BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

August 08, 2022 11:11 AM

- ਕਾਮਰੇਡਾਂ ਨੇ ਸੀਪੀਆਈ (ਐਮ) ਦਾ ਝੰਡਾ ਹਮੇਸ਼ਾ ਬੁਲੰਦ ਰੱਖਿਆ : ਨੂਰਪੁਰੀ

ਦਸਨਸ
ਨਕੋਦਰ/7 ਅਗਸਤ : ਅੱਜ ਇੱਥੇ ਸੀਪੀਆਈ (ਐਮ) ਦੀ ਜਨਰਲ ਬਾਡੀ ਮੀਟਿੰਗ ਕਾਮਰੇਡ ਬਾਲਕ੍ਰਿਸਨ ਗਗਨ ਨਕੋਦਰ ਤੇ ਬੇਅੰਤ ਸਿੰਘ ਖੁਰਲਾਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇਸ ਭਗਤਾਂ ਦੇ ਇਤਿਹਾਸ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਵਾਨੀਆਂ ਦੇਸ਼ ਦੇ ਲੇਖੇ ਲਾਈਆਂ, ਜਵਾਨੀ ਵਿੱਚ ਜੇਲ੍ਹਾਂ ਵਿੱਚ ਡੱਕੇ ਗਏ ਤੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੀ ਤਸੀਹੇ ਝੱਲੇ ਤੇ ਅਖੀਰਲੀ ਉਮਰੇ ਬਾਬੇ ਬਣ ਕੇ ਜੇਲ੍ਹਾਂ ਤੋਂ ਬਾਹਰ ਆਏ। ਅਜਿਹੇ ਮਹਾਨ ਲੋਕਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਕੇ ਮੋਦੀ ਸਰਕਾਰ ਹਿੰਦੂ ਰਾਸ਼ਟਰ ਬਣਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਸਮੇਂ ਭਾਜਪਾ (ਜਨਸੰਘ) ਨੇ ਉਂਗਲ ਨੂੰ ਖੂਨ ਤੱਕ ਨਹੀਂ ਲੱਗਣ ਦਿੱਤਾ, ਸਗੋਂ ਅੰਗਰੇਜ਼ ਅਫ਼ਸਰਾਂ ਤੋਂ ਮੁਆਫੀ ਮੰਗਕੇ ਜ਼ਮੀਨਾਂ ਇਨਾਮ ਵਜੋਂ ਲਈਆਂ । ਕਾਮਰੇਡ ਸੇਖੋਂ ਨੇ ਕਿਹਾ ਕਿ ਸੰਵਿਧਾਨਕ ਅਦਾਰਿਆਂ ਨੂੰ ਵੇਚਿਆ ਜਾ ਰਿਹਾ ਹੈ ਤੇ ਦੇਸ਼ ਦੀ ਜਮਹੂਰੀਅਤ ਨੂੰ ਖਤਮ ਕਰਨ ਲਈ ਹਰ ਤਰ੍ਹਾਂ ਦੇ ਪਾਪੜ ਵੇਲੇ ਜਾ ਰਹੇ ਹਨ। ਪਿਛਲੇ ਅੱਠ ਸਾਲਾਂ ਵਿੱਚ ਭਾਜਪਾ ਵੱਲੋਂ ਕੀਤੇ ਵਾਅਦੇ ਅਨੁਸਾਰ ਸੋਲਾਂ ਕਰੋੜ ਲੋਕਾਂ ਨੂੰ ਨੌਕਰੀਆਂ ਮਿਲਣੀਆਂ ਚਾਹੀਦੀਆਂ ਸਨ,ਪਰ ਸਿਰਫ ਢਾਈ ਲੱਖ ਲੋਕਾਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ, ਕੋਰੋਨਾ ਸਮੇਂ ਦੌਰਾਨ ਪੰਦਰਾਂ ਕਰੋੜ ਲੋਕ ਨੌਕਰੀ ਤੋਂ ਹੱਥ ਧੋ ਬੈਠੇ। ਉਨ੍ਹਾਂ ਕਿਹਾ ਕਿ ਅਗਨੀਪਥ ਸਕੀਮ ਨੌਜਵਾਨਾਂ ਲਈ ਇਕ ਨਵਾਂ ਲੌਲੀਪੌਪ ਹੈ, ਜਿਸ ਵਿੱਚ 21 ਸਾਲਾਂ ਦਾ ਨੌਜਵਾਨ ਬਿਨਾਂ ਪੈਨਸਨ ਤੇ ਬਿਨਾਂ ਕਿਸੇ ਸਹੂਲਤਾਂ ਦੇ ਰਿਟਾਇਰ ਹੋ ਕੇ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਹੋਵੇਗਾ। ਕਾਮਰੇਡ ਸੇਖੋਂ ਨੇ ਕਿਹਾ ਕਿ ਕਿਸਾਨੀ ਖੇਤਰ ਵਿੱਚ ਅੱਜ ਤੱਕ ਤਿੰਨ ਲੱਖ ਪੰਜਾਹ ਹਜ਼ਾਰ ਲੋਕ ਖੁਦਕੁਸੀਆਂ ਕਰ ਚੁੱਕੇ ਹਨ, ਮਹਿੰਗਾਈ ਦੇ ਲਗਾਤਾਰ ਵਧਣ ਕਾਰਨ ਲੋਕਾਂ ਦੇ ਕਰਜੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ, ਜਿਸ ਕਰਕੇ ਦਿਨ-ਬ-ਦਿਨ ਖੁਦਕੁਸੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਹਰ ਨੌਜਵਾਨ ਨੂੰ ਸੰਵਿਧਾਨ ਦੀ ਰਾਖੀ ਲਈ ਅੱਗੇ ਆਉਣ ਦੀ ਜਰੂਰਤ ਹੈ, 15 ਅਗਸਤ ਆਜਾਦੀ ਦਿਹਾੜੇ ਤੇ ‘ਸੰਵਿਧਾਨ ਬਚਾਓ, ਦੇਸ਼ ਬਚਾਓ‘ ਦੇ ਨਾਅਰੇ ਹੇਠ ਹਰ ਘਰ ਉਪਰ ਤਿਰੰਗਾ ਲਹਿਰਾਉਣਾ ਚਾਹੀਦਾ ਹੈ ਤਾਂ ਜੋ ਸੰਵਿਧਾਨ ਦੀ ਰਾਖੀ ਕੀਤੀ ਜਾਵੇ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਕਰੋੜਾਂ ਰੁਪਏ ਕਾਰਪੋਰੇਟ ਘਰਾਣਿਆਂ ਕੋਲੋਂ ਬਟੋਰ ਕੇ ਉਨ੍ਹਾਂ ਵਲੋਂ ਕੀਤੇ ਜਾਂਦੇ ਫੈਸਲਿਆਂ ‘ਤੇ ਮੋਹਰ ਲਗਾ ਰਹੀ ਹੈ। ਅੱਜ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਹਰ ਜ਼ਿਲ੍ਹੇ ਵਿੱਚ ਮਾਰਚ ਕੀਤੇ ਜਾਣੇ ਹਨ, ਇਹੀ ਆਜਾਦੀ ਦੇ ਪਰਵਾਨਿਆਂ ਨੂੰ ਸੱਚੀ ਸਰਧਾਂਜਲੀ ਹੋਵੇਗੀ। ਸੀਪੀਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਨਕੋਦਰ ਤਹਿਸੀਲ ਅੰਦਰ ਪੁਰਾਣੇ ਦੇਸ ਭਗਤਾਂ ਦਾ ਵਿਰਸਾ ਹੈ।ਇਹ ਸਹੀਦ ਵਰਿੰਦਰ ਕੁਮਾਰ ਗਗਨ, ਕਾਮਰੇਡ ਸੁਰਜੀਤ ਤੇ ਦੇਸਰਾਜ ਸਹੋਤਾ ਦੀ ਧਰਤੀ ਹੈ। ਆਬਾਦਕਾਰਾਂ ਦੀ ਲਹਿਰ ਵੀ ਨਕੋਦਰ ਤਹਿਸੀਲ ਦੇ ਪਿੰਡ ਸੰਗੋਵਾਲ ਤੋਂ ਸੁਰੂ ਹੋਈ ਸੀ ਜੋ ਬਾਅਦ ਵਿੱਚ ਪੂਰੇ ਦੇਸ ਵਿੱਚ ਫੈਲੀ ਤੇ ਲੱਖਾਂ ਲੋਕਾਂ ਨੂੰ ਜਮੀਨ ਦੀ ਮਾਲਕੀ ਦੇ ਹੱਕ ਲਾਲ ਝੰਡੇ ਦੀ ਅਗਵਾਈ ਹੇਠ ਪ੍ਰਾਪਤ ਹੋਏ। ਇਸ ਮੌਕੇ ਜ਼ਿਲ੍ਹਾ ਐਕਟਿੰਗ ਸਕੱਤਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਤੇ ਮਾ.ਪਰਸੋਤਮ ਲਾਲ ਬਿਲਗਾ ਨੇ ਵੀ ਆਪਣੇ ਵਿਚਾਰ ਪੇਸ ਕੀਤੇ।ਸਟੇਜ ਸਕੱਤਰ ਦੀ ਭੂਮਿਕਾ ਕਾਮਰੇਡ ਮੇਹਰ ਸਿੰਘ ਖੁਰਲਾਪੁਰ ਨੇ ਨਿਭਾਈ। ਇਸ ਦੌਰਾਨ ਕਾਮਰੇਡ ਮੂਲ ਚੰਦ ਸਰਹਾਲੀ, ਇਸਤਰੀ ਆਗੂ ਕ੍ਰਿਸਨਾ ਕੁਮਾਰੀ, ਨੌਜਵਾਨ ਆਗੂ ਸੁਖਵਿੰਦਰ ਸਿੰਘ ਨਾਗੀ, ਵਰਿੰਦਰ ਕੁਮਾਰ ਕਾਲਾ,ਕੇਵਲ ਸਿੰਘ,ਅਜੀਤ ਸਿੰਘ ਦਾਨੇਵਾਲ ਆਦਿ ਸਾਥੀ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ