BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

August 13, 2022 11:21 AM

- ਸਰਾਵਾਂ ’ਤੇ ਜੀਐਸਟੀ, ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ, ਪੂਰੇ ਭਾਰਤ ਦੇ ਮੁੱਖ ਗੁਰਦੁਆਰਿਆਂ ਦੇ ਦਰਸ਼ਨ ਲਈ ਵਿਸ਼ੇਸ਼ ਸਰਕਟ ਟਰੇਨ, ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਤੇ ਮਹਿੰਗਾਈ ਦੇ ਮੁੱਦੇ ਉਠਾਏ

ਬਿਊਰੋ ਚੀਫ਼
ਚੰਡੀਗੜ੍ਹ/12 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।
ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਉਨ੍ਹਾਂ ਦੀ ਹਾਜ਼ਰੀ 93 ਫੀਸਦੀ ਰਹੀ ਅਤੇ ਰਾਜ ਸਭਾ ਵਿੱਚ ਉਨ੍ਹਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਸਬੰਧਿਤ 42 ਸਵਾਲ ਉਠਾਏ। ਉਨ੍ਹਾਂ ਨੇ ਰਾਜ ਸਭਾ ਦੀਆਂ 8 ਬਹਿਸਾਂ ਵਿੱਚ ਹਿੱਸਾ ਲਿਆ ਅਤੇ ਸਦਨ ਦੇ ਸਾਹਮਣੇ ਆਪਣੇ ਅਹਿਮ ਵਿਚਾਰ ਪ੍ਰਗਟ ਕੀਤੇ।
ਸੰਸਦ ਮੈਂਬਰ ਰਾਘਵ ਚੱਢਾ ਨੇ ਮਾਨਸੂਨ ਇਜਲਾਸ ਦੌਰਾਨ ਰਾਜ ਸਭਾ ਵਿੱਚ ਦੋ ਪ੍ਰਾਈਵੇਟ ਮੈਂਬਰਸ਼ਿਪ ਬਿੱਲ ਵੀ ਪੇਸ਼ ਕੀਤੇ ਜਿਸ ਵਿੱਚ ਪਹਿਲਾ ਸੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਯਕੀਨੀ ਬਣਾਉਣਾ। ਦੂਜਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਦਲ-ਬਦਲੀ ਨੂੰ ਰੋਕਣ ਅਤੇ ‘ਰਿਜ਼ੋਰਟ ਰਾਜਨੀਤੀ’ ’ਤੇ ਨਕੇਲ ਪਾਉਣ ਲਈ, ਜਿਸ ਤਹਿਤ ਉਨ੍ਹਾਂ ਨੇ ਸੰਵਿਧਾਨ ਦੀ ਦਸਵੀਂ ਅਨੁਸੂਚੀ ਵਿੱਚ ਸੋਧ ਕਰਨ ਲਈ ਸੰਵਿਧਾਨ ਸੋਧ ਬਿੱਲ-2022 ਰਾਜ ਸਭਾ ਵਿੱਚ ਪੇਸ਼ ਕੀਤਾ।
ਰਾਘਵ ਚੱਢਾ ਨੇ ਵੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਭਾਵਨਾਵਾਂ ਦੀ ਰਾਖੀ ਲਈ ਰਾਜ ਸਭਾ ਵਿੱਚ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀਐਸਟੀ ਦਾ ਮੁੱਦਾ ਉਠਾਇਆ, ਜਿਸ ਮਗਰੋਂ ਕੇਂਦਰ ਸਰਕਾਰ ਨੂੰ ਇਹ ਜੀ.ਐਸ.ਟੀ ਖਤਮ ਕਰਨ ਲਈ ਮਜਬੂਰ ਹੋਣਾ ਪਿਆ।
ਪੰਜਾਬ ਦੇ ਕਿਸਾਨਾਂ ਦੇ ਭਲੇ ਲਈ ਉਨ੍ਹਾਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਮੁੱਦਾ ਰਾਜ ਸਭਾ ’ਚ ਉਠਾਇਆ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਪੂਰੇ ਭਾਰਤ ਦੇ ਮੁੱਖ ਗੁਰਦੁਆਰਿਆਂ ਦੇ ਦਰਸ਼ਨ ਲਈ ਵਿਸ਼ੇਸ਼ ਗੁਰੂਕ੍ਰਿਪਾ ਰੇਲ ਗੱਡੀ ਚਲਾਉਣ ਦੀ ਮੰਗ ਵੀ ਕੀਤੀ।
ਰਾਘਵ ਚੱਢਾ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਲੋਕਾਂ ਨੂੰ ਦਰਪੇਸ਼ ਸੱਮਸਿਆਵਾਂ ਨੂੰ ਦੂਰ ਕਰਨ ਲਈ ਰਾਜ ਸਭਾ ਵਿੱਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ। ਮਹਿੰਗਾਈ ਦੇ ਮੁੱਦੇ ’ਤੇ ਉਨ੍ਹਾਂ ਸੰਸਦ ’ਚ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਇਸ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਰਾਜ ਸਭਾ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੰਜਾਬ ਦੇ ਹੋਰ ਮੁੱਖ ਮੁੱਦੇ ਵੀ ਉਠਾਏ ਗਏ। ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਪ੍ਰੋਜੈਕਟਾਂ, ਮੋਹਾਲੀ ਅਤੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੇਵਾ, ਗੁਲਾਬੀ ਸੁੰਡੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ, ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੀ ਸਥਿਤੀ, ਅਸੰਗਠਿਤ ਮਜ਼ਦੂਰਾਂ ਲਈ ਸਕੀਮਾਂ, ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀਆਂ ਡਿੱਗਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ।
ਉਨ੍ਹਾਂ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਭਾਰਤ ਦੀ ਜੀਡੀਪੀ ਵਿਕਾਸ ਦਰ, ਪੰਜਾਬ ਵਿੱਚ ਰੇਲਵੇ ਲਾਈਨਾਂ, ਨੌਜਵਾਨਾਂ ਲਈ ਦੇਸ਼ ਵਿੱਚ ਰੁਜ਼ਗਾਰ ਦੇ ਬਦਲਾਂ, ਨਸ਼ਿਆਂ ਨਾਲ ਸਬੰਧਤ ਮੁੱਦੇ, ਦੇਸ਼ ਵਿੱਚ ਚੱਲ ਰਹੇ ਬਿਜਲੀ ਸੰਕਟ, ਐਲ.ਆਈ.ਸੀ. ਆਈ.ਪੀ.ਓ., ਕਿਸਾਨ ਖੁਦਕੁਸ਼ੀਆਂ ਅਤੇ ਕੇਂਦਰ ਸਰਕਾਰ ਵਿੱਚ ਖਾਲੀ ਪਈਆਂ ਪੋਸਟਾਂ ਨਾਲ ਸਬੰਧਤ ਸਵਾਲ ਸੰਸਦ ਵਿੱਚ ਉਠਾਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ