BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

August 08, 2022 11:18 AM

ਦਸਬ
ਸੰਗਰੂਰ/7 ਅਗਸਤ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਅਧਿਆਪਕਾਂ ਵਲੋਂ ‘ਆਪ’ ਸਰਕਾਰ ਦੀ ਜਨਤਕ ਸਿੱਖਿਆ ਅਤੇ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਇਥੇ ਡੀਸੀ ਦਫ਼ਤਰ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ ਗਈ।
ਇਸ ਮਗਰੋਂ ਅਧਿਆਪਕਾਂ ਵਲੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਤੱਕ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਰੈਲੀ ਵਿੱਚ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀਲ ਅਤੇ ਸੂਬਾਈ ਆਗੂ ਬਲਵੀਰ ਲੌਂਗੋਵਾਲ ਨੇ ਪੰਜਾਬ ਸਰਕਾਰ ਦੀ ਸਿੱਖਿਆ ਤੇ ਮੁਲਾਜ਼ਮ ਵਿਰੋਧੀ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਪਹਿਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਹੀ ਕਾਰਪੋਰੇਟੀ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਤੋਰ ਰਹੀ ਹੈ। ਰੈਲੀ ’ਚ ਸੂਬਾ ਆਗੂ ਸੁਖਵਿੰਦਰ ਸੁੱਖੀ, ਰੇਸ਼ਮ ਸਿੰਘ ਬਠਿੰਡਾ, ਲਖਵੀਰ ਹਰੀਕੇ, ਹਰਭਗਵਾਨ ਗੁਰਨੇ, ਅਮਨਦੀਪ ਮਟਵਾਣੀ, ਦਲਜੀਤ ਸਮਰਾਲਾ, ਰਾਜਦੀਪ ਸੰਧੂ, ਬਲਰਾਮ ਸ਼ਰਮਾ, ਦਵਿੰਦਰ ਸਿੱਧੂ, ਦਾਤਾ ਨਮੋਲ, ਵਿਕਾਸ਼ ਗਰਗ, ਸੰਦੀਪ ਸ਼ਰਮਾ ਮੁਕਤਸਰ, ਜੋਗਿੰਦਰ ਵਰੇ, ਰਾਜਪਾਲ ਖਨੌਰੀ, ਗੁਰਜਿੰਦਰ ਫਤਹਿਗਗੜ੍ਹ, ਯੁੱਧਵੀਰ ਸਿੰਘ, ਅੰਕਿਤ ਫਾਜ਼ਿਲਕਾ ਨੇ ਸੰਬੋਧਨ ਕੀਤਾ।
ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੇ ਅਧਿਆਪਕ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣਗੇ। ਰੈਲੀ ਮਗਰੋਂ ਜਦੋਂ ਅਧਿਆਪਕ ਹਾਈਵੇਅ ਉਪਰ ਆਵਾਜਾਈ ਠੱਪ ਕਰਨ ਲਈ ਰੋਸ ਮਾਰਚ ਕਰਦਿਆਂ ਅੱਗੇ ਵਧ ਰਹੇ ਸਨ ਤਾਂ ਰਸਤੇ ’ਚ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਜਥੇਬੰਦੀ ਦੀ 22 ਅਗਸਤ ਦੀ ਚੰਡੀਗੜ੍ਹ ਵਿਖੇ ਮੀਟਿੰਗ ਨਿਸ਼ਚਿਤ ਕਰਵਾ ਦਿੱਤੀ ਗਈ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ