BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

August 06, 2022 01:27 PM

- ਪਿੰਡ ਕਠਵਾ ’ਚ ਵੜਿਆ ਪਾਣੀ, ਸੜਕਾਂ ਡੁੱਬੀਆਂ

ਜਸਬੀਰ ਸਿੰਘ ਦੁੱਗਲ/ ਹਿਮਸ਼ਿਖਾ ਲਾਂਬਾ
ਕੁਰੂਕਸੇਤਰ/ਸਾਹਾਬਾਦ/5 ਅਗਸਤ : ਹਿਮਾਚਲ ਦੇ ਪਹਾੜਾਂ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮਾਰਕੰਡਾ ਨਦੀ ਵਿੱਚ ਆਏ 15 ਹਜ਼ਾਰ ਕਿਊਸਿਕ ਪਾਣੀ ਨਾਲ ਪਿੰਡ ਕਠਵਾ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਨਦੀ ’ਚ ਇੰਨਾ ਪਾਣੀ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਸਥਿਤੀ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਵਾਰੀਆਂ ਅਤੇ ਗ੍ਰਾਮ ਸਕੱਤਰਾਂ ਨੂੰ ਸਥਿਤੀ ’ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਸੁਰੱਖਿਆ ਦੇ ਮੱਦੇਨਜ਼ਰ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਲਗਾਤਾਰ ਮੁਨਾਦੀ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬੱਚਿਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਗੇਜ ਰੀਡਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਦਰਿਆ ਵਿੱਚ ਪਾਣੀ ਵਧਣਾ ਸ਼ੁਰੂ ਹੋ ਗਿਆ ਸੀ ਅਤੇ ਸ਼ੁੱਕਰਵਾਰ ਸਵੇਰੇ 7 ਵਜੇ ਤੱਕ ਦਰਿਆ ਦਾ ਪੱਧਰ 15 ਹਜ਼ਾਰ ਕਿਊਸਿਕ ਹੋ ਗਿਆ ਸੀ। ਉਨ੍ਹਾਂ ਦਸਿਆ ਕਿ ਪਹਾੜਾਂ ’ਤੇ ਬਾਰਿਸ਼ ਜਾਰੀ ਹੈ ਅਤੇ ਮਾਰਕੰਡਾ ਨਦੀ ’ਚ ਪਾਣੀ ਹੋਰ ਵਧ ਸਕਦਾ ਹੈ। ਜੇਕਰ ਮਾਤਰਾ ਵੱਧ ਜਾਂਦੀ ਹੈ, ਤਾਂ ਪਾਣੀ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਾਖਲ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਜੇਕਰ ਦਰਿਆ ਵਿੱਚ ਪਾਣੀ ਦਾ ਪੱਧਰ 10 ਹਜ਼ਾਰ ਕਿਊਸਿਕ ਤੋਂ ਵੱਧ ਜਾਂਦਾ ਹੈ, ਤਾਂ ਬਾਜ਼ੀਗਰ ਕਲੋਨੀ, ਅਰੂਪ ਨਗਰ, ਗੁਮਟੀ, ਦਿਆਲ ਨਗਰ, ਮੁਗਲ ਮਾਜਰਾ, ਮਦਨਪੁਰ ਅਤੇ ਮੋਹਨਪੁਰ ਆਦਿ ਤੋਂ ਇਲਾਵਾ ਕਈ ਪਿੰਡਾਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੁੰਦੀ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ ਵਿੱਚ ਕਾਲਾ ਅੰਬ ਦੀਆਂ ਪਹਾੜੀਆਂ ਵਿੱਚੋਂ ਵਹਿਣ ਵਾਲੀ ਮਾਰਕੰਡਾ ਨਦੀ ਸਾਹਬਾਦ ਪਹੁੰਚਦੀ ਹੈ ਅਤੇ ਅੱਗੇ ਗੁਹਲਾ-ਚੀਕਾ ਨੇੜੇ ਘੱਗਰ ਨਦੀ ਵਿੱਚ ਜਾ ਰਲਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ