BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਹਰਿਆਣਾ

ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦਾ ਉਦਘਾਟਨ

August 10, 2022 01:49 PM

ਸੁਨੀਤਾ
ਕਰਨਾਲ/9 ਅਗਸਤ : ਜ਼ਿਲ੍ਹਾ ਕਰਨਾਲ ਦੇ ਪਿੰਡ ਕੋਹੰਦ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਨੈਸ਼ਨਲ ਬੈਂਕ ਚੰਡੀਗੜ੍ਹ ਦੇ ਜਨਰਲ ਮੈਨੇਜਰ ਸੰਦੀਪ ਕੁਮਾਰ ਪਾਨੀਗ੍ਰਾਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੈਂਕ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮੁੱਖ ਮਹਿਮਾਨ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਸੰਦੀਪ ਕੁਮਾਰ ਨੇ ਰੀਬਨ ਕੱਟ ਕੇ ਕੋਹੜ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸੈਨਿਕ ਸਕੂਲ ਕੁੰਜਪੁਰਾ ਵਿਖੇ ਸੰਦੀਪ ਕੁਮਾਰ ਪਾਨੀਗ੍ਰਾਹੀ ਅਤੇ ਬੈਂਕ ਅਧਿਕਾਰੀਆਂ ਨੇ ਅਜਾਦੀ ਦੇ ਅੰਮ੍ਰਿਤ ਉਤਸਵ ਦੇ ਤਹਿਤ ਪੰਖੇ ਅਤੇ ਬੱਚਿਆਂ ਨੂੰ ਤਿਰੰਗਾ ਝੰਡਾ ਭੇਟ ਕੀਤਾ।
ਇਸ ਉਪਰੰਤ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਸੰਦੀਪ ਕੁਮਾਰ ਪਾਨੀਗ੍ਰਾਹੀ ਨੇ ਕਿਹਾ ਕਿ ਵਾਤਾਵਰਨ ਨੂੰ ਸਿਹਤਮੰਦ ਅਤੇ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣੇ ਬਹੁਤ ਜਰੂਰੀ ਹਨ l ਕੋਰੋਨਾ ਦੌਰਾਨ ਸਾਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ। ਇਸ ਲਈ ਬੂਟੇ ਲਗਾਉਣੇ ਜਰੂਰੀ ਹਨ। ਸਾਡੇ ਨਾਲ-ਨਾਲ ਸਾਨੂੰ ਵੀ ਲੋਕਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਦੂਜੇ ਪਾਸੇ ਅਜਾਦੀ ਅੰਮ੍ਰਿਤ ਮਹੋਤਸਵ ਸਬੰਧੀ ਸੰਦੀਪ ਕੁਮਾਰ ਨੇ ਕਿਹਾ ਕਿ ਦੇਸ ਦੀ ਆਜਾਦੀ ਲਈ ਲੱਖਾਂ ਸੂਰਬੀਰਾਂ ਨੇ ਕੁਰਬਾਨੀਆਂ ਦੇ ਕੇ ਦੇਸ ਨੂੰ ਆਜਾਦੀ ਦਿਵਾਈ ਹੈ। ਸਾਡੇ ਬਹਾਦਰ ਜਵਾਨ ਸਰਹੱਦ ‘ਤੇ ਤਿਰੰਗੇ ਦੀ ਸਾਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਦੇ ਹਨ। ਸਾਨੂੰ ਦੇਸ ਦੇ ਨਾਇਕਾਂ ਅਤੇ ਤਿਰੰਗੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਟੀ.ਐਸ.ਗਿੱਲ, ਐਮ.ਐਸ ਸੋਨੀਆ ਸਰਮਾ, ਮੁਕੇਸ ਗੁਪਤਾ, ਜੋਗਿੰਦਰ ਸਿੰਘ, ਵਰਿੰਦਰ ਸਰਮਾ, ਐਸ.ਕੇ.ਹੰਦੂਜਾ, ਪ੍ਰਵੇਸ ਸਰਮਾ, ਮਨੀਸ ਸਰਮਾ, ਰਾਜਕੁਮਾਰ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ