BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

August 06, 2022 01:11 PM

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/5 ਅਗਸਤ : ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਜਗਦੀਸ਼ ਸਿੰਘ ਸਿੰਘਪੁਰਾ ਸਕੂਲੀ ਵਿਦਿਆਥੀਆਂ ਨਾਲ ਤਿਆਰੀਆਂ ਕਰਨ ਵਿਚ ਰੁਝੇ ਹੋਏ ਹਨ।
ਮਾ. ਜਗਦੀਸ਼ ਦਾ ਕਹਿਣਾ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ’ਤੇ 13 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾਣ ਵਾਲੇ ਹਰ ਘਰ ਤਿਰੰਗਾ ਪ੍ਰੋਗਰਾਮ ਨੂੰ ਲੋਕ ਲਹਿਰ ਵਜੋਂ ਯਕੀਨੀ ਬਣਾਉਣ ਦੇ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਵਾਲੇ ਪ੍ਰੋਗਰਾਮ ਵਿੱਚ ਸਾਰਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਹੈ ਤਾਂ ਜੋ ਅਸੀਂ ਦੇਸ਼ ਭਗਤੀ ਵਿੱਚ ਆਪਣਾ ਯੋਗਦਾਨ ਪਾ ਸਕੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਸਾਰੇ ਲੋਕ ਆਪਣੇ-ਆਪਣੇ ਘਰਾਂ ‘ਚ ਤਿਰੰਗੇ ਨੂੰ ਸਨਮਾਨਿਤ ਕਰਨ ਦਾ ਕੰਮ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਿਖਿਆ ਵਿਭਾਗ ਪੂਰੀ ਤਰਾਂ ਯਤਨਸ਼ੀਲ ਹੈ। ਇਸ ਰਿਹਰਸਲ ਮੁਕਾਬਲੇ ਵਿੱਚ ਮਨਰੀਤ ਕੌਰ ਨੇ ਪਹਿਲਾ, ਖੁਸ਼ੀ ਨੇ ਦੂਜਾ ਅਤੇ ਹਰਮਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ ਚੰਨਪ੍ਰੀਤ, ਕਰਮਾਵੀਰ, ਅਨਮੋਲ, ਕਰਮਾਵੀਰ, ਜਗਮੀਤ, ਕੁਲਵਿੰਦਰ ਅਤੇ ਹੁਸਨਪ੍ਰੀਤ ਸਮੇਤ 30 ਵਿਦਿਆਥੀਆਂ ਨੇ ਭਾਗ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ