰ ਛੋਟ ਹੈ, ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵਲੋਂ ਕਮਰੇ ਕਿਰਾਏ ’ਤੇ ਦੇਣ ਨੂੰ ਜੀਐਸਟੀ ਤੋਂ ਛੋਟ ਦਿੰਦੀ ਹੈ। ਜਿੱਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਹੈ। ਸੀਬੀਆਈਸੀ ਨੇ ਦੱਸਿਆ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐਸਟੀ ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ 3 ਸਰਾਵਾਂ ਗੁਰੂ ਗੋਬਿੰਦ ਸਿੰਘ ਐਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਸ ਬਾਰੇ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ’ਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ। ਹੋ ਸਕਦਾ ਹੈ ਕਿ ਉਨ੍ਹਾਂ ਨੇ ਖੁਦ ਹੀ ਜੀਐਸਟੀ ਭਰਨਾ ਸ਼ੁਰੂ ਕੀਤਾ ਹੋਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ