BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਪੰਜਾਬ

ਮਾਂ ਦੇ ਦੁੱਧ ਦੀ ਮਹੱਤਤਾ ਤੇ ਮੌਸਮੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

August 06, 2022 11:55 AM

ਚੰਦਰਪਾਲ ਅੱਤਰੀ
ਲਾਲੜੂ/5 ਅਗਸਤ : ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਐਸਐਮਓ ਲਾਲੜੂ ਨਵੀਨ ਕੌਸ਼ਿਕ ਅਤੇ ਜ਼ਿਲ੍ਹਾ ਐਪੀਡੈਮਿਓਲੋਜਿਸਟ ਮੋਹਾਲੀ ਦੀ ਅਗਵਾਈ ਹੇਠ ਉਪ ਸਿਹਤ ਕੇਂਦਰ ਜੜੌਤ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਮੌਸਮੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੰਦਿਆਂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਸਮੇਤ ਆਮ ਪਬਲਿਕ ਨੂੰ ਜ਼ਰੂਰੀ ਮੁੱਢਲੀ ਸਿਹਤ ਸੰਭਾਲ ਸਬੰਧੀ ਜਾਣੂ ਕਰਵਾਉਂਦਿਆਂ ਮੌਸਮੀ ਬਿਮਾਰੀਆਂ ਡੇਂਗੂ - ਮਲੇਰੀਆ ਤੋਂ ਰੋਕਥਾਮ ਤੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਵਿਭਾਗ ਦੀ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿਹਤ ਕਰਮਚਾਰੀ ਗੁਰਜੀਤ ਸਿੰਘ ਅਤੇ ਗੀਤਾ ਸੈਣੀ ਨਾਲ ਸਾਰੇ ਬੱਚਿਆਂ ਨੇ ਇਹ ਅਹਿਦ ਲਿਆ ਕਿ ਉਹ ਆਪਣੇ ਘਰ, ਮੁਹੱਲੇ ਅਤੇ ਪਿੰਡ ਪੱਧਰ ਤੇ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਹਰ ਯਤਨ ਕਰਨਗੇ। ਇਸੇ ਲੜੀ ਤਹਿਤ ਸੀ.ਐਚ .ਓ ਮਨਪ੍ਰੀਤ ਕੌਰ ਵੱਲੋਂ ਇਕ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਨ ਅਤੇ ਮਾਹਿਰਾਂ ਦੀ ਰਾਏ ਮੁਤਾਬਿਕ ਸਲਾਹ ਅਨੁਸਾਰ ਬਲੱਡ ਪ੍ਰੈਸ਼ਰ, ਸ਼ੂਗਰ ਤੋਂ ਪੀੜਤ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਤੇ ਬੁਖਾਰ ਦੇ ਮਰੀਜ਼ਾਂ ਦੇ ਸਲਾਈਡ ਸੈਂਪਲ ਵੀ ਕੁਲੇਕਟ ਕੀਤੇ ਗਏ । ਉਪਰੰਤ ਪਿੰਡ ਵਿਚ 50 ਘਰਾਂ ਵਿੱਚ ਜਾ ਕੇ ਮੱਛਰ ਲਾਰਵਾ ਬਰੀਡਿੰਗ ਦੀ ਜਾਂਚ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਵਰਕਰ ਰਾਜਿੰਦਰ ਸਿੰਘ, ਆਸ਼ਾ ਵਰਕਰ ਸੀਮਾ, ਪਰਮਜੀਤ ਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

113 ਵਾਰ ਖੂਨਦਾਨ ਕਰਨ ਵਾਲੇ ਐਡਵੋਕੇਟ ਮਨਪ੍ਰੀਤ ਸਿੰਘ ਸ਼ਾਹੀ ਨੂੰ ਮਿਲਿਆ ਸਟੇਟ ਅਵਾਰਡ

ਇੰਨੋਸੈਂਟ ਹਾਰਟਸ ਵੱਲੋਂ ਵੱਖ-ਵੱਖ ਗਤੀਵਿਧੀਆਂ

ਛੱਤਬੀੜ ਚਿੜੀਆਘਰ ’ਚ ਅੱਜ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਹਫ਼ਤਾ

ਮੋਰਿੰਡਾ ਇਲਾਕੇ ਦੇ ਪਿੰਡਾਂ ’ਚ ਵਾਇਰਸ ਨਾਲ ਖਰਾਬ ਹੋਏ ਝੋਨੇ ਦੀ ਕੀਤੀ ਜਾ ਰਹੀ ਗਿਰਦਾਵਰੀ

ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰੈਬੀਜ਼ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਡਿਪਟੀ ਕਮਿਸ਼ਨਰ ਮਾਨਸਾ ਦੇ ਡਰਾਈਵਰ ਮਲਕੀਤ ਸਿੰਘ ਬਾਜੇਵਾਲਾ ਨੂੰ ਸੇਵਾ-ਮੁਕਤ ਹੋਣ ’ਤੇ ਸ਼ਾਨਦਾਰ ਪਾਰਟੀ ਦਿੱਤੀ

ਕਿਸਾਨਾਂ-ਮਜ਼ਦੂਰਾਂ ਨੇ ਭਗਵੰਤ ਮਾਨ ਸਰਕਾਰ ਦਾ ਫੂਕਿਆ ਪੁਤਲਾ

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਧਿਆਪਕਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹੋਈ ਇਕੱਤਰਤਾ