BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਜੰਮੂ-ਕਸ਼ਮੀਰ : ਬਾਂਦੀਪੋਰਾ ’ਚ ਪਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ

August 13, 2022 11:05 AM

- ਆਨੰਤਨਾਗ ’ਚ ਸੁਰੱਖਿਆ ਬਲਾਂ ’ਤੇ ਹਮਲਾ, 1 ਜ਼ਖ਼ਮੀ

ਏਜੰਸੀਆਂ
ਸ੍ਰੀਨਗਰ/12 ਅਗਸਤ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਬਿਹਾਰ ਦੇ ਇਕ ਪਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਮਲਾ ਵੀਰਵਾਰ ਅੱਧੀ ਰਾਤ ਨੂੰ ਹੋਇਆ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕੀਤਾ, ‘‘ਅੱਧੀ ਰਾਤ ਨੂੰ ਦਹਿਸ਼ਤਗਰਦਾਂ ਨੇ ਸੋਦਨਾਰਾ ਸੰਬਲ, ਬਾਂਦੀਪੋਰਾ ਵਿੱਚ ਬਿਹਾਰ ਦੇ ਮਧੇਪੁਰਾ ਅਧੀਨ ਪੈਂਦੇ ਬੇਸਾਧ ਵਾਸੀ ਮੁਹੰਮਦ ਅਮਰੇਜ ਪੁੱਤਰ ਮੁਹੰਮਦ ਜਲੀਲ ’ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ।’’ ਉਨ੍ਹਾਂ ਨੇ ਦੱਸਿਆ ਕਿ ਅਮਰੇਜ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ 2 ਲੱਖ ਰੁਪਏ ਮਾਲੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
ਉੱਧਰ ਜ਼ੰਮੂ ਕਸ਼ਮੀਰ ਦੇ ਆਨੰਤਨਾਗ ਦੇ ਬਿਜਬੇਹੜਾ ’ਚ ਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਨੇ ਸੁਰੱਖਆ ਬਲਾਂ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਦਹਿਸ਼ਤਗਰਦਾਂ ਵੱਲੋਂ ਕੀਤੀ ਗਈ ਫਾਇਰਿੰਗ ’ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਾਜ਼ਮ ਦੀ ਪਹਿਚਾਣ ਗੁਲਾਮ ਕਾਦਰ ਵਜੋਂ ਹੋਈ ਹੈ ਜੋ ਐਸਪੀਓ ਦੇ ਅਹੁਦੇ ’ਤੇ ਤਾਇਨਾਤ ਹੈ। ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ