BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

August 08, 2022 11:15 AM

- ਕਿਹਾ, 3 ਕਰੋੜ ਪੰਜਾਬੀ ਖ਼ੁਦ ਰੱਖਣ ਸੰਸਦ ’ਚ ਆਪਣੀ ਗੱਲ, ਮੈਂ ਸਿਰਫ਼ ਜ਼ਰੀਆ ਬਣਾਂਗਾ

ਬਿਊਰੋ ਚੀਫ਼
ਚੰਡੀਗੜ੍ਹ/7 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਵੱਖਰੀ ਕਿਸਮ ਦੀ ਇੱਕ ਪਹਿਲ ਕਰਦਿਆਂ ਇੱਕ ਫੋਨ ਨੰਬਰ ਜਾਰੀ ਕੀਤਾ ਹੈ, ਜਿਸ ’ਤੇ ਲੋਕ ਕਾਲ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ। ਨੰਬਰ ’ਤੇ ਫੋਨ ਕਰਕੇ ਲੋਕ ਰਾਘਵ ਚੱਢਾ ਨੂੰ ਦੱਸ ਸਕਦੇ ਹਨ ਕਿ ਉਹ ਕਿਹੜੇ ਮਸਲੇ ਨੂੰ ਸੰਸਦ ’ਚ ਪਹਿਲ ਦੇ ਆਧਾਰ ’ਤੇ ਉਠਾਉਣ। ਚੱਢਾ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਤੋਂ ਪ੍ਰੇਰਿਤ ਹਨ। ਇਸ ਲਈ ਉਹ ਇਹ ਨੰਬਰ 99109-44444 ਜਾਰੀ ਕਰ ਰਹੇ ਹਨ, ਜਿਸ ’ਤੇ ਕੋਈ ਵੀ ਵਿਅਕਤੀ ਕਾਲ ਕਰਕੇ ਆਪਣਾ ਸੁਝਾਅ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨੰਬਰ ਰਾਹੀਂ ਪੰਜਾਬ ਦੇ ਲੋਕ ਸੰਸਦ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਆਪਣੇ ਸੁਝਾਅ ਅਤੇ ਫੀਡਬੈਕ ਭੇਜ ਸਕਦੇ ਹਨ। ਲੋਕ ਇਸ ਨੰਬਰ ’ਤੇ ਵਟਸਐਪ ਰਾਹੀਂ ਵੀਡੀਓ ਜਾਂ ਦਸਤਾਵੇਜ਼ ਵੀ ਸ਼ੇਅਰ ਕਰ ਸਕਦੇ ਹਨ। ਰਾਘਵ ਚੱਢਾ ਨੇ ਕਿਹਾ, “ਇਸ ਕਦਮ ਨਾਲ ਪੰਜਾਬ ਦੇ ਲੋਕ ਰਾਜ ਸਭਾ ਵਿੱਚ ਆਪਣੀ ਆਵਾਜ ਪਹੁੰਚਾ ਸਕਣਗੇ। ਮੈਂ ਸਿਰਫ ਉਸ ਆਵਾਜ ਦਾ ਜਰਿਆ ਬਣਾਂਗਾ।’’
ਰਾਘਵ ਚੱਢਾ ਨੇ ਕਿਹਾ, “ਇਸ ਪਹਿਲਕਦਮੀ ਦਾ ਉਦੇਸ਼ 3 ਕਰੋੜ ਲੋਕਾਂ ਤੋਂ ਸੁਝਾਅ ਲੈਣਾ ਅਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕਰਨਾ ਹੈ। ਇਸ ਰਾਹੀਂ ਲੋਕ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਉਨ੍ਹਾਂ ਦੇ ਮਸਲੇ ਹੱਲ ਕਰਨਾ ਜਾਰੀ ਰੱਖਾਂਗਾ ਅਤੇ ਇਸ ਨੰਬਰ ’ਤੇ ਮਿਲੇ ਹਰ ਸੁਝਾਅ ਨੂੰ ਆਪਣੇ ਏਜੰਡੇ ਵਿੱਚ ਸਾਮਿਲ ਕਰਾਂਗਾ।’’
ਇਸ ਤੋਂ ਪਹਿਲਾਂ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਦੇਸ ਅੰਦਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪੰਜਾਬ ਦੀ ਭਲਾਈ ਲਈ ਕਈ ਹੋਰ ਲੋਕ ਹਿੱਤ ਮੁੱਦਿਆਂ ਨੂੰ ਲੈ ਕੇ ਆਵਾਜ ਬੁਲੰਦ ਕੀਤੀ।
ਚੱਢਾ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਂਦੇ ਰਹਿਣਗੇ ਅਤੇ ਪੂਰੀ ਤਨਦੇਹੀ ਨਾਲ ਸੰਸਦ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ