BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਪੰਜਾਬ

ਵਿਰੋਧੀ ਲੋਕ ਪੱਖੀ ਸਰਕਾਰ ਖ਼ਿਲਾਫ਼ ਰਚ ਰਹੇ ਨੇ ਸਾਜਿਸ਼ਾਂ : ਰੰਧਾਵਾ

August 06, 2022 11:47 AM

- ਪੰਚਾਇਤੀ ਰਾਜ ਇਕਾਈਆਂ ਸਬੰਧੀ ਮੀਟਿੰਗ ’ਚ ਨਿਕਾਸੀ, ਬਿਜਲੀ ਤੇ ਮੋਟਰਾਂ ਦੇ ਮੁੱਦੇ ਉਠਾਏ

ਚੰਦਰਪਾਲ ਅੱਤਰੀ
ਲਾਲੜੂ/5 ਅਗਸਤ : ਡੇਰਾਬੱਸੀ ਹਲਕੇ ਨੂੰ ਪਿਛਲੇ 75 ਸਾਲਾਂ ਵਿੱਚ ਰਵਾਇਤੀ ਪਾਰਟੀਆਂ ਨੇ ਰੱਜ ਕੇ ਲੁੱਟਿਆ ਹੈ ਤੇ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੇ ਮੁੱਦੇ ਉਠਾਉਣ ਦੀ ਬਜਾਇ ਖੁਦ ਦੇ ਕਾਰੋਬਾਰ ਵਧਾਏ ਹਨ। ਹੁਣ ਵੀ ਇਹ ਪਾਰਟੀਆਂ ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਸਾਜਿਸ਼ਾਂ ਰਚ ਰਹੀਆਂ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਹੋਈ ਮੀਟਿੰਗ ’ਚ ਆਪਣੇ ਹਲਕੇ ਸਬੰਧੀ ਹੋਈਆਂ ਵਿਚਾਰਾਂ ਦੇ ਵੇਰਵੇ ਪ੍ਰੈੱਸ ਨੂੰ ਜਾਰੀ ਕਰਦਿਆਂ ਸ੍ਰ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕੇ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਤੇ ਪਾਰਟੀ ਵੱਲੋਂ ਲਗਾਤਾਰ ਦਿਹਾਤੀ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀਆਂ ਜਾਰੀ ਹਨ।ਉਨ੍ਹਾਂ ਕਿਹਾ ਕਿ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਡੇਰਾਬੱਸੀ ਖੇਤਰ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿਚਲੀਆਂ ਨਿਕਾਸੀਆਂ ਲਈ ਨਗਰ ਕੌਂਸਲ ਜਦਕਿ ਦਿਹਾਤੀ ਖੇਤਰ ਲਈ ਪੰਚਾਇਤੀ ਰਾਜ ਵਿਚਲੀਆਂ ਸੰਸਥਾਵਾਂ ਕੰਮ ਕਰਣਗੀਆਂ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲਾਲੜੂ-ਹੰਡੇਸਰਾ ਸੜਕ ਉਤੇ ਪੈਂਦੇ ਪਿੰਡ ਮਲਕਪੁਰ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਦਰਮਿਆਨ ਬਿਜਲੀ ਤੇ ਪਾਣੀ ਦੀਆਂ ਮੋਟਰਾਂ ਸਬੰਧੀ ਜੋ ਦਿੱਕਤਾਂ ਹਨ, ਉਨ੍ਹਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਠੋਸ ਹੱਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਵਾਅਦੇ ਪਹਿਲੇ ਸਾਲ ਵਿੱਚ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਜਦਕਿ ਦੂਜੀਆਂ ਪਾਰਟੀਆਂ ਲੋਕ ਭਲਾਈ ਨਾਲ ਜੁੜੇ ਕੰਮ ਸੱਤਾ ਦੇ ਅਖੀਰਲੇ ਸਾਲਾਂ ਵਿੱਚ ਕਰਦੀਆਂ ਹਨ। ਉਨ੍ਹਾਂ ਹਲਕਾ ਡੇਰਾਬੱਸੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਖੇਤਰ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਤਹਿ ਦਿਲੋਂ ਸਰਗਰਮ ਹਨ ਤੇ ਬੱਸ ਆਮ ਪਬਲਿਕ ਵਿਰੋਧੀਆਂ ਦੀਆਂ ਚਾਲਾਂ ਤੋਂ ਸੁਚੇਤ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

113 ਵਾਰ ਖੂਨਦਾਨ ਕਰਨ ਵਾਲੇ ਐਡਵੋਕੇਟ ਮਨਪ੍ਰੀਤ ਸਿੰਘ ਸ਼ਾਹੀ ਨੂੰ ਮਿਲਿਆ ਸਟੇਟ ਅਵਾਰਡ

ਇੰਨੋਸੈਂਟ ਹਾਰਟਸ ਵੱਲੋਂ ਵੱਖ-ਵੱਖ ਗਤੀਵਿਧੀਆਂ

ਛੱਤਬੀੜ ਚਿੜੀਆਘਰ ’ਚ ਅੱਜ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਹਫ਼ਤਾ

ਮੋਰਿੰਡਾ ਇਲਾਕੇ ਦੇ ਪਿੰਡਾਂ ’ਚ ਵਾਇਰਸ ਨਾਲ ਖਰਾਬ ਹੋਏ ਝੋਨੇ ਦੀ ਕੀਤੀ ਜਾ ਰਹੀ ਗਿਰਦਾਵਰੀ

ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰੈਬੀਜ਼ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਡਿਪਟੀ ਕਮਿਸ਼ਨਰ ਮਾਨਸਾ ਦੇ ਡਰਾਈਵਰ ਮਲਕੀਤ ਸਿੰਘ ਬਾਜੇਵਾਲਾ ਨੂੰ ਸੇਵਾ-ਮੁਕਤ ਹੋਣ ’ਤੇ ਸ਼ਾਨਦਾਰ ਪਾਰਟੀ ਦਿੱਤੀ

ਕਿਸਾਨਾਂ-ਮਜ਼ਦੂਰਾਂ ਨੇ ਭਗਵੰਤ ਮਾਨ ਸਰਕਾਰ ਦਾ ਫੂਕਿਆ ਪੁਤਲਾ

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਧਿਆਪਕਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹੋਈ ਇਕੱਤਰਤਾ