BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਦਿੱਲੀ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ

August 13, 2022 11:10 AM

- ਪੁਲਿਸ ਨੇ ਬਰਾਮਦ ਕੀਤੇ 2000 ਅਣਚੱਲੇ ਕਾਰਤੂਸ, 6 ਗ੍ਰਿਫ਼ਤਾਰ

ਏਜੰਸੀਆਂ
ਨਵੀਂ ਦਿੱਲੀ/12 ਅਗਸਤ : ਦਿੱਲੀ ਪੁਲਿਸ ਨੇ 15 ਅਗਸਤ ਦੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਸਲੇ ਦੀ ਤਸਕਰੀ ਵਿੱਚ ਸ਼ਾਮਲ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ 2000 ਅਣਚੱਲੇ ਕਾਰਤੂਸਾਂ ਸਮੇਤ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਤਸਕਰੀ ਵਿੱਚ ਸ਼ਾਮਲ 6 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਡੀਸ਼ਨਲ ਪੁਲਿਸ ਕਮਿਸ਼ਨਰ (ਪੂਰਬੀ ਖੇਤਰ) ਵਿਕਰਮਜੀਤ ਸਿੰਘ ਅਨੁਸਾਰ, ਪਹਿਲੀ ਨਜ਼ਰੇ ਦੋਸ਼ੀਆਂ ਦੇ ਅਪਰਾਧਿਕ ਨੈਟਵਰਕ ਨਾਲ ਜੁੜੇ ਹੋਣ ਦਾ ਖਦਸਾ ਹੈ। ਹਾਲਾਂਕਿ ਉਨ੍ਹਾਂ ਨੇ ਦਹਿਸ਼ਤਵਾਦੀ ਪਹਿਲੂ ਤੋਂ ਵੀ ਇੰਨਕਾਰ ਨਹੀਂ ਕੀਤਾ। ਕਮਿਸ਼ਨਰ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 6 ਵਿਅਕਤੀਆਂ ’ਚੋਂ 2 ਦੀ ਪਹਿਚਾਣ ਰਾਸ਼ਿਦ ਅਤੇ ਅਜਮਲ ਵਜੋਂ ਕੀਤੀ ਗਈ ਹੈ।
ਦਿੱਲੀ ਪੁਲਿਸ ਨੇ ਕਾਰਤੂਸ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੂਰਬੀ ਦਿੱਲੀ ਪੁਲਿਸ ਨੇ ਆਨੰਦ ਵਿਹਾਰ ਇਲਾਕੇ ਤੋਂ ਦੋ ਬੋਰੀਆਂ ਵਿੱਚ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ’ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਮੰਨਣਾ ਹੈ ਕਿ 15 ਅਗਸਤ ਤੋਂ ਠੀਕ ਪਹਿਲਾਂ ਇਹ ਦੋਸ਼ੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇਕ ਵੱਡੀ ਸਾਜਿਸ਼ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਆਈਬੀ ਨੇ ਰਿਪੋਰਟ ਜਾਰੀ ਕਰਕੇ ਦਿੱਲੀ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਦੱਸਣਾ ਬਣਦਾ ਹੈ ਕਿ ਇਸੇ ਮਹੀਨੇ ਆਈਬੀ ਨੇ 10 ਪੰਨਿਆਂ ਦੀ ਖੁਫੀਆ ਰਿਪੋਰਟ ’ਚ ਕਿਹਾ ਸੀ ਕਿ ਅੱਤਵਾਦੀ 15 ਅਗਸਤ ਨੂੰ ਅੱਤਵਾਦੀ ਹਮਲਾ ਕਰ ਸਕਦੇ ਹਨ। ਅਜਿਹੇ ’ਚ ਦਿੱਲੀ ਪੁਲਿਸ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੌਕਸੀ ਲੈਂਦੇ ਹੋਏ ਦਿੱਲੀ ਪੁਲਿਸ ਨੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਦਿੱਲੀ ਪੁਲਿਸ ਨੇ ਆਈਬੀ ਦੇ ਨਿਰਦੇਸ਼ਾਂ ’ਤੇ ਲਾਲ ਕਿਲ੍ਹੇ ਦੇ ਘੇਰੇ ਨੂੰ ਕਵਰ ਕਰਨ ਵਾਲੇ ਉੱਤਰੀ ਜ਼ਿਲ੍ਹੇ ਅਤੇ ਕੇਂਦਰੀ ਜ਼ਿਲ੍ਹੇ ’ਚ ਵੱਡੀ ਗਿਣਤੀ ’ਚ ਕੈਮਰੇ ਲਗਾਏ ਹਨ। ਇਹ ਕੈਮਰੇ -ਅਧਾਰਿਤ ਫੇਸ ਡਿਟੈਕਸ਼ਨ, ਪੀਪਲ ਮੂਵਮੈਂਟ ਡਿਟੈਕਸਨ, ਟ੍ਰਿਪਵਾਇਰ, ਆਡੀਓ ਡਿਟੈਕਸ਼ਨ, ਘੁਸਪੈਠ, ਡੀਫੋਕਸ ਆਦਿ ਵਿਸ਼ੇਸ਼ਤਾਵਾਂ ਨਾਲ ਲੈਸ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ