BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

August 08, 2022 11:28 AM

ਵਿੱਕੀ ਭਬਾਤ
ਜ਼ੀਰਕਪੁਰ, 7 ਅਗਸਤ : ਹਰਿਆਣੇ ਦੇ ਸਿਰਸਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਨੌਕਰੀ ਦਵਾਉਣ ਦੇ ਨਾਮ ਤੇ ਫ਼ੋਨ ਤੇ ਹੋਈ ਦੋਸਤੀ ਤੋਂ ਬਾਅਦ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਵਿਆਹ ਕਰਵਾਉਣ ਤੋਂ ਮੁੱਕਰ ਗਿਆ। ਇਸ ਮਾਮਲੇ ਵਿੱਚ ਤਫਤੀਸ਼ ਤੋਂ ਬਾਅਦ ਸਿਰਸਾ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ‘ਤੇ ਜ਼ੀਰੋ ਐਫਆਈਆਰ ਕਰ ਜ਼ੀਰਕਪੁਰ ਨੂੰ ਭੇਜ ਦਿੱਤੀ ਜਿਸ ਉਪਰੰਤ ਜ਼ੀਰਕਪੁਰ ਪੁਲਿਸ ਨੇ ਸਿਰਸਾ ਦੇ ਰਹਿਣ ਵਾਲੇ ਮਹਾਵੀਰ ਵਰਮਾ ਪੁੱਤਰ ਸਤਪਾਲ ਵਾਸੀ ਪਿੰਡ ਚੱਕਾ ਭੁਨਾ ਸਿਰਸਾ ਦੇ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਿਤਾਂ ਨੇ ਦੱਸਿਆ ਕਿ ਉਸਨੇ ਦਸੰਬਰ 2021 ਵਿੱਚ ਔਲੈਕਸ ਐਪ ‘ਤੇ ਔਨਲਾਈਨ ਨੌਕਰੀ ਲਈ ਅਪਲਾਈ ਕੀਤਾ,ਇਸ ਸਿਲਸਿਲੇ ਵਿੱਚ ਉਸਦੀ ਮਹਾਬੀਰ ਵਰਮਾ ਪੁੱਤਰ ਸਤਪਾਲ ਨਾਲ ਮੁਲਾਕਾਤ ਹੋਈ, ਤਾਂ ਮੈਨੂੰ ਪਰ ਉਸਨੂੰ ਨੌਕਰੀ ਪਸੰਦ ਨਹੀਂ ਆਈ। ਜਿਸ ਤੋਂ ਬਾਅਦ ਮਹਾਬੀਰ ਵਰਮਾ ਪੀੜਿਤਾਂ ਦੇ ਨੰਬਰ ‘ਤੇ ਕਾਲ ਅਤੇ ਵਟਸਐਪ ‘ਤੇ ਮੈਸੇਜ ਕਰਨ ਲੱਗ ਪਿਆ ਅਤੇ ਹੌਲੀ-ਹੌਲੀ ਉਨ੍ਹਾਂ ਵਚਾਲੇ ਦੋਸਤੀ ਹੋ ਗਈ ਅਤੇ ਫੋਨ ‘ਤੇ ਗੱਲ ਹੋਣ ਲੱਗ ਪਈ। ਮਹਾਬੀਰ ਵਰਮਾ ਪੀੜਿਤਾ ਨੂੰ ਹਮੇਸਾ ਕਹਿੰਦਾ ਸੀ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਣਾ ਚਾਹੁੰਦਾ ਹਾਂ। ਉਹ ਬਹੁਤ ਦੁਖੀ ਹੈ, ਜਿਸਨੇ ਉਸ ਨਾਲ ਵਿਆਹ ਦੀ ਪੇਸ਼ਕਸ਼ ਕੀਤੀ ਅਤੇ ਵਿਆਹ ਦੇ ਬਹਾਨੇ ਉਸ ਕੋਲ ਜ਼ੀਰਕਪੁਰ ਦੇ ਉਸਦੇ ਕਿਰਾਏ ਦੇ ਮਕਾਨ ਵਿੱਚ ਆਉਣਾ-ਜਾਣਾ ਸੁਰੂ ਕਰ ਦਿੱਤਾ ਜਿੱਥੇ ਮਹਾਵੀਰ ਵਰਮਾ ਨੇ ਉਸਦੀ ਮਰਜੀ ਦੇ ਵਿਰੁੱਧ ਝਾਂਸਾ ਦੇ ਜਬਰਦਸਤੀ ਉਸ ਨਾਲ ਜਬਰ-ਜਨਾਹ ਕੀਤਾ। ਇਸਤੋਂ ਬਾਅਦ ਮਹਾਵੀਰ ਵਰਮਾ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਕਈ ਬਾਰ ਜਬਰ-ਜਨਾਹ ਕੀਤਾ ਅਤੇ ਪੀੜਿਤਾ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸਨੂੰ ਜਾਨੋਂ ਮਾਰ ਦੇਵੇਗਾ ਅਤੇ ਨਾਲ ਹੀ ਕਿਹਾ ਕਿ ਉਹ ਉਸਦੀਆਂ ਕੁਝ ਫੋਟੋਆਂ ਵਾਇਰਲ ਕਰ ਦੇਵੇਗਾ।
ਪੀੜਿਤਾ ਨੇ ਦੱਸਿਆ ਕਿ ਮਹਾਵੀਰ ਵਰਮਾ ਨੇ ਉਸ ਕੋਲੋਂ 2 ਲੱਖ ਰੁਪਏ ਵੀ ਉਧਾਰ ਲਏ ਹਨ, ਜਿਸ ਵਿਚੋਂ 15000/- ਬਾਕੀ ਲੈਣੇ ਹਨ। ਬਾਕੀ ਰੁਪਏ ਦੇ ਦਿੱਤੇ ਹਨ। ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਜ਼ੀਰਕਪੁਰ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ੀਰੋ ਐਫਆਈਆਰ ਦੇ ਆਧਾਰ ਤੇ ਦੋਸ਼ੀ ਮਹਾਵੀਰ ਵਰਮਾ ਪੁੱਤਰ ਸਤਪਾਲ ਵਾਸੀ ਪਿੰਡ ਚੱਕਾ ਭੁਨਾ ਸਿਰਸਾ ਦੇ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ