BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

August 06, 2022 01:17 PM

- ਰੋਹਤਕ ਤੇ ਜੀਂਦ ਤੋਂ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਬੱਸ

ਪੀ.ਪੀ. ਵਰਮਾ
ਪੰਚਕੂਲਾ/5 ਅਗਸਤ : ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਖਾਟੂ ਸ਼ਾਮ ਲਈ ਜਲਦੀ ਹੀ ਪੰਚਕੂਲਾ ਤੋਂ ਬੱਸ ਸਰਵਿਸ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਪੰਚਕੂਲਾ ਦੇ ਮਹਾਪ੍ਰਬੰਧਕ ਨੂੰ ਰੂਟ ਤੇ ਬੱਸ ਨਿਰਧਾਰਿਤ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਖਾਟੂ ਸ਼ਾਮ ਦੇ ਲਈ ਰੋਹਤਕ ਅਤੇ ਜੀਂਦ ਤੋਂ ਪਹਿਲਾਂ ਹੀ ਬੱਸ ਸਰਵਿਸ ਸ਼ੁਰੂ ਕੀਤੀ ਜਾ ਚੁੱਕੀ ਹੈ। ਟ੍ਰਾਂਸਪੋਰਟ ਮੰਤਰੀ ਨੇ ਕਿਹਾ ਕਿ ਹਰਿਆਣਾ ਰੋਡਵੇਜ ਗਰੀਬ ਆਦਮੀ ਦਾ ਜਹਾਜ ਹੈ। ਇਸ ਵਿਚ ਆਏ ਦਿਨ ਵੱਡੀ ਗਿਣਤੀ ਵਿਚ ਯਾਤਰੀ ਸਫਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਹਰਿਆਣਾ ਰੋਡਵੇਜ ਦੇ ਬੇਡੇ ਵਿਚ ਇਲੈਕਟ੍ਰੋਨਿਕ ਬੱਸਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਮੂਲਚੰਦ ਸ਼ਰਮਾ ਨੇ ਕਿਹਾ ਕਿ ਹਰਿਆਣਾ ਟ੍ਰਾਂਸਪੋਰਟ ਵਿਭਾਗ ਲਗਾਤਾਰ ਬਿਹਤਰ ਤੋਂ ਬਿਤਹਰ ਸੇਵਾ ਦੇਣ ਲਈ ਤਿਆਰ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ