BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

August 13, 2022 11:13 AM

- ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਏਜੰਸੀਆਂ
ਗੜਖਾ/12 ਅਗਸਤ : ਬਿਹਾਰ ਦੇ ਸਾਰਨ ਜ਼ਿਲ੍ਹੇ ’ਚ ਇਕ ਵਾਰ ਫਿਰ ਨਕਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਅਤੇ ਬੀਮਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਤੱਕ ਕੁੱਲ 7 ਮੌਤਾਂ ਹੋ ਚੁੱਕੀਆਂ ਹਨ। ਚਾਰ ਹੋਰ ਬੀਮਾਰ ਹਨ। ਮਰਹੌਰਾ ’ਚ 4 ਦੀ ਮੌਤ ਦਾ ਜਦਕਿ ਗੜਖਾ ’ਚ ਇਕ ਦੀ ਮੌਤ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸਦੇ ਪਤੀ ਨੇ ਨਕਲੀ ਸ਼ਰਾਬ ਪੀਤੀ ਸੀ। ਬਿਮਾਰ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਹੈ।
ਸਦਰ ਹਸਪਤਾਲ ’ਚ ਜੇਰੇ ਇਲਾਜ ਰਾਮਨਾਥ ਮਹਤੋ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੇ ਮਰਹੌਰਾ ਥਾਣਾ ਖੇਤਰ ਦੇ ਪਿੰਡ ਭੂਵਾਲਪੁਰ ’ਚ ਸਥਿਤ ਇਕ ਔਰਤ ਦੇ ਠੇਕੇ ’ਤੇ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਲਗਾਤਾਰ ਮੌਤ ਤੋਂ ਬਾਅਦ ਠੇਕੇ ’ਤੇ ਸ਼ਰਾਬ ਵੇਚਣ ਵਾਲੀ ਔਰਤ ਅਤੇ ਉਸਦੇ ਪਰਿਵਾਰਕ ਮੈਂਬਰ ਫਰਾਰ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਰਹੌਰਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭੂਵਾਲਪੁਰ ਦਾ ਰਹਿਣ ਵਾਲਾ ਇੱਕ ਵਿਅਕਤੀ ਨਾਜਾਇਜ਼ ਠੇਕੇ ’ਤੇ ਲੋਕਾਂ ਨੂੰ ਸ਼ਰਾਬ ਪੀਣ ਲਈ ਲੈ ਗਿਆ ਸੀ। ਉਥੇ ਕਈ ਲੋਕਾਂ ਨੇ ਸ਼ਰਾਬ ਪੀਤੀ। ਉਨ੍ਹਾਂ ਵਿੱਚੋਂ ਕੁਝ ਨੇ ਪੀਣਾ ਛੱਡ ਦਿੱਤਾ ਕਿਉਂਕਿ ਉਹ ਠੀਕ ਮਹਿਸੂਸ ਨਹੀਂ ਕਰਦੇ ਸਨ, ਜਦੋਂ ਕਿ ਕੁਝ ਨੇ ਪੀਣਾ ਜਾਰੀ ਰੱਖਿਆ। ਸ਼ਰਾਬ ਪੀਣ ਤੋਂ ਬਾਅਦ ਅਲਾਉਦੀਨ ਦੀ ਹਾਲਤ ਵਿਗੜਨ ਲੱਗੀ। ਬੀਤੇ ਵੀਰਵਾਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਹੀ 13 ਲੋਕਾਂ ਦੀ ਮੌਤ ਦੀ ਘਟਨਾ ਨੇ ਸ਼ਰਾਬ ਦੀ ਮਨਾਹੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਸਨ। ਪੁਲਿਸ-ਪ੍ਰਸ਼ਾਸਨ ਨੇ ਸ਼ਰਾਬ ਦੇ ਭੱਠਿਆਂ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ ਹੈ। ਥਾਣੇਦਾਰ ਦੇ ਨਾਲ-ਨਾਲ ਚੌਕੀਦਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਪਰ ਇੱਕ ਵਾਰ ਫਿਰ ਇਸ ਤਰ੍ਹਾਂ ਦੀ ਘਟਨਾ ਨੇ ਪੁਲਿਸ ਦੀ ਭਰੋਸੇਯੋਗਤਾ ’ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ