ਚਰਨਜੀਤ ਸਿੰਘ ਚੰਨ
ਜਗਰਾਉਂ/5 ਅਗਸਤ : ਦਰਜਨ ਤੋਂ ਵਧੇਰੇ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ ਤੇ ਹੋਰ ਇਨਸਾਫ਼ ਪਸੰਦ ਜਨਤਕ ਜੱਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਭਵਨ ਵਿਖੇ ਸਾਥੀ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਦਸਮੇਸ਼ ਕਿਸਾਨ ਮਜਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ, ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲਾ ਲੁਧਿਆਣਾ, ਮਗਨਰੇਗਾ ਮਜ਼ਦੂਰ ਯੂਨੀਅਨ, ਜਬਰ ਵਿਰੋਧੀ ਤਾਲਮੇਲ ਕਮੇਟੀ, ਲਾਲ ਝੰਡਾ ਭੱਠਾ ਮਜਦੂਰ ਯੂਨੀਅਨ ਜਿਲ੍ਹਾ ਲੁਧਿਆਣਾ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਬੀਤੀ 26 ਜੁਲਾਈ ਨੂੰ ਪਿੰਡ ਮੋਰਕਰੀਮਾਂ ਵਿਖੇ, ਦਿੱਲੀ ਮੋਰਚੇ ਦੇ ਸੱਦੇ ਮੁਤਾਬਕ 31 ਜੁਲਾਈ ਦੇ ਰੇਲ ਚੱਕਾ ਜਾਮ ਦੀਆਂ ਤਿਆਰੀਆਂ ਵਜੋਂ, ਦਸਮੇਸ਼ ਕਿਸਾਨ ਮਜਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਵਲੋਂ ਕੀਤੀ ਜਾ ਰਹੀ ਪੁਰਅਮਨ ਜਨਤਕ ਰੈਲੀ ਵਿੱਚ ਹੁਲ਼ੜਬਾਜ ਮਾੜੇ ਅਨਸਰਾਂ ਵਲੋਂ ਖੱਲ਼ਰ ਪਾਉਣ ਅਤੇ ਆਗੂਆਂ ਨੂੰ ਸ਼ਰ੍ਹੇਆਮ ਗਾਲਾਂ ਕੱਢਣ, ਅਪਸ਼ਬਦ ਬੋਲਣ, ਧਮਕੀਆਂ ਦੇਣ, ਜਬਰੀ ਸਾਉਂਡ ਮਾਈਕ ਖੋਹਣ ਦਾ ਯਤਨ ਕਰਨ ਅਤੇ ਗੁੰਡਾਗਰਦੀ ਕਰਨ ਦੀ ਸਾਂਝੇ ਤੌਰ ’ਤੇ ਸਖਤ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਤਰਲੋਚਨ ਸਿੰਘ ਝੋਰੜਾਂ, ਅਵਤਾਰ ਸਿੰਘ ਰਸੂਲਪੁਰ, ਜਸਦੇਵ ਸਿੰਘ ਲਲਤੋਂ, ਗੁਰਦਿਆਲ ਸਿੰਘ ਤਲਵੰਡੀ, ਨਿਰਮਲ ਸਿੰਘ ਧਾਲੀਵਾਲ, ਬਲਦੇਵ ਸਿੰਘ ਫੌਜੀ, ਚਰਨਜੀਤ ਸਿੰਘ ਹਿਮਾਯੂੰਪੁਰਾ, ਸ਼ਿੰਦਰ ਸਿੰਘ ਜਵੱਦੀ, ਨਿਰਮਲ ਸਿੰਘ ਨਿੰਮਾ, ਕੁਲਦੀਪ ਸਿੰਘ ਐਡਵੋਕੇਟ, ਸੁਖਦੇਵ ਸਿੰਘ ਕਿਲਾ ਰਾਏਪੁਰ, ਜਸਪ੍ਰੀਤ ਸਿੰਘ ਢੋਲਣ, ਜਗਰੂਪ ਸਿੰਘ ਝੋਰੜਾਂ, ਸੁਖਦੇਵ ਸਿੰਘ ਮਾਣੂੰਕੇ, ਬਲਜੀਤ ਸਿੰਘ ਸਵੱਦੀ, ਸੁਰਜੀਤ ਸਿੰਘ ਸਵੱਦੀ, ਸਰਵਿੰਦਰ ਸਿੰਘ ਸੁਧਾਰ, ਭੁਪਿੰਦਰ ਸਿੰਘ ਸੁਧਾਰ ਨੇ ਸੰਬੋਧਨ ਕੀਤਾ। ਮੀਟਿੰਗ ’ਚ ਲਏ ਫੈਸਲ਼ੇ ਅਨੁਸਾਰ ਜੱਥੇਬੰਦੀਆਂ ਦਾ ਵੱਡਾ ਵਫਦ ਐਸ. ਐਸ. ਪੀ. ਹਰਜੀਤ ਸਿੰਘ ਆਈ. ਪੀ. ਐਸ. ਨੂੰ ਮਿਲਿਆ ਤੇ ਸਾਰੇ ਘਟਨਾਕਰਮ ਤੋਂ ਜਾਣੂ ਕਰਵਾਉਂਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰੈਸ ਨੂੰ ਜਾਰੀ ਬਿਆਨ ਅਨੁਸਾਰ ਤਰਲੋਚਨ ਸਿੰਘ ਝੋਰੜਾਂ ਅਤੇ ਜਸਦੇਵ ਸਿੰਘ ਲਲਤੋਂ ਨੇ ਦੱਸਿਆ ਕਿ ਐੱਸ. ਐੱਸ. ਪੀ. ਸਾਹਿਬ ਨੇ ਪੂਰਾ ਯਕੀਨ ਦਵਾਇਆ ਕਿ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।