BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

August 08, 2022 11:26 AM

ਜੋਗਿੰਦਰ ਪਾਲ ਸਿੰਘ ਕੁੰਦਰਾ 
ਅੰਮ੍ਰਿਤਸਰ /7 ਅਗਸਤ : ਸੀਟੂ ਨਾਲ ਸਬੰਧਤ ਆਸ਼ਾ ਵਰਕਰ ਫਸਿਲੀਟੇਟਰ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਵਿਸ਼ਾਲ ਇਕੱਠ ਅੱਜ ਚਵਿੰਡਾ ਦੇਵੀ ਦੇ ਹਸਪਤਾਲ ਵਿਖੇ ਅਯੋਜਿਤ ਕੀਤਾ ਗਿਆ। ਇਸ ਇਕੱਠ ਨੂੰ ਸੰਬੋਧਨ ਕਰਨ ਲਈ ਸੀਟੂ ਦੇ ਸੂਬਾਈ ਵਿੱਤ ਸਕੱਤਰ ਸਾਥੀ ਸੁੱਚਾ ਸਿੰਘ ਅਜਨਾਲਾ, ਸੀਟੂ ਦੇ ਜਿਲ੍ਹਾ ਸਕੱਤਰ ਸਾਥੀ ਚਰਨਜੀਤ ਸਿੰਘ ਮਜੀਠਾ ਅਤੇ ਯੂਨੀਅਨ ਦੀ ਸੂਬਾਈ ਪ੍ਰਧਾਨ ਸਰੋਜ ਬਾਲਾ ਵਿਸ਼ੇਸ਼ ਤੌਰ ਤੇ ਹਾਜਰ ਸਨ । ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਸ੍ਰੀ ਮਤੀ ਸਰੋਜ ਬਾਲਾ ਨੇ ਸਮਾਜ ਵਿਰੋਧੀ ਅਨਸਰਾਂ ਦਾ ਜੋਰਦਾਰ ਵਿਰੋਧ ਕਰਦਿਆਂ ਆਸ਼ਾ ਵਰਕਰ ਫਸਿਲੀਟੇਟਰਾਂ ਨੂੰ ਸੁਰੱਖਿਆ ਮੁਹਈਆ ਕਰਵਾਉਣ ਦੀ ਮੰਗ ਕੀਤੀ ਤਾਂ ਕਿ ਡਰ ਮੁਕਤ ਹੋ ਕੇ ਤਨਦੇਹੀ ਨਾਲ ਲੋਕ ਸੇਵਾ ਕਰ ਸਕਣ ।
ਯੂਨੀਅਨ ਦੇ ਜਿਲ੍ਹਾ ਪੱਧਰੀ ਇਕੱਠ ਨੂੰ ਸੀਟੂ ਦੇ ਸੂਬਾਈ ਵਿੱਤ ਸਕੱਤਰ ਕਾ : ਸੁੱਚਾ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੀਆਂ ਮਾੜੀਆਂ ਹਰਕਤਾਂ ਨੂੰ ਠੱਲ ਪਾਉਣ ਲਈ ਪ੍ਰਸਾਸ਼ਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਨਾਂ ਕਿ ਅਜਿਹੀ ਕਿਸਮ ਦੇ ਲੋਕਾਂ ਦੀ ਪਿਠ ਪੂਰਨੀ ਚਾਹੀਦੀ ਹੈ । ਸਾਥੀ ਅਜਨਾਲਾ ਨੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਥੇ ਤੁਸੀਂ ਸਰਕਾਰ ਵਿਰੁਧ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ ਕਰਦੇ ਜੇ ਉਥੇ ਅੱਜ ਸਮਾਜ ਵਿਰੋਧੀ ਅਨਸਰਾਂ ਵਿਰੁਧ ਲੜ੍ਹਾਈ ਦੇ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੀ ਲੜਾਈ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਮੰਗਾਂ ਦੀ ਪ੍ਰਾਪਤੀ ਲਈ ਹੈ ਜਿਨ੍ਹਾਂ ਵਿੱਚ ਕਿਰਤ ਕਨੂੰਨ ਬਹਾਲ ਕਰਵਾਉਣਾ, ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 24 ਹਜਾਰ ਰੁਪਏ ਮਾਸਿਕ ਤਨਖਾਹ ਦਿਵਾਉਣਾ ਦੇਸ ਵਿਰੋਧੀ ਸਾਜਿਸਾਂ ਰੱਚ ਰਹੀ ਕੇਂਦਰ ਦੀ ਮੋਦੀ ਸਰਕਾਰ ਨੂੰ ਰਾਜਸਤਾ ਤੋਂ ਲਾਂਭੇ ਕਰਨਾ ਸਮੇਂ ਦੀ ਮੁੱਖ ਜਰੂਰਤ ਹੈ । ਉਨ੍ਹਾਂ 15 ਅਗਸਤ ਵਾਲੇ ਦਿਹਾੜੇ ਆਪਣੇ ਘਰਾਂ ਤੇ ਤਿਰੰਗਾ ਲਹਿਰਾ ਕੇ ਦੇਸ ਦੇ ਸੰਵਿਧਾਨ ਦੀ ਰਾਖੀ ਕਰਨ ਦਾ ਪ੍ਰਣ ਲਵਾਂਗੇ । ਸੀਟੂ ਦੇ ਸਕੱਤਰ ਚਰਨਜੀਤ ਸਿੰਘ ਮਜੀਠਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਿਰੁਧ ਲੜਾਈ ਲੜਨ ਅਤੇ ਮੰਗਾਂ ਦੀ ਪ੍ਰਾਪਤੀ ਲਈ ਆਪਣੀ ਜਥੇਬੰਦੀ ਨੂੰ ਮਜਬੂਤ ਕਰਨਾ ਬੇਹੱਦ ਜਰੂਰੀ ਹੈ । ਜਿਲ੍ਹਾ ਪ੍ਰਧਾਨ ਰਘਬੀਰ ਕੌਰ ਨੇ ਰੋਸ ਧਰਨੇ ਵਿੱਚ ਜਿਲ੍ਹੇ ਭਰ ਤੋਂ ਆਈਆਂ ਸਾਰੀਆਂ ਭੈਣਾਂ ਦਾ ਧੰਨਵਾਦ ਕਰਦਿਆਂ ਜਥੇਬੰਦੀ ਮਜਬੂਤ ਕਰਨ ਦੀ ਅਪੀਲ ਕੀਤੀ । ਉਨ੍ਹਾਂ 21 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋ ਰਹੇ ਜਥੇਬੰਦਕ ਇਜਲਾਸ ਵਿੱਚ ਭਾਰੀ ਗਿਣਤੀ ਵਿੱਚ ਆਸ਼ਾ ਵਰਕਰ ਅਤੇ ਫਸਿਲੀਟੇਟਰ ਸ਼ਾਮਲ ਹੋਣਗੀਆਂ ।ਅੱਜ ਦੇ ਇਸ ਧਰਨੇ ਵਿਚ ਜਸਵੰਤ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਵਿੰਦਰ ਕੌਰ, ਲਖਵਿੰਦਰ ਕੌਰ, ਪ੍ਰਵੀਨ, ਲਖਵਿੰਦਰ ਕੌਰ, ਹਰਮੀਤ ਕੌਰ, ਆਰਤੀ, ਰੇਨੂ ਵੈਦ, ਪੂਜਾ, ਸੋਨੀਆ, ਦਿਲਜੀਤ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਇਕਬਾਲ ਕੌਰ ਵਿਸ਼ੇਸ਼ ਤੌਰ ਤੇ ਸਾਥਣਾਂ ਸਮੇਤ ਹਾਜਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ