BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

August 08, 2022 11:23 AM

- ਬੈਰਕ ਦੀ ਛੱਤ ਤੇ ਫਰਸ਼ ’ਤੇ ਲੁਕੋਏ ਸੀ

ਦਸਬ
ਪਟਿਆਲਾ/7 ਅਗਸਤ : ਪਟਿਆਲਾ ਕੇਂਦਰੀ ਜੇਲ੍ਹ (ਪਟਿਆਲਾ ਸੈਂਟਰਲ ਜੇਲ੍ਹ) ’ਚੋਂ 19 ਮੋਬਾਈਲ ਫੋਨ ਬਰਾਮਦ ਹੋਏ ਹਨ। ਇਨ੍ਹਾਂ ਮੋਬਾਈਲਾਂ ਨੂੰ ਜੇਲ੍ਹ ਦੀ ਬੈਰਕ ’ਚ ਫਰਸ਼ ਤੇ ਕੰਧ ’ਤੇ ਵਿੱਥਾਂ ਬਣਾ ਕੇ ਲੁਕੋਇਆ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਐਤਵਾਰ ਸਵੇਰੇ ਲਗਾਤਾਰ 3 ਘੰਟੇ ਵਿਸ਼ੇਸ਼ ਚੈਕਿੰਗ ਕੀਤੀ, ਜਿਸ ਵਿਚ ਇਹ ਬਰਾਮਦਗੀ ਹੋਈ ਹੈ।
ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਸਾਰੇ ਮੋਬਾਈਲ ਕੀ-ਪੈਡ ਵਾਲੇ ਹਨ। ਹੁਣ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ। ਕਿੱਥੇ ਤੇ ਕਿਸ ਨਾਲ ਗੱਲਬਾਤ ਕੀਤੀ ਗਈ ਸੀ। ਉਧਰ ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਵੀ ਇਸ ਜੇਲ੍ਹ ’ਚ ਬੰਦ ਹਨ। ਰੋਡ ਰੇਜ਼ ਮਾਮਲੇ ’ਚ ਸਿੱਧੂ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਦੇ ਨਾਲ ਹੀ ਦਲੇਰ ਨੂੰ ਮਨੁੱਖੀ ਤਸਕਰੀ ਦੇ ਮਾਮਲੇ ’ਚ 3 ਸਾਲ ਦੀ ਕੈਦ ਹੋਈ ਹੈ।
ਚਾਰ ਦਿਨ ਪਹਿਲਾਂ ਪਟਿਆਲਾ ਜੇਲ੍ਹ ’ਚ ਕੈਦੀਆਂ ਵਿਚਾਲੇ ਹਿੰਸਕ ਝੜਪ ਹੋਈ ਸੀ, ਜਿਸ ਵਿੱਚ ਬਲਜਿੰਦਰ ਨਾਂ ਦਾ ਕੈਦੀ ਜ਼ਖ਼ਮੀ ਹੋ ਗਿਆ ਸੀ। ਸੂਤਰਾਂ ਮੁਤਾਬਕ ਲਾਰੈਂਸ ’ਤੇ ਹਮਲਾ ਕਰਨ ਵਾਲੇ ਵਿਅਕਤੀ ਗੈਂਗ ਦੇ ਗੁਰਗੇ ਸਨ। ਜ਼ਖ਼ਮੀ ਕੈਦੀ ਦਾ ਰਾਜਿੰਦਰਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਬਾਰੇ ਰਸਮੀ ਜਾਣਕਾਰੀ ਨਹੀਂ ਦਿੱਤੀ। ਜੇਲ੍ਹ ਵਿਚ ਮੋਬਾਈਲਾਂ ਨੂੰ ਫਰਸ਼ ਤੇ ਕੰਧ ’ਚ ਅਜਿਹੀ ਥਾਂ ਬਣਾ ਕੇ ਛੁਪਾ ਕੇ ਰੱਖਿਆ ਗਿਆ ਸੀ ਕਿ ਕਈ ਵਾਰ ਤਲਾਸ਼ੀ ਦੌਰਾਨ ਵੀ ਇਨ੍ਹਾਂ ’ਤੇ ਨਜ਼ਰ ਨਹੀ ਪੈਂਦੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ