BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

August 06, 2022 01:07 PM

- ਦੇਸ਼ ’ਚ ਫੈਲਾਈ ਜਾ ਰਹੀ ਫਿਰਕਾਪ੍ਰਸਤੀ ਵਿਰੁਧ ਮੂੰਹ ਖੋਲ੍ਹਣ ਤੋਂ ਕਾਂਗਰਸੀਆਂ ’ਚ ਵੀ ਘਬਰਾਹਟ

ਸੁਰਿੰਦਰ ਪਾਲ ਸਿੰਘ
ਸਿਰਸਾ/5 ਅਗਸਤ : ਸਿਰਸਾ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਦੇਸ਼ ਵਿਚ ਵੱਧ ਰਹੀ ਮਹਿੰਗਾਈ, ਵੱਧ ਰਹੀ ਬੇਰੁਜ਼ਗਾਰੀ ਅਤੇ ਖਾਣ ਪੀਣ ਦੀਆਂ ਵਸਤਾਂ ਤੇ ਜੀ.ਐਸ.ਟੀ ਲਾਉਣ ਅਤੇ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਾਂਗਰਸੀ ਵਰਕਰਾਂ ਨੇ ਸਾਬਕਾ ਮੰਤਰੀ ਸੁਭਾਸ਼ ਗੋਇਲ ਦੀ ਪ੍ਰਧਾਨਗੀ ਹੇਠ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਦੋ ਕਾਂਗਰਸੀ ਵਰਕਰ ਡੀਸੀ ਦਫਤਰ ਵੱਲ ਵਧੇ ਤਾਂ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਪੁਲਿਸ ਲਾਈਨ ਵਿੱਚ ਲਿਜਾ ਕੇ ਛੱਡ ਦਿੱਤਾ ਗਿਆ।
ਇਸ ਮੌਕੇ ਕਾਂਗਰਸੀ ਵਿਧਾਇਕ ਸੀਸ਼ਪਾਲ ਕੇਹਰਵਾਲਾ ਤੇ ਸੀਨੀਅਰ ਆਗੂ ਡਾ: ਕੇਵੀ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਲੋਕ ਵਿਰੋਧੀ ਸਾਬਤ ਹੋਈ ਹੈ ਕਿਉਂਕਿ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਕਿ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਪਰ ਅਜਿਹਾ ਕੁਝ ਨਹੀਂ ਹੋਇਆ। ਦੇਸ਼ ਵਿਚ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਨੌਜਵਾਨ ਬੇਰੁਜ਼ਗਾਰ ਹੋਣ ਕਾਰਨ ਅਪਰਾਧ ਵੱਲ ਵਧ ਰਹੇ ਹਨ।
ਸਰਕਾਰ ਨੇ ਖਾਣ-ਪੀਣ ਦੀਆਂ ਚੀਜ਼ਾਂ ’ਤੇ ਜੀ.ਐਸ.ਟੀ ਲਾ ਕੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਸਰਕਾਰ ਕਾਂਗਰਸ ’ਤੇ ਦਬਾਅ ਬਣਾਉਣ ਲਈ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਚਾਲਾਂ ਨੂੰ ਨਾ ਰੋਕਿਆ ਤਾਂ ਪੂਰੇ ਸੂਬੇ ਵਿੱਚ ਇਸ ਤੋਂ ਵੀ ਵੱਡਾ ਅੰਦੋਲਨ ਵਿੱਢਿਆ ਜਾਵੇਗਾ। ਪਰ ਕਾਮਾਲ ਦੀ ਗੱਲ ਇਹ ਕਿ ਕਿਸੇ ਵੀ ਕਾਂਗਰਸੀ ਆਗੂ ਨੇ ਇਸ ਰੋਸ ਪ੍ਰਰਦਸ਼ਨ ਦੌਰਾਨ ਭਾਜਪਾ ਵਲੋ ਯੋਜਨਾਂ ਵੱਧ ਢੰਗ ਨਾਲ ਦੇਸ਼ ਵਿਚ ਫੈਲਾਏ ਜਾ ਰਹੇ ਫਿਰਕਾਪ੍ਰਸਤੀ ਦੇ ਜ਼ਹਿਰ ਵਿਰੁਧ ਮੂੰਹ ਤੱਕ ਨਹੀ ਖੋਲ੍ਹਿਆ?
ਇਸ ਮੌਕੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਰੌੜੀ, ਡਾ: ਸੁਸੀਲ ਇੰਦੌਰਾ, ਸਾਬਕਾ ਵਿਧਾਇਕ ਭਰਤ ਸਿੰਘ ਬੈਨੀਵਾਲ, ਕਾਂਗਰਸੀ ਆਗੂ ਰਾਜਕੁਮਾਰ ਸ਼ਰਮਾ, ਨਵੀਨ ਕੇਡੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਖੋਸਾ, ਮਹਿਲਾ ਪ੍ਰਧਾਨ ਉਰਮਿਲਾ ਭਾਰਦਵਾਜ, ਐਲਨਾਬਾਦ ਨਗਰ ਪਾਲਿਕਾ ਚੇਅਰਮੈਨ ਰਾਮ ਸਿੰਘ ਸੋਲੰਕੀ, ਡਾ. ਸੁਭਾਸ ਜੋਧਪੁਰੀਆ, ਕੈਪਟਨ ਅਮਰਦੀਪ ਸਿੰਘ, ਪ੍ਰੇਮ ਸ਼ਰਮਾ, ਗਿਆਨੀ ਕਰਨੈਲ ਸਿੰਘ,ਮੋਹਨ ਖੱਤਰੀ, ਰਾਮ ਕੁਮਾਰ ਖੈਰਕਾ, ਸੁਰਜੀਤ ਭਾਵਦੀਨ, ਲਾਲਚੰਦ ਕੰਬੋਜ਼, ਬਲਵਿੰਦਰ ਨਾਮਧਾਰੀ, ਗੁਰਭੇਜ ਸਿੰਘ, ਬਿੱਲੂ ਰਾਮ ਸਾਬਕਾ ਸਰਪੰਚ, ਸਾਜਨ ਸਰਪੰਚ ਮੋਚੀਵਾਲਾ ਅਤੇ ਹੋਰ ਵਰਕਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ