BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਪੰਜਾਬ

ਬਲੱਡ ਬੈਂਕ, ਸਿਵਲ ਹਸਪਤਾਲ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਖੂਨਦਾਨ ਕੈਂਪ ਲਈ ਮਾਨਾਂਵਾਲਾ ਪਹੁੰਚੀ

August 06, 2022 01:25 PM

ਅਨਿਲ ਕੁਮਾਰ
ਜੰਡਿਆਲਾ ਗੁਰੂ/5 ਅਗਸਤ : ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਅੱਜ ਦਿਨ ਸ਼ੁਕਰਵਾਰ ਨੂੰ ਇਕ ਬਲੱਡ ਡੋਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਬਲੱਡ ਬੈਂਕ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚੀ।
ਇਹ ਖੂਨਦਾਨ ਕੈਂਪ ਮਾਨਯੋਗ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਸੁਮੀਤ ਸਿੰਘ ਜੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਆਯੋਜਨ ਸੀਨੀਅਰ ਮੈਡੀਕਲ ਅਫਸਰ ਡਾ ਸੁਮੀਤ ਸਿੰਘ ਜੀ ਵਲੋਂ ਸੀ.ਐਚ.ਸੀ ਮਾਨਾਂਵਾਲਾ ਦੇ ਸਮੂਹ ਮੈਡੀਕਲ ਅਫਸਰ ਡਾ ਰਜਨੀਸ਼ ਕੁਮਾਰ (ਐਮ.ਡੀ ਮੈਡੀਸਿਨ), ਡਾ ਸਾਹਿਲ ਬਤਰਾ, ਡਾ ਕਮਲਪ੍ਰੀਤ ਕੌਰ, ਬਲੱਡ ਬੈਂਕ ਸਿਵਲ ਹਸਪਤਾਲ ਦੇ ਡਾ ਹਰਕੀਰਤ ਕੌਰ ਮੈਡਮ ਦੀ ਹਾਜਰੀ ਵਿੱਚ ਕੀਤਾ ਗਿਆ। ਇਸ ਕੈਂਪ ਦੌਰਾਨ ਲਗਭਗ 50 ਤੋਂ ਵੱਧ ਲੋਕਾਂ ਨੇ ਆਪਣੀ ਇੱਛਾ ਨਾਲ ਖੂਨਦਾਨ ਕੀਤਾ। ਇਸ ਮੌਕੇ ਉਹਨਾਂ ਖੂਨਦਾਨ ਕਰਨ ਉਪਰੰਤ ਸਰਟੀਫਿਕੇਟ ਵੀ ਵੰਡੇ ਗਏ। ਇਸ ਕੈਂਪ ਦੌਰਾਨ ਬਲੱਡ ਬੈਂਕ ਤੋਂ ਪੈਥੋਲੋਜਿਸਟ ਡਾ ਹਰਕੀਰਤ ਕੌਰ, ਐਮ.ਐਲ.ਟੀ ਕੁਲਦੀਪ ਕੌਰ, ਸ਼ਿਵਾ, ਐਮ.ਐਲ.ਟੀ, ਸੀ.ਐਚ.ਸੀ ਮਾਨਾਂਵਾਲਾ ਤੋਂ ਐਮ.ਐਲ.ਟੀ ਪ੍ਰਭਜੋਤ ਕੌਰ, ਸਵਿੰਦਰ ਸਿੰਘ, ਕਵਿਤਾ, ਸੁਮਨ ਬਾਲਾ, ਹਾਰਕਵਾਲਜੋਤ ਕੌਰ, ਕੰਵਲਜੀਤ ਸਿੰਘ, ਬਲਾਕ ਏਕ੍ਰਸਟੈਂਸ਼ਨ ਐਜੂਕੇਟਰ ਸੌਰਵ ਸ਼ਰਮਾ, ਐਸ.ਆਈ ਬਲਜੀਤ ਸਿੰਘ, ਐਸ.ਆਈ ਦੀਦਾਰ ਸਿੰਘ, ਅਜਮੇਰ ਸਿੰਘ, ਹਰਜਿੰਦਰਪਾਲ ਸਿੰਘ, ਹਰਜੀਤ ਸਿੰਘ ਐਸ.ਆਈ, ਪ੍ਰਿੰਸ ਮੇਲ ਹੈਲਥ ਵਰਕਰ, ਬਲਜੀਤ ਸਿੰਘ ਮੇਲ ਹੈਲਥ ਵਰਕਰ, ਰਾਣਾ ਸਤਪਾਲ ਸਿੰਘ, ਬਲਬੀਰ ਸਿੰਘ ਜੰਡ, ਸਰਬਜੀਤ ਸਿੰਘ, ਕੰਵਰਦੀਪ ਸਿੰਘ, ਜਰਮਨਜੀਤ ਸਿੰਘ, ਸਮੇਤ ਸਮੂਹ ਹੈਲਥ ਵਰਕਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

113 ਵਾਰ ਖੂਨਦਾਨ ਕਰਨ ਵਾਲੇ ਐਡਵੋਕੇਟ ਮਨਪ੍ਰੀਤ ਸਿੰਘ ਸ਼ਾਹੀ ਨੂੰ ਮਿਲਿਆ ਸਟੇਟ ਅਵਾਰਡ

ਇੰਨੋਸੈਂਟ ਹਾਰਟਸ ਵੱਲੋਂ ਵੱਖ-ਵੱਖ ਗਤੀਵਿਧੀਆਂ

ਛੱਤਬੀੜ ਚਿੜੀਆਘਰ ’ਚ ਅੱਜ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਹਫ਼ਤਾ

ਮੋਰਿੰਡਾ ਇਲਾਕੇ ਦੇ ਪਿੰਡਾਂ ’ਚ ਵਾਇਰਸ ਨਾਲ ਖਰਾਬ ਹੋਏ ਝੋਨੇ ਦੀ ਕੀਤੀ ਜਾ ਰਹੀ ਗਿਰਦਾਵਰੀ

ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰੈਬੀਜ਼ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਡਿਪਟੀ ਕਮਿਸ਼ਨਰ ਮਾਨਸਾ ਦੇ ਡਰਾਈਵਰ ਮਲਕੀਤ ਸਿੰਘ ਬਾਜੇਵਾਲਾ ਨੂੰ ਸੇਵਾ-ਮੁਕਤ ਹੋਣ ’ਤੇ ਸ਼ਾਨਦਾਰ ਪਾਰਟੀ ਦਿੱਤੀ

ਕਿਸਾਨਾਂ-ਮਜ਼ਦੂਰਾਂ ਨੇ ਭਗਵੰਤ ਮਾਨ ਸਰਕਾਰ ਦਾ ਫੂਕਿਆ ਪੁਤਲਾ

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਧਿਆਪਕਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹੋਈ ਇਕੱਤਰਤਾ