BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

August 08, 2022 11:20 AM

- ਮਾਤਾ ਨੈਣਾਂ ਦੇਵੀ ਦੇ ਦਰਸ਼ਨ ਕਰਕੇ ਇੱਕੋ ਮੋਟਰਸਾਈਕਲ ’ਤੇ ਸਵਾਰ ਘਰ ਪਰਤ ਰਿਹਾ ਸੀ ਪਰਿਵਾਰ

ਰਵਿੰਦਰ ਸਿੰਘ ਢੀਂਡਸਾ
ਸ੍ਰੀ ਫ਼ਤਹਿਗੜ੍ਹ ਸਾਹਿਬ/7 ਅਗਸਤ : ਸਰਹਿੰਦ-ਭਾਦਸੋਂ ਰੋਡ ’ਤੇ ਵਾਪਰੇ ਇੱਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ ਹੋਣ ਤੇ ਮਾਂ-ਧੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉਰਫ ਜੀਤ ਵਾਸੀ ਪਿੰਡ ਰਾਮਦਿੱਤੇ ਵਾਲਾ (ਮਾਨਸਾ) ਆਪਣੀ ਪਤਨੀ ਚਰਨਜੀਤ ਕੌਰ, ਪੁੱਤਰ ਬਲਕਰਨ ਸਿੰਘ (11), ਧੀ ਸੀਮੂ ਕੌਰ (5) ਨੂੰ ਆਪਣੇ ਹੀਰੋ ਹਾਂਡਾ ਮੋਟਰਸਾਈਕਲ ’ਤੇ ਬਿਠਾ ਕੇ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਿਆ ਸੀ, ਜਿੱਥੋਂ ਮੱਥਾ ਟੇਕ ਕੇ ਘਰ ਨੂੰ ਵਾਪਸ ਆਉਂਦੇ ਸਮੇਂ ਰਣਜੀਤ ਸਿੰਘ ਜੀਤ ਮੋਟਰਸਾਈਕਲ ਚਲਾ ਰਿਹਾ ਸੀ ਤੇ ਉਸ ਦੀ ਧੀ ਸੀਮੂ ਕੌਰ ਮੋਟਰਸਾਈਕਲ ਦੇ ਅੱਗੇ ਬੈਠੀ ਸੀ ਤੇ ਰਣਜੀਤ ਸਿੰਘ ਦੇ ਪਿੱਛੇ ਬਲਕਰਨ ਸਿੰਘ ਅਤੇ ਸਭ ਤੋਂ ਪਿੱਛੇ ਚਰਨਜੀਤ ਕੌਰ ਬੈਠੀ ਸੀ। ਇਸੇ ਦੌਰਾਨ ਜਦੋਂ ਇਹ ਸ਼ਾਮ 7.30 ਵਜੇ ਦੇ ਕਰੀਬ ਸਰਹਿੰਦ-ਭਾਦਸੋਂ ਰੋਡ ’ਤੇ ਪਿੰਡ ਮਲਕੋਮਾਜਰਾ ਦੀ ਹੱਦ ਟੱਪੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਰਣਜੀਤ ਸਿੰਘ ਜੀਤ ਅਤੇ ਉਸਦੇ ਪੁੱਤਰ ਬਲਕਰਨ ਸਿੰਘ ਦੀ ਮੌਤ ਹੋ ਗਈ ਤੇ ਉਸ ਦੀ ਪਤਨੀ ਚਰਨਜੀਤ ਕੌਰ ਅਤੇ ਧੀ ਸੀਮੂ ਕੌਰ ਜ਼ਖ਼ਮੀ ਹੋ ਗਈਆਂ, ਜਿਨਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੇ ਵਾਰਿਸਾਂ ਦੇ ਬਿਆਨਾਂ ’ਤੇ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਟਰੱਕ ਨੰਬਰ ਪੀਬੀ-13ੲਆਰ-8410 ਦੇ ਅਣਪਛਾਤੇ ਚਾਲਕ ਵਿਰੁੱਧ ਅ/ਧ 279,337,304ਏ ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ