BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ

August 08, 2022 10:53 AM

- ਮੁਕਾਬਲੇ ’ਚ ਮਾਰੇ ਮੰਨੂ ਤੇ ਰੂਪਾ ਕੋਲੋਂ ਮਿਲੇ ਅਸਲੇ ਨਾਲ ਕੀਤੀ ਸੀ ਹੱਤਿਆ

ਦਸਬ
ਸੰਗਰੂਰ/7 ਅਗਸਤ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਨੂੰ ਕਤਲ ਕਰਨ ਲਈ ਵਰਤੇ ਹਥਿਆਰ ਮਿਲ ਗਏ ਹਨ।
ਮਾਨਸਾ ਪੁਲਿਸ ਨੂੰ ਇਨ੍ਹਾਂ ਹਥਿਆਰਾਂ ਦੀ ਬਰਮਾਦਗੀ ਨਾ ਹੋਣਾ ਵੱਡੀ ਸਿਰਦਰਦੀ ਬਣੀ ਹੋਈ ਸੀ। ਮਾਨਸਾ ਪੁਲਿਸ ਤੋਂ ਪਹਿਲਾਂ ਦਿੱਲੀ ਪੁਲਿਸ ਵਲੋਂ ਵੀ ਹਥਿਆਰਾਂ ਦੀ ਬਰਮਾਦਗੀ ਬਾਰੇ ਪ੍ਰੀਯਾਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਪਾਸੋਂ ਪੁੱਛ ਪੜਤਾਲ ਕੀਤੀ ਗਈ ਸੀ, ਪਰ ਹਥਿਆਰ ਹਾਸਲ ਨਹੀਂ ਹੋ ਸਕੇ ਸਨ।
ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਕੋਲੋਂ ਮੁਕਾਬਲੇ ਮਗਰੋਂ, ਜਿਹੜੇ ਹਥਿਆਰ ਬਰਾਮਦ ਹੋਏ ਹਨ, ਇਹ ਉਹੀ ਹਥਿਆਰ ਹਨ, ਜਿਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੀ ਹੱਤਿਆ ਕੀਤੀ ਗਈ ਸੀ। ਪੁਲਿਸ ਅਧਿਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਜਦੋਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੇ ਆਪਣੇ ਆਪ ਨੂੰ ਪੁਲਿਸ ਹਵਾਲੇ ਨਾ ਕੀਤਾ ਤਾਂ ਮੁਕਾਬਲੇ ਦੌਰਾਨ ਉਹ ਦੋਵੇਂ ਮਾਰੇ ਗਏ ਅਤੇ ਉਨ੍ਹਾਂ ਦੋਵਾਂ ਪਾਸੋਂ ਏਕੇ 47 ਅਤੇ 9 ਐੱਮਐੱਮ ਪਿਸਤੌਲ ਬਰਾਮਦ ਹੋਇਆ ਸੀ।
ਅਧਿਕਾਰੀ ਅਨੁਸਾਰ ਪੰਜਾਬੀ ਗਾਇਕ ਦੇ ਕਤਲ ਵਾਲੀ ਥਾਂ ਤੋਂ ਅਤੇ ਸ਼ਾਰਪ ਸ਼ੂਟਰਾਂ ਦੇ ਮੁਕਾਬਲੇ ਵਾਲੀ ਥਾਂ ਤੋਂ ਜੋ ਖੋਲ੍ਹ ਮਿਲੇ ਹਨ, ਇਹ ਆਪਸ ਵਿਚ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਫੋਰੈਂਸਿਕ ਜਾਂਚ ਦੌਰਾਨ ਇਸ ਦੀ ਪੁਸ਼ਟੀ ਹੋਈ ਹੈ।
ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਾਤਲ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸਾਰਿਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਜਿਨ੍ਹਾਂ ਹਥਿਆਰਾਂ ਨਾਲ ਮੂਸੇਵਾਲਾ ਦਾ ਕਤਲ ਕੀਤਾ ਗਿਆ, ਉਹ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਤੋਂ ਵਾਪਸ ਲੈ ਲਏ ਗਏ ਸਨ, ਜਿਨ੍ਹਾਂ ਨੂੰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਲੈ ਗਏ ਸਨ। ਏ. ਕੇ. 47 ਨਾਲ ਮੰਨੂ ਨੇ ਹੀ ਫਾਇਰਿੰਗ ਕੀਤੀ ਸੀ। ਕਸ਼ਿਸ਼, ਫੌਜੀ ਅਤੇ ਸੇਰਸਾ ਨੂੰ ਬੈਕਅਪ ਵਈ ਵੱਖ ਤੋਂ ਹਥਿਆਰ ਦਿੱਤੇ ਗਏ ਸਨ। ਜਿਹੜੇ ਉਨ੍ਹਾਂ ਨੇ ਹਿਸਾਰ ਦੇ ਪਿੰਡ ਵਿਚ ਲੁਕਾ ਕੇ ਰੱਖੇ ਸਨ। ਉਨ੍ਹਾਂ ਨੂੰ ਦਿੱਲੀ ਪੁਲਿਸ ਬਰਾਮਦ ਕਰ ਚੁੱਕੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ