ਪੰਜਾਬ

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

August 06, 2022 11:26 AM

ਰੋਮੀ ਕਪੂਰ/ ਸੁਰਿੰਦਰ ਦਮਦਮੀ
ਫ਼ਰੀਦਕੋਟ/5 ਅਗਸਤ : ਇਕਹਿਰੀ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਤੇ ਉਸ ਤੋਂ ਬਣੀਆਂ ਵਸਤਾਂ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ਸਿੰਗਲ ਯੂਜ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਬਿਲਕੁਲ ਵੀ ਵਰਤੋਂ ਨਾ ਕਰਨ ਸਬੰਧੀ ਚਲਾਈ ਗਈ ਰਾਜ ਵਿਆਪੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਆਡੀਟੋਰੀਅਮ ਹਾਲ ਵਿਖੇ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਿਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਨਰਿੰਦਰਜੀਤ ਸਿੰਘ ਬਰਾੜ, ਸੁਖਜੀਤ ਸਿੰਘ ਢਿੱਲਵਾਂ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਜਾਗਰੂਕਤਾ ਮੁਹਿੰਮ ਵਿਚ ਭਾਗੀਦਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਨਗਰ ਕੌਂਸਲ ਵੱਲੋਂ ਜੂਟ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਕੱਪੜੇ ਤੋਂ ਬਣੇ ਬੈਗ ਝੋਲੇ ਵੀ ਵੰਡੇ ਗਏ। ਇਸ ਮੌਕੇ ਜਸਮੀਨ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵੱਲੋਂ “ਪਲਾਸਟਿਕ ਨੇ ਕਹਿਰ ਮਚਾ ਰੱਖਾ ਹੈ’’ ਖੂਬਸੂਰਤ ਕਵਿਤਾ ਪੇਸ਼ ਕੀਤੀ। ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਗੀਤ ਰਾਹੀ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ। ਇਸ ਸਮਾਗਮ ਦਾ ਮੰਚ ਸੰਚਾਲਨ ਜਸਬੀਰ ਜੱਸੀ ਵੱਲੋਂ ਕੀਤਾ ਗਿਆ। ਇਸ ਮੌਕੇ ਡੀ.ਈ.ਓ ਸ਼ਿਵਰਾਜ ਕਪੂਰ, ਗੁਰਪ੍ਰੀਤ ਖੋਸਾ, ਮਨਦੀਪ ਮੌਂਗਾ ਆਮ ਆਦਮੀ ਪਾਰਟੀ ਆਗੂ, ਸਮਾਜ ਸੇਵੀ ਪ੍ਰਵੀਨ ਕਾਲਾ, ਦਿਲਾਵਰ ਹੁਸੈਨ, ਰਜ਼ਨੀਸ਼ ਗਰੋਵਰ, ਓਮ ਪ੍ਰਕਾਸ਼ ਬੋਹਤ, ਪੰਜਾਬ ਪ੍ਰਧਾਨ ਭਾਵਾਧਸ, ਬਲਜੀਤ ਸ਼ਰਮਾ, ਰਮੇਸ਼ ਜੈਨ, ਰਜਿੰਦਰ ਦਾਸ ਰਿੰਕੂ, ਗੌਰਵ, ਤਕਨੀਕੀ ਟੀਮ ਦੇ ਕਰਨਦੀਪ ਪਾਲ ਤੇ ਹੋਰ ਸਮਾਜ ਸੇਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ