BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

August 08, 2022 11:06 AM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/7 ਅਗਸਤ : ਤਰਨ ਤਾਰਨ (ਗੋਇੰਦਵਾਲ) ਜੇਲ੍ਹ ਵਿੱਚ ਵਿਚਾਰ ਅਧੀਨ 3 ਕੈਦੀਆਂ ਨੂੰ ਗੁਰੂ ਨਗਰੀ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਚੈਕਅੱਪ ਕਰਾਉਣ ਲਈ ਲਿਆਂਦੇ ਗਏ ਕੈਦੀਆਂ ਵਿੱਚੋ ਇਕ ਨਸ਼ਾ ਤਸਕਰ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਉਸ ਸਮੇ ਚਮਕਾ ਦੇ ਕੇ ਫਰਾਰ ਹੋ ਗਿਆ, ਜਦ ਉਸ ਨੂੰ ਹਸਪਤਾਲ ਦੇ ਵਾਰਡ ਨੰ. 4 ਵਿੱਚ ਦਵਾਈ ਲਈ ਲੈ ਜਾਇਆ ਗਿਆ ਸੀ, ਜਿਸ ਦੀ ਫਰਾਰੀ ਤੋਂ ਬਾਅਦ ਭਾਵੇਂ ਸਾਰੇ ਸ਼ਹਿਰ ਵਿੱਚ ਨਾਕੇਬੰਦੀ ਕੀਤੀ ਗਈ, ਪਰ ਉਸ ਦਾ ਕੋਈ ਥਹੁ ਪਤਾ ਨਾ ਲੱਗਣ ’ਤੇ ਪੁਲਿਸ ਵੱਲੋ ਕੈਦੀ ਸਮੇਤ ਉਸ ਨੂੰ ਲੈ ਕੇ ਆਏ ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਸਬੰਧੀ ਗੱਲ਼ ਕਰਦਿਆ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਤਰਨ ਤਾਰਨ ਪੁਲਿਸ ਲਾਈਨ ਦੇ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਜਲੰਧਰ ਦੇ ਗੁਰਾਇਆ ਪਿੰਡ ਪਿੱਦੀ ਖਾਲਸਾ ਦੇ ਵਾਸੀ ਸੁਖਦੀਪ ਸਿੰਘ (ਅਧੀਨ ਕੈਦੀ), ਤਰਨਤਾਰਨ ਦੇ ਏਐਸਆਈ ਜਗਜੀਤ ਸਿੰਘ ਵੈਰੋਵਾਲ, ਏਐਸਆਈ ਜਗਜੀਤ ਸਿੰਘ ਵਾਸੀ ਪਿੰਡ ਜੌਹਲਵਾਲਾ, ਪੱਟੀ ਏਐਸਆਈ ਪਰਵਿੰਦਰ ਸਿੰਘ ਵਾਸੀ ਗਾਰਡਨ ਕਲੋਨੀ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਤਸਕਰੀ, ਚੋਰੀ ਅਤੇ ਲੁੱਟ-ਖੋਹ ਦੇ 6 ਕੇਸ ਦਰਜ ਹਨ। ਕੁਝ ਸਮਾਂ ਪਹਿਲਾਂ ਪੁਲਿਸ ਨੇ ਉਸ ਨੂੰ ਫੜਿਆ ਸੀ। ਅਦਾਲਤ ਨੇ ਉਸ ਨੂੰ ਤਰਨ ਤਾਰਨ ਜੇਲ੍ਹ ਭੇਜ ਦਿੱਤਾ। ਸੁਖਦੀਪ ਸਿੰਘ ਸਮੇਤ ਤਿੰਨ ਵਿਚਾਰ ਅਧੀਨ ਕੈਦੀਆਂ ਦੀ ਸਿਹਤ ਸ਼ੁੱਕਰਵਾਰ ਰਾਤ ਨੂੰ ਜੇਲ੍ਹ ਅੰਦਰ ਵਿਗੜ ਗਈ। ਸੁਖਦੀਪ ਦੇ ਪਾਸੇ ਦਰਦ ਸੀ। ਦੋਸ਼ੀ ਦੀ ਹਾਲਤ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਗੁਰੂ ਨਾਨਕ ਦੇਵ ਹਸਪਤਾਲ ’ਚ ਚੈਕਅੱਪ ਕਰਵਾਉਣ ਦੀ ਗੱਲ ਕਹੀ, ਸ਼ਨੀਵਾਰ ਸ਼ਾਮ ਨੂੰ 8 ਪੁਲਿਸ ਮੁਲਾਜ਼ਮ ਪੂਰੀ ਸੁਰੱਖਿਆ ਦੇ ਨਾਲ ਅੰਡਰ ਟਰਾਇਲਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਲੈ ਗਏ ਸਨ।
ਚੈਕਅੱਪ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਦੋਵਾਂ ਮੁਲਜ਼ਮਾਂ ਨੂੰ ਤਰਨ ਤਾਰਨ ਜੇਲ੍ਹ ਭੇਜ ਦਿੱਤਾ ਅਤੇ ਸੁਖਦੀਪ ਸਿੰਘ ਨੂੰ ਦਵਾਈ ਵਾਰਡ ਵਿੱਚ ਦਾਖ਼ਲ ਕਰਵਾਇਆ। ਇਸ ਦੌਰਾਨ ਉਕਤ ਤਿੰਨੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੋਸ਼ੀ ਸੁਖਦੀਪ ’ਤੇ ਨਜ਼ਰ ਰੱਖਣ ਦੀ ਸੀ, ਪਰ ਬੀਤੀ ਰਾਤ ਉਹ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਹਸਪਤਾਲ ’ਚੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ, ਪਰ ਸੁਖਦੀਪ ਸਿੰਘ ਦਾ ਕਿਤੇ ਵੀ ਪਤਾ ਨਹੀਂ ਲੱਗਾ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ